ਬਠਿੰਡਾ, 12 ਜੁਲਾਈ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਉਣ ਦੇ ਆਦੇਸ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲਂੋ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟਾਂ ਦੇ ਨਾਲ-ਨਾਲ ਸਬੰਧਤ ਪ੍ਰੋਜੈਕਟ ਦੀਆਂ ਤਸਵੀਰਾਂ ਵੀ ਤੁਰੰਤ ਜਮਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ, ਅਰਬਨ ਡਿਪੈਲਮੈਂਟ, ਪੇਂਡੂ ਵਿਕਾਸ, ਉਦਯੋਗ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਮੰਡੀ ਬੋਰਡ ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।ਇੱਕ ਹੋਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ, ਪੀ.ਐਸ.ਪੀ.ਸੀ.ਐਲ, ਡੈਅਰੀ, ਖੇਤੀਬਾੜੀ, ਬਾਗਬਾਨੀ, ਸਹਿਕਾਰੀ ਸਭਾਵਾਂ, ਪਸ਼ੂ ਪਾਲਣ, ਡੀ.ਐਮ.ਡੀ.ਆਈ.ਸੀ, ਮਗਨਰੇਗਾ, ਪੀਐਮਏਵਾਈ ਆਦਿ ਵਿਭਾਗਾਂ ਨਾਲ ਸਬੰਧਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੂੰ ਨਿਰਧਾਰਿਤ ਟੀਚੇ ਜਲਦ ਪੂਰੇ ਕਰਨ ਦੇ ਆਦੇਸ਼ ਵੀ ਦਿੱਤੇ।
ਰਿਫ਼ਾਈਨਰੀ ਵਿਵਾਦ:‘ਗੁੰਡਾ ਟੈਕਸ ਜਾਂ ਸਥਾਨਕ ਅਪਰੇਟਰਾਂ ਨੂੰ ਰੁਜਗਾਰ ਦੇਣ ਦਾ ਮੁੱਦਾ!
ਇਸ ਮੌਕੇ ਜ਼ਿਲ੍ਹਾ ਯੋਜ਼ਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਗਰਗ, ਏਡੀਸੀ(ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਏਡੀਸੀ ਵਿਕਾਸ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਤਾਪ ਸਿੰਘ ਗਿੱਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸ਼੍ਰੀਮਤੀ ਸੁਨੀਤਾ ਪਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ"