ਡੀਜੀਪੀ ਨੇ ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਅਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ਵਿੱਚ ਤਰਜੀਹੀ ਤੌਰ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਹਨਾਂ ਕਿਹਾ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਫੀਲਡ ਅਫਸਰ ਛੋਟੇ ਅਪਰਾਧਾਂ ਵਿੱਚ ਆਮ ਤੌਰ ’ਤੇ ਐਫਆਈਆਰ ਦਰਜ ਕਰਨ ਤੋਂ ਗੁਰੇਜ਼ ਕਰਦੇ ਹਨ। ਸਾਰੇ ਜ਼ਿਲਿ੍ਹਆਂ ਵਿੱਚ ਨਿਰਵਿਘਨ ਢੰਗ ਨਾਲ ਐਫਆਈਆਰਜ਼ ਦਰਜ ਹੋਣੀ ਚਾਹੀਦੀ ਹੈ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।
ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਡੀਜੀਪੀ ਸਾਰੇ 28 ਪੁਲਿਸ ਜ਼ਿਲਿ੍ਹਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਵਿੱਢੀ ਜੰਗ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟਰਨਲ ਸਕਿਉਰਿਟੀ ਆਰ.ਐਨ. ਢੋਕੇ, ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਪੁਲਿਸ ਕਮਿਸ਼ਨਰ (ਸੀਪੀਜ਼), ਰੇਂਜ ਦੇ ਆਈਜੀਪੀਜ਼/ਡੀਆਈਜੀਜ਼ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀਜ਼) ਹਾਜ਼ਰ ਸਨ। ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਘਿਨਾਉਣੇ ਅਪਰਾਧਾਂ ਵਿੱਚ ਗ੍ਰਿਫ਼ਤਾਰੀਆਂ ਕਰਨ ਅਤੇ ਅਦਾਲਤ ਵਿੱਚ ਸਮਾਂਬੱਧ ਢੰਗ ਨਾਲ ਚਲਾਨ ਪੇਸ਼ ਕਰਨ ਵੱਲ ਧਿਆਨ ਦੇਣ ਦੀ ਹਦਾਇਤ ਕੀਤੀ।
ਰਿਫ਼ਾਈਨਰੀ ਵਿਵਾਦ:‘ਗੁੰਡਾ ਟੈਕਸ ਜਾਂ ਸਥਾਨਕ ਅਪਰੇਟਰਾਂ ਨੂੰ ਰੁਜਗਾਰ ਦੇਣ ਦਾ ਮੁੱਦਾ!
ਉਨ੍ਹਾਂ ਨੇ ਸੁਣਵਾਈ ਅਧੀਨ ਕੇਸਾਂ ਦੀ ਸਮੀਖਿਆ ਲਈ ਹਫ਼ਤਾਵਾਰੀ ਮੀਟਿੰਗਾਂ ਕਰਨ ਅਤੇ ਸਜ਼ਾ ਦੀ ਦਰ ਵਿੱਚ ਸੁਧਾਰ ਕਰਨ ਲਈ ਵੀ ਕਿਹਾ।ਡੀਜੀਪੀ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਅਤੇ ਤਸਕਰਾਂ ’ਤੇ ਨਕੇਲ ਕੱਸਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਆਮ ਉਪਲਬਧਤਾ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚ ਹੋਰ ਵਿਲੇਜ ਲੈਵਲ ਡਿਫੈਂਸ ਕਮੇਟੀਆਂ (ਵੀਐਲਡੀਸੀ) ਬਣਾਉਣ ’ਤੇ ਧਿਆਨ ਦੇਣ ਲਈ ਵੀ ਕਿਹਾ। ਡੀਜੀਪੀ ਪੰਜਾਬ ਨੇ ਜ਼ਮੀਨੀ ਪੱਧਰ ’ਤੇ ਦਰਪੇਸ਼ ਵਿਹਾਰਕ ਮੁੱਦਿਆਂ ਨੂੰ ਸਮਝਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਫੀਡਬੈਕ ਵੀ ਲਈ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਹਫ਼ਤਾਵਾਰੀ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਲਈ ਕਿਹਾ।
Share the post "ਡੀਜੀਪੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਦੇ ਹੁਕਮ"