ਸਰਕਾਰ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ’ਤੇ ਲਗਾਇਆ ਝੂਠਾ ਪ੍ਰਚਾਰ ਕਰਨ ਦਾ ਦੋਸ਼

Date:

spot_img

ਚੰਡੀਗੜ੍ਹ, 13 ਜੁਲਾਈ: ਸ਼੍ਰੋਮਣੀ ਅਕਾਲੀ ਦੇ ਇਸਤਰੀ ਵਿੰਗ ਦੇ ਨਾਲ-ਨਾਲ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਸਰਕਾਰ ਹੁਣ ਆਹਮੋ-ਸਾਹਮਣੇ ਆ ਗਈਆਂ ਹਨ। ਸ਼ਨੀਵਾਰ ਨੂੰ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਪ੍ਰੈਸ ਬਿਆਨ ਜਾਰੀ ਕਰਕੇ ਹਰਗੋਬਿੰਦ ਕੌਰ ਉਪਰ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਯੂਨੀਅਨ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ ਹਰਗੋਬਿੰਦ ਕੌਰ ਨੇ ਇਹ ਦਾਅਵਾ ਕੀਤਾ ਸੀ ਕਿ ਬਰਖ਼ਾਸਤਗੀ ਦੇ ਹੁਕਮਾਂ ਉੱਤੇ ਵਿਭਾਗ ਵੱਲੋਂ ਸਟੇਅ ਲਗਾਈ ਜਾ ਰਹੀ ਹੈ।

ਕੈਨੇਡਾ ’ਚ ਇੱਕ ਹੋਰ ਨੌਜਵਾਨ ਕੁੜੀ ਦੀ ਮੌਤ, ਦਿਲ ਦੇ ਦੌਰੇ ਨੂੰ ਦਸਿਆ ਹੈ ਮੌਤ ਦਾ ਕਾਰਨ

ਬੁਲਾਰੇ ਨੇ ਦੱਸਿਆ ਕਿ ਮਿਤੀ 11/07/2024 ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵੱਲੋਂ ਡਾਇਰੈਕਟੋਰੇਟ ਦੇ ਦਫਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ ਸੀ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਧਰਨਾ ਚੁਕਾਉਣ ਦੇ ਲਈ ਵਿਭਾਗ ਦੇ ਅਧਿਕਾਰੀਆਂ ਵੱਲੋ ਯੂਨੀਅਨ ਦੇ ਵਫਦ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ਵਿੱਚ ਯੂਨੀਅਨ ਵੱਲੋਂ ਮੰਗ ਪੱਤਰ ਦਿੰਦਿਆਂ ਵਿਭਾਗ ਵੱਲੋ ਹਰਗੋਬਿੰਦ ਕੌਰ ਪ੍ਰਧਾਨ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੀ ਬਰਖਾਸਤ ਕੀਤੀਆਂ ਸੇਵਾਵਾਂ ਦੇ ਹੁਕਮ ’ਤੇ ਸਟੇਅ ਲਗਾਉਣ ਦੇ ਲਈ ਮੰਗ ਕੀਤੀ ਗਈ ਸੀ,

ਸ਼ੰਭੂ ਬਾਰਡਰ: ਹਾਈਕੋਰਟ ਦੇ ਫੈਸਲੇ ਵਿਰੁਧ ਹਰਿਆਣਾ ਸਰਕਾਰ ਸੁਪਰੀਮ ਕੋਰਟ ਪੁੱਜੀ

ਜਿਸ ਸਬੰਧ ਵਿੱਚ ਮੰਗ ਪੱਤਰ ਲੈਣ ਆਏ ਅਧਿਕਾਰੀਆਂ ਨੇ ਯੂਨੀਅਨ ਦੀ ਮੰਗ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰੰਤੂ ਸ਼੍ਰੀਮਤੀ ਹਰਗੋਬਿੰਦ ਕੌਰ ਵੱਲੋਂ ਇਸ ਸਬੰਧੀ ਪ੍ਰੈਸ ਵਿੱਚ ਗਲਤ ਬਿਆਨ ਦਿੰਦੇ ਹੋਏ ਦੱਸਿਆ ਗਿਆ ਕਿ ਉਸ ਦੀਆਂ ਸੇਵਾਵਾਂ ਦੀ ਬਰਖਾਸਤ ਦੀ ਸਬੰਧੀ ਵਿਭਾਗ ਵੱਲੋਂ ਸਟੇਅ ਲਗਾਇਆ ਜਾ ਰਿਹਾ ਹੈ, ਜਦਕਿ ਮੀਟਿੰਗ ਦੇ ਵਿੱਚ ਕੇਵਲ ਉਹਨਾਂ ਦੀ ਪ੍ਰਤੀ ਬੇਨਤੀ ਨੂੰ ਲੈ ਕੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਗੱਲ ਹੋਈ ਸੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...