ਭਾਈ ਗਜਿੰਦਰ ਸਿੰਘ ਦੀ ਯਾਦ ਵਿਚ ਰੱਖੇ ਸਮਾਗਮ ਦੌਰਾਨ ਜਥੇਦਾਰ ਨੇ ਸ੍ਰੋਮਣੀ ਕਮੇਟੀ ਦਿੱਤੀਆਂ ਹਿਦਾਇਤਾਂ
ਸ੍ਰੀ ਅੰਮ੍ਰਿਤਸਰ ਸਾਹਿਬ, 14 ਜੁਲਾਈ: ਪਿਛਲੇ ਦਿਨੀਂ ਲਾਹੌਰ ਦੇ ਵਿਚ ਗੁਰੂ ਚਰਨਾਂ ਵਿਚ ਜਾ ਬਿਰਾਜੇ ਜਲਾਵਤਨੀ ਸਿੱਖ ਆਗੂ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਇੱਥੇ ਤਖਤ ਸਾਹਿਬ ‘ਤੇ ਰੱਖੇ ਸਮਾਗਮ ਦੌਰਾਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਭੋਗ ਪਾਏ ਗਏ। ਇਸ ਦੌਰਾਨ ਸਿੱਖ ਆਗੂਆਂ ਵੱਲੋਂ ਆਪਣੇ ਵਿਚਾਰ ਵੀ ਰੱਖੇ ਗਏ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਦੇ ਵੱਲੋਂ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਆਦੇਸ ਕਰਦਿਆਂ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਦੇ ਨਾਲ ਨਾਲ ਭਾਈ ਪਰਮਜੀਤ ਸਿੰਘ ਪੰਜਵੜ੍ਹ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਨੂੰ ਸਿੱਖ ਅਜਾਇਬ ਘਰ ਵਿਚ ਸੁਸੋਭਿਤ ਕਰਨ ਲਈ ਵੀ ਕਿਹਾ।
Big News: ਅਮਰੀਕਾ ਦੇ Ex ਰਾਸਟਰਪਤੀ ਟਰੰਪ ’ਤੇ ਚੋਣ ਰੈਲੀ ਦੌਰਾਨ ਹ.ਮਲਾ, ਚਲਾਈਆਂ ਗੋ.ਲੀਆਂ
ਇਸਦੇ ਨਾਲ ਹੀ ਉਨ੍ਹਾਂ ਭਾਈ ਗਜਿੰਦਰ ਸਿੰਘ ਨੂੰ ਪਿਛਲੇ ਸਮੇਂ ਦੌਰਾਨ ਜਲਾਵਤਨੀ ਸਿੱਖ ਯੋਧਾ ਦਾ ਐਵਾਰਡ ਦੇਣ ਦੇ ਕੀਤੇ ਐਲਾਨ ਨੂੰ ਵੀ ਅਮਲੀ ਰੂਪ ਦੇਣ ਲਈ ਕਿਹਾ। ਜਿਕਰਯੋਗ ਹੈ ਕਿ ਸਾਲ 1981 ਤੋਂ ਪਾਕਿਸਤਾਨ ਦੇ ਲਾਹੌਰ ਵਿਚ ਜਲਾਵਤਨੀ ਜਿੰਦਗੀ ਕੱਢ ਰਹੇ ਭਾਈ ਗਜਿੰਦਰ ਸਿੰਘ ਦਾ ਲੰਘੀ 3 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਯਾਦ ਵਿਚ ਅੰਤਿਮ ਅਰਦਾਸ ਦਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਉਪਰ ਰੱਖਿਆ ਹੋਇਆ ਸੀ। ਇਸੇ ਤਰ੍ਹਾਂ ਭਾਈ ਪਰਮਜੀਤ ਸਿੰਘ ਪੰਜਵੜ ਦਾ ਦਿਹਾਂਤ ਵੀ ਲਾਹੌਰ ਵਿਚ ਹੋਇਆ ਸੀ ਤੇ ਭਾਈ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੇ ਵਿਚ ਗੋਲੀਆਂ ਮਾਰ ਕੇ ਸਹੀਦ ਕਰ ਦਿੱਤਾ ਗਿਆਸੀ।