15 ਦਿਨਾਂ ’ਚ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਲਿਖਤੀ ਜਵਾਬ ਦੇਣ ਲਈ ਕਿਹਾ
ਸ਼੍ਰੀ ਅੰਮ੍ਰਿਤਸਰ ਸਾਹਿਬ, 15 ਜੁਲਾਈ: ਲਗਾਤਾਰ ਮਿਲ ਰਹੀਆਂ ਹਾਰਾਂ ਤੋਂ ਬਾਅਦ ਅਕਾਲੀ ਦਲ ਦੇ ਇੱਕ ਵੱਡੇ ਧੜੇ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਕੀਤੀ ਜਾ ਰਹੀ ਮੰਗ ਦੇ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਜਾ ਰਹੀਆਂ ਹਨ। ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਅਤੇ ਉਸਨੂੰ ਸਹੀ ਠਹਿਰਾਉਣ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਦੇ ਮਾਮਲੇ ਵਿਚ ਬਾਗੀ ਧੜੇ ਵੱਲੋਂ ਦਿੱਤੇ ਲਿਖ਼ਤੀ ਮੁਆਫ਼ੀਨਾਮੇ ਦਾ ਗੰਭੀਰ ਨੋਟਿਸ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਉਪਰ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਤਂੋ ਲਿਖ਼ਤੀ ਜਵਾਬ ਮੰਗਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੂੰ ਇਹ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੇਣ ਲਈ ਕਿਹਾ ਗਿਆ ਹੈ।
ਮਨੀ ਐਕਸਚੇਂਜਰ ਨੂੰ ਲੁੱਟਣ ਵਾਲੇ ਬਠਿੰਡਾ ਪੁਲਿਸ ਵੱਲੋਂ ਕਾਬੂ
ਸਿਆਸੀ ਮਾਹਰ ਨੂੰ ਇਸਨੂੰ ਪਹਿਲਾਂ ਹੀ ਮੁਸਕਿਲਾਂ ਵਿਚ ਲੰਘ ਰਹੇ ਸ: ਬਾਦਲ ਲਈ ਇਹ ਵੱਡਾ ਝਟਕਾ ਮੰਨ ਰਹੇ ਹਨ। ਬਾਗੀ ਧੜੇ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸਦੇ ਨਾਲ ਸਿੱਖ ਪੰਥ ਵਿਚ ਪੈਦਾ ਹੋਈਅ ਦੁਬਿਧਾਵਾਂ ਦੂਰ ਹੋ ਜਾਣਗੀਆਂ। ਇੱਥੇ ਦਸਣਾ ਬਣਦਾ ਹੈ ਕਿ ਲੰਘੀ 1 ਜੁਲਾਈ ਨੂੰ ਅਕਾਲੀ ਦਲ ਦਾ ਇਹ ਬਾਗੀ ਧੜਾ, ਜਿਸਦੇ ਵਿਚ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜੰਗੀਰ ਕੌਰ, ਪਰਮਿੰਦਰ ਸਿੰਘ ਢੀਂਢਸਾ, ਸਿਕੰਦਰ ਸਿੰਘ ਮਲੂਕਾ ਤੇ ਸੁਰਜੀਤ ਸਿੰਘ ਰੱਖੜਾ ਆਦਿ ਦਰਜ਼ਨਾਂ ਆਗੂਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਪਿਛਲੀ ਅਕਾਲੀ ਸਰਕਾਰ ਦੌਰਾਨ ਹੋਈਆਂ ਗਲਤੀਆਂ ਦੇ ਪਛਤਾਵੇਂ ਵਜੋਂ ਲਿਖ਼ਤੀ ਤੌਰ ’ਤੇ ਮੁਆਫ਼ੀਨਾਮਾ ਜਥੇਦਾਰ ਸਾਹਿਬ ਨੂੰ ਦਿੱਤਾ ਗਿਆ ਸੀ।
ਸ੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ’ਚ, ਹੋਵੇਗਾ ਵੱਡਾ ਫੈਸਲਾ
ਇਸ ਮੁਆਫ਼ੀਨਾਮੇ ਦੀ ਵੱਡੀ ਗੱਲ ਇਹ ਵੀ ਸੀ ਕਿ ਇਸਦੇ ਵਿਚ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਤੇ ਸੁਮੈਧ ਸਿੰਘ ਸੈਣੀ ਨੂੰ ਡੀਜੀਪੀ ਬਣਾਉਣ ਆਦਿ ਮਾਮਲਿਆਂ ਦਾ ਜਿਕਰ ਕਰਦਿਆਂ ਇਸਦੇ ਲਈ ਪਾਰਟੀ ਪ੍ਰਧਾਨ ਤੇ ਤਤਕਾਲੀ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮੁਆਫ਼ੀਨਾਮੇ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਸੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਜਥੇਦਾਰ ਸਾਹਿਬਾਨ ਮੀਟਿੰਗ ਸੱਦ ਕੇ ਕੋਈ ਫੈਸਲਾ ਲੈ ਸਕਦੇ ਹਨ। ਅੱਜ ਸੋਮਵਾਰ ਨੂੰ ਹੋਈ ਇਸ ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਕੋਲੋਂ ਸਪੱਸ਼ਟੀਕਰਨ ਮੰਗਣ ਸਬੰਧੀ ਦਸਿਆ ਗਿਆ। ਹੁਣ ਦੇਖਣਾ ਹੋਵੇਗਾ ਕਿ ਸ: ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਰ ਵੱਲੋਂ ਮੰਗੇ ਸਪੱਸ਼ਟੀਕਰਨ ’ਤੇ ਕੀ ਜਵਾਬ ਦਿੰਦੇ ਹਨ?
Share the post "Big Breaking: ਡੇਰਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ"