WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ: ਬਲਜੀਤ ਕੌਰ

ਚੰਡੀਗੜ੍ਹ, 15 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ, ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨਾਲ ਕਿਸਾਨ ਭਵਨ ਚੰਡੀਗੜ੍ਹ ਵਿਖੇ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਮੱਧ ਪ੍ਰਦੇਸ਼ ਤੋਂ ਭੁੱਕੀ ਦਾ ਭਰ ਕੇ ਲਿਆਂਦਾ ਕੰਟੇਨਰ ਬਠਿੰਡਾ ’ਚ ਫ਼ੜਿਆ, 41 ਕੁਇੰਟਲ ਭੁੱਕੀ ਕੀਤੀ ਬਰਾਮਦ, ਇੱਕ ਗ੍ਰਿਫ਼ਤਾਰ

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ ਤੋਂ ਵਿਭਾਗ ਦੇ ਕੰਮਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਸਮਾਜ ਭਲਾਈ ਸਕੀਮਾਂ, ਔਰਤਾਂ ਅਤੇ ਬੱਚਿਆਂ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਮੰਤਰੀ ਨੇ ਸੰਗਠਿਤ ਬਾਲ ਵਿਕਾਸ ਸੇਵਾਵਾਂ (ਆਈ.ਸੀ.ਡੀ.ਐਸ.), ਪੋਸ਼ਣ ਟਰੈਕਰ ਐਪਲੀਕੇਸ਼ਨ, ਆਂਗਨਵਾੜੀ ਸੈਟਰਾਂ ਦੀ ਰਿਪੇਅਰ ਸਬੰਧੀ, ਮਨਰੇਗਾ ਸਕੀਮ ਅਧੀਨ ਆਂਗਨਵਾੜੀ

Big Breaking: ਡੇਰਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ

ਸੈਂਟਰਾਂ ਦੀ ਉਸਾਰੀ, ਟੁਆਇਲਟਾਂ ਦੀ ਉਸਾਰੀ ਦੇ ਵਰਤੋ ਸਰਟੀਫਿਕੇਟ, ਪੂਰਕ ਪੋਸ਼ਣ ਪ੍ਰੋਗਰਾਮ ਸਕੀਮ, ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ, ਬਾਲ ਘਰਾਂ ਅਤੇ ਬਾਲ ਸੁਧਾਰ ਘਰਾਂ ਦਾ ਨਿਯਮਿਤ ਨਿਰੀਖਣ, ਬਾਲ ਮਜਦੂਰੀ, ਬਾਲ ਭਿਖਿਆ ਅਤੇ ਬਾਲ ਵਿਆਹ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਲੰਬਿਤ ਮਾਮਲਿਆਂ ਨੂੰ ਵੈਰੀਫਾਈ, ਬੇਟੀ ਬਚਾਓ ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ ਸਮੇਤ ਵੱਖ-ਵੱਖ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਸਮਾਜਿਕ ਸੁਰੱਖਿਆ ਅਤੇ ਵੱਖ-ਵੱਖ ਸਕੀਮਾਂ ਦੇ ਲਾਭ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਕਿਹਾ।

 

Related posts

ਵਿਤ ਮੰਤਰੀ ਵੱਲੋਂ ਭ੍ਰਿਸ਼ਟਾਚਾਰ ’ਚ ਫੜ੍ਹੀ ਗਈ ਸੀਨੀਅਰ ਸਹਾਇਕ ਤੁਰੰਤ ਪ੍ਰਭਾਵ ਨਾਲ ਮੁਅੱਤਲ

punjabusernewssite

ਮੁੱਖ ਮੰਤਰੀ ਕੋਲ ਸੁਰੱਖਿਆ ਵਾਹਨਾਂ ਦੀ ਗਿਣਤੀ ਆਪ ਦੇ ਦਾਅਵਿਆਂ ਨੂੰ ਝੁਠਲਾਉਂਦੀ ਹੈ: ਬਾਜਵਾ

punjabusernewssite

ਕਾਰਡ ਬਹਾਲ ਕਰਨ ਦੇ ਫੈਸਲੇ ਨੇ ਸਰਕਾਰ ਦੀ ਗੈਰ ਸੰਜੀਦਗੀ ਸਪੱਸ਼ਟ ਕੀਤੀ- ਕਾ: ਸੇਖੋਂ

punjabusernewssite