ਸਪੀਕਰ ਨੂੰ ਪੱਤਰ ਲਿਖਕੇ ਮੰਗੀ ਮੰਨਜੂਰੀ
ਨਵੀਂ ਦਿੱਲੀ, 15 ਜੁਲਾਈ: ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਅਜਾਦ ਉਮੀਦਵਾਰ ਵਜੋਂ ਜਿੱਤੇ ਐਮ.ਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਅਗਲੇ ਹਫ਼ਤੇ ਸ਼ੁਰੂ ਹੋਣ ਵਾਲੇ ਮਾਨਸੂਨ ਸ਼ੈਸਨ ਵਿਚ ਸ਼ਾਮਲ ਹੋਣ ਨੂੰ ਲੈਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਹ ਚਰਚਾਵਾਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਐਨਐਸਏ ਦੇ ਤਹਿਤ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਭੇਜੀ ਉਸ ਈਮੇਲ ਰਾਹੀਂ ਤੋਂ ਸ਼ੁਰੂ ਹੋਈਆਂ ਹਨ, ਜਿਹੜੀ ਸਪੀਕਰ ਨੂੰ ਭੇਜੀ ਗਈ ਹੈ। ਇਸ ਈਮੇਲ ਰਾਹੀਂ ਅੰਮ੍ਰਿਤਪਾਲ ਸਿੰਘ ਨੇ ਬਤੌਰ ਐਮ.ਪੀ ਸੰਸਦ ਦੇ 22 ਜੁਲਾਈ ਨੂੰ ਸ਼ੁਰੂ ਹੋਣ ਵਾਲੇ ਸ਼ੈਸਨ ਵਿਚ ਸ਼ਾਮਲ ਹੋਣ ਇਜਾਜਤ ਮੰਗੀ ਗਈ ਹੈ।
Big Breaking: ਡੇਰਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ
ਹੁਣ ਇਸ ਈਮੇਲ ਤੋਂ ਬਾਅਦ ਗੇਂਦ ਸਪੀਕਰ ਦੇ ਪਾਲੇ ਵਿਚ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਇੱਕ ਐਮ.ਪੀ ਵਜੋਂ ਸੈਸਨ ਵਿਚ ਸ਼ਾਮਲ ਹੋਣ ਦਾ ਅਧਿਕਾਰ ਹੈ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਪੀਕਰ ਦੇ ਫੈਸਲੇ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਅਗਲਾ ਪੈਂਤੜਾ ਅਪਣਾ ਸਕਦੇ ਹਨ। ਇੱਥੇ ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਸਹੁੰ ਚੁੱਕਣ ਦੇ ਲਈ ਵੀ ਅੰਮ੍ਰਿਤਪਾਲ ਸਿੰਘ ਨੂੰ ਕਾਫ਼ੀ ਜਦੋਜਹਿਦ ਕਰਨੀ ਪਈ ਸੀ, ਜਿਸਤੋਂ ਬਾਅਦ 5 ਜੁਲਾਈ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਸੰਸਦ ਦੇ ਸਪੀਕਰ ਦੇ ਚੈਂਬਰ ਵਿਚ ਸਹੁੰ ਚੁਕਾਈ ਗਈ ਸੀ। ਗੌਰਤਲਬ ਹੈ ਕਿ ਜੇਲ੍ਹ ਦੇ ਅੰਦਰ ਹੀ ਬੈਠੇ ਅੰਮ੍ਰਿਤਪਾਲ ਸਿੰਘ ਕਰੀਬ ਦੋ ਲੱਖ ਵੋਟਾਂ ਦੇ ਨਾਲ ਜਿੱਤ ਪ੍ਰਾਪਤ ਕੀਤੀ ਸੀ।