WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਕਜੁੱਟ ਹੋ ਕੇ ਮਾਰੇ ਜਾਣ ਹੰਭਲੇ: ਏਡੀਸੀ

ਬਠਿੰਡਾ, 15 ਜੁਲਾਈ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੀਆਂ ਕਮੇਟੀਆਂ ਬਣਾ ਕੇ ਲਗਾਤਾਰ ਹੰਭਲੇ ਮਾਰਨੇ ਜਾਰੀ ਰੱਖੇ ਜਾਣ।

ਭਾਈ ਅੰਮ੍ਰਿਤਪਾਲ ਸਿੰਘ ਸੰਸਦ ਦੇ ਮਾਨਸੂਨ ਸ਼ੈਸਨ ਵਿਚ ਹੋਣਗੇ ਸ਼ਾਮਲ!

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ/ਕਾਲਜਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ/ਕਾਲਜਾਂ ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ।ਇਸ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਵਲੋਂ ਟੋਲ ਫ਼ਰੀ/ਵਟਸਐਪ ਨੰਬਰ 91155-02252 ਚਲਾਇਆ ਜਾ ਰਿਹਾ ਹੈ, ਜਿਸ ਤੇ ਆਮ ਲੋਕ ਨਸ਼ੇ ਦੇ ਸੌਦਾਗਰ ਦੀ ਸੂਚਨਾ ਦੇਣ ਲਈ ਸੰਪਰਕ ਕਰ ਸਕਦੇ ਹਨ।

ਸ਼੍ਰੋਮਣੀ ਅਕਾਲੀ ਦਲ ’ਚ ‘ਦਬਦਬੇ’ ਦੀ ਲੜਾਈ ਹੁਣ ਸੜਕਾਂ ‘ਤੇ ਪੁੱਜੀ, ਦਫ਼ਤਰ ’ਤੇ ਕਬਜ਼ੇ ਨੂੰ ਲੈ ਕੇ ਪੁਲਿਸ ਦਾ ਪਹਿਰਾ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਂਦਾ ਹੈ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਨ ਮੀਨਾ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਨਰਿੰਦਰ ਸਿੰਘ ਧਾਲੀਵਾਲ, ਆਰਟੀਏ ਮੈਡਮ ਪੂਨਮ ਸਿੰਘ, ਮਨੋਰੋਗ ਮਾਹਿਰ ਸਿਵਲ ਹਸਪਤਾਲ ਡਾ. ਅਰੁਣ ਬਾਂਸਲ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਪੰਜਾਬ ਵਿੱਚ ਸਰਕਾਰ ਬਦਲੀ ਪਰ ਆਊਟਸੋਰਸ ਕਾਮੇ ਦੀ ਜਿੰਦਗੀ ਨਹੀ ਬਦਲੀ

punjabusernewssite

ਕਿਸਾਨੀ ਸ਼ੰਘਰਸ਼ ‘ਚ ਜਾਨਾਂ ਗਵਾਉਣ ਵਾਲੇ 12 ਕਿਸਾਨ ਪਰਿਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

punjabusernewssite

ਏਮਜ ਬਠਿੰਡਾ ਵਿੱਚ ਕੈਂਸਰ ਦੇ ਮਰੀਜਾਂ ਲਈ ਓਨਕੋਪਲਾਸਟਿਕ ਸੇਵਾਵਾਂ ਸੁਰੂ

punjabusernewssite