ਬਠਿੰਡਾ ,15 ਜੁਲਾਈ : ਕੌਮੀ ਸੰਯੁਕਤ ਕਿਸਾਨ ਮੋਰਚੇ ਵੱਲੋਂ 16, 17 ਅਤੇ 18 ਜੁਲਾਈ ਨੂੰ ਭਾਰਤ ਦੇ ਲੋਕ ਸਭਾ ਦੇ ਚੁਣੇ ਹੋਏ ਮੈਂਬਰਾਂ ਨੂੰ ਮੰਗ ਪੱਤਰ ਦੇਣ ਦੇ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੁਣੀ ਹੋਈ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਲੋਕ ਸਭਾ ਹਲਕੇ ਦੇ ਅੰਦਰ ਪੈਂਦੇ ਜ਼ਿਲਾ ਬਠਿੰਡਾ ਮਾਨਸਾ ਤੇ ਮੁਕਤਸਰ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ 17 ਜੁਲਾਈ ਨੂੰ ਪਿੰਡ ਬਾਦਲ ਵਿਖੇ ਪਹੁੰਚ ਕੇ ਹਰਸਿਮਰਤ ਕੌਰ ਬਾਦਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਮੰਗ ਪੱਤਰ ਰਾਹੀਂ ਮੰਗ ਕੀਤੀ ਜਾਵੇਗੀ ਕਿ ਮੁਕੰਮਲ ਖਰੀਦ ਸਮੇਤ ਸਾਰੀਆਂ ਫਸਲਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ MSP032+50% ਲਾਗੂ ਕੀਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ,
ਭਾਈ ਅੰਮ੍ਰਿਤਪਾਲ ਸਿੰਘ ਸੰਸਦ ਦੇ ਮਾਨਸੂਨ ਸ਼ੈਸਨ ਵਿਚ ਹੋਣਗੇ ਸ਼ਾਮਲ!
ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕਰ ਕੇ ਪ੍ਰੀਪੇਡ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ, ਖੇਤੀ ਸਮੱਗਰੀ ਜਿਵੇਂ ਕਿ ਖਾਦਾਂ, ਬੀਜਾਂ, ਕੀਟਨਾਸ਼ਕਾਂ, ਬਿਜਲੀ, ਸਿੰਚਾਈ, ਮਸ਼ੀਨਰੀ, ਸਪੇਅਰ ਪਾਰਟਸ ਅਤੇ ਟਰੈਕਟਰਾਂ ’ਤੇ ਕੋਈ ਜੀਐਸਟੀ ਨਾ ਲਾਇਆ ਜਾਵੇ ਅਤੇ ਖੇਤੀ ਲਾਗਤਾਂ ’ਤੇ ਸਬਸਿਡੀ ਮੁੜ ਸ਼ੁਰੂ ਕੀਤੀ ਜਾਵੇ, ਸਾਰੀਆਂ ਫਸਲਾਂ ਅਤੇ ਪਸ਼ੂ ਪਾਲਣ ਲਈ ਜਨਤਕ ਖੇਤਰ ਦੇ ਅਧੀਨ ਵਿਆਪਕ ਬੀਮਾ ਕਵਰੇਜ ਸਕੀਮ ਲਾਗੂ ਕੀਤੀ ਜਾਵੇ ਅਤੇ ਕਾਰਪੋਰੇਟ ਪੱਖੀ PM62Y ਸਕੀਮ ਨੂੰ ਬੰਦ ਕੀਤੀ ਜਾਵੇ, ਕਿਸਾਨਾਂ, ਖੇਤ ਮਜ਼ਦੂਰਾਂ ਨੂੰ ਅਨਾਜ ਉਤਪਾਦਕ ਹੋਣ ਦੇ ਨਾਤੇ- ਪੈਨਸ਼ਨ ਦੇ ਅਧਿਕਾਰ ਨੂੰ ਮਾਨਤਾ ਦੇ ਕੇ 60 ਸਾਲ ਦੀ ਉਮਰ ਤੋਂ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ,
Big Breaking: ਡੇਰਾ ਮੁਖੀ ਨੂੰ ਮੁਆਫ਼ੀ ਦੇ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ
ਭਾਰਤ ਨੂੰ ਪੁਲਿਸ ਰਾਜ ਬਣਾ ਕੇ ਅਸਹਿਮਤੀ ਅਤੇ ਲੋਕਾਂ ਦੇ ਵਿਰੋਧ ਨੂੰ ਦਬਾਉਣ ਲਈ ਭਾਰਤੀ ਦੰਡਾਵਲੀ ਅਤੇ ਸੀਆਰਪੀਸੀ ਦੀ ਥਾਂ ਪਾਰਲੀਮੈਂਟ ਵਿੱਚ ਬਿਨਾਂ ਕਿਸੇ ਜਮਹੂਰੀ ਪ੍ਰਕਿਰਿਆ ਦੇ ਲੋਕਾਂ ’ਤੇ ਮੜ੍ਹੇ ਜਾ ਰਹੇ 3 ਅਪਰਾਧਿਕ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਇਤਿਹਾਸਕ ਦਿੱਲੀ ਘੋਲ ਦੇ 736 ਕਿਸਾਨ ਸ਼ਹੀਦਾਂ ਦੀ ਯਾਦ ਵਿੱਚ ਸਿੰਘੂ/ਟਿਕਰੀ ਬਾਰਡਰ ’ਤੇ ਇੱਕ ਢੁੱਕਵੀਂ ਸ਼ਹੀਦੀ ਯਾਦਗਾਰ ਦਾ ਨਿਰਮਾਣ ਕੀਤਾ ਜਾਵੇ, ਲਖੀਮਪੁਰ ਖੇੜੀ ਦੇ ਸ਼ਹੀਦਾਂ ਸਮੇਤ ਇਤਿਹਾਸਕ ਕਿਸਾਨ ਸੰਘਰਸ਼ ਦੇ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਇੱਕ ਇੱਕ ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਸ ਕਿਸਾਨ ਸੰਘਰਸ਼ ਨਾਲ ਜੁੜੇ ਸਾਰੇ ਕੇਸ ਵਾਪਸ ਲਏ ਜਾਣ, ਇਸ ਤੋਂ ਇਲਾਵਾ ਖੇਤੀਬਾੜੀ ਲਈ ਵੱਖਰਾ ਕੇਂਦਰੀ ਬਜਟ ਰੱਖਿਆ ਜਾਵੇ ਅਤੇ ਖੇਤੀਬਾੜੀ ਦਾ ਨਿਗਮੀਕਰਨ ਬੰਦ ਕੀਤਾ ਜਾਵੇ ਆਦਿ ਮੰਗਾਂ ਵੀ ਮੰਗ ਪੱਤਰ ਵਿੱਚ ਸਾਮਲ ਹਨ।
Share the post "ਸੰਯੁਕਤ ਮੋਰਚੇ ਦੇ ਸੱਦੇ ਹੇਠ 17 ਨੂੰ ਕਿਸਾਨ ਤੇ ਮਜਦੂਰ ਦੇਣਗੇ ਬੀਬੀ ਬਾਦਲ ਨੂੰ ਮੰਗ ਪੱਤਰ"