ਫਾਜਿਲਕਾ, 15 ਜੁਲਾਈ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਸ਼ਾਮ ਫਾਜ਼ਿਲਕਾ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕਰਕੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਇਸ। ਮੌਕੇ ਉਨਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਬਾਜ਼ਾਰਾਂ ਵਿੱਚ ਨਿਯਮਿਤ ਤੌਰ ਤੇ ਸਫਾਈ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਦੌਰਾਨ ਸੀਵਰੇਜ ਜਾਮ ਦੀ ਮੁਸ਼ਕਲ ਨਾ ਆਵੇ। ਉਹਨਾਂ ਨੇ ਕਿਹਾ ਕਿ ਬਰਸਾਤਾਂ ਦੌਰਾਨ ਕਿਤੇ ਵੀ ਪਾਣੀ ਖੜਾ ਨਾ ਹੋਵੇ ਕਿਉਂਕਿ ਇਸ ਨਾਲ ਬਿਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ।
ਸ਼੍ਰੋਮਣੀ ਅਕਾਲੀ ਦਲ ’ਚ ‘ਦਬਦਬੇ’ ਦੀ ਲੜਾਈ ਹੁਣ ਸੜਕਾਂ ‘ਤੇ ਪੁੱਜੀ, ਦਫ਼ਤਰ ’ਤੇ ਕਬਜ਼ੇ ਨੂੰ ਲੈ ਕੇ ਪੁਲਿਸ ਦਾ ਪਹਿਰਾ
ਉਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਵਿਵਸਥਾ ਵਿੱਚ ਨਗਰ ਕੌਂਸਲ ਨੂੰ ਸਹਿਯੋਗ ਕਰਨ ਅਤੇ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਹੀ ਨਗਰ ਕੌਂਸਲ ਦੀਆਂ ਟੀਮਾਂ ਨੂੰ ਦਿੱਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਹੋਏ ਨਜਾਇਜ਼ ਕਬਜ਼ਿਆਂ ਨੂੰ ਵੀ ਸਖਤੀ ਨਾਲ ਹਟਾਇਆ ਜਾਵੇ ਤਾਂ ਜੋ ਸ਼ਹਿਰ ਵਿੱਚ ਆਵਾਜਾਈ ਦੀ ਵਿਵਸਥਾ ਸੁਚਾਰੂ ਤਰੀਕੇ ਨਾਲ ਚੱਲ ਸਕੇ।ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਮੰਗਤ ਕੁਮਾਰ ਵੀ ਹਾਜ਼ਰ ਸਨ।