ਰਿਸ਼ਵਤ ਵਜੋਂ ਲੱਖ ਰੁਪਇਆ ਲੈਂਦੇ ਪਨਸਪ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਬਰਨਾਲਾ, 16 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਹਰਵਿੰਦਰ ਸਿੰਘ ਵਾਸੀ ਕਸਬਾ ਧਨੌਲਾ ਜ਼ਿਲ੍ਹਾ ਬਰਨਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਕੀਤਾ ਐਲਾਨ, ਇੱਕ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਵਾਂਗਾ ਪੇਸ਼

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਇੰਸਪੈਕਟਰਾਂ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਸ ਨੂੰ ਧਮਕੀ ਦਿੱਤੀ ਹੈ ਨਹੀਂ ਤਾਂ ਉਸ ਨੂੰ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਲਈ ਰਿਕਵਰੀ ਨੋਟਿਸ ਜਾਰੀ ਕਰ ਦਿੱਤਾ ਜਾਵੇਗਾ।

ਜਲ ਤੋਪਾਂ ਦਾ ਮੁੂੰਹ ਮੋੜਣ ਵਾਲੇ ਨਵਦੀਪ ਜਲਵੇੜਾ ਨੂੰ ਹਾਈਕੋਰਟ ਨੇ ਦਿੱਤੀ ਜਮਾਨਤ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪਨਸਪ ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...