ਹਰਿਆਣਾ ਦੇ ਬੀਸੀ ਸਮਾਜ ਨੂੰ ਬੀਜੇਪੀ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਤੋਹਫਾ
ਚੰਡੀਗੜ੍ਹ, 16 ਜੁਲਾਈ – ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ ’ਤੇ ਹਰਿਆਣਾ ਵਿਚ ਵੀ ਪਿਛੜਾ ਵਰਗ ਲਈ ਕ੍ਰੀਮੀ ਲੇਅਰ ਦੀ ਸੀਮਾ ਨੂੰ 6 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਭਾਰਤ ਸਰਕਾਰ ਦੀ ਤਰਜ ’ਤੇ ਇਸ ਵਿਚ ਤਨਖਾਹ ਅਤੇ ਖੇਤੀਬਾੜੀ ਤੋਂ ਆਮਦਨ ਨੂੰ ਜੋੜਿਆ ਨਹੀਂ ਜਾਵੇਗਾ, ਇਸ ਤੋਂ ਲੱਖਾਂ ਲੋਕਾਂ ਨੁੰ ਲਾਭ ਹੋਵੇਗਾ। ਅਮਿਤ ਸ਼ਾਹ ਅੱਜ ਮਹੇਂਦਰਗੜ੍ਹ ਵਿਚ ਪ੍ਰਬੰਧਿਤ ਰਾਜ ਪੱਧਰੀ ਪਿਛੜਾ ਵਰਗ ਸਨਮਾਨ ਸਮਾਰੋਹ ਵਿਚ ਮੌਜੂਦ ਜਨਸਮੂਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ’ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਵੀ ਮੌਜੂਦ ਸਨ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਸਰਕਾਰ ਨੇ ਇਕ ਹੋਰ ਇਤਹਾਸਕ ਫੈਸਲਾ ਲੈਂਦੇ ਹੋਏ ਪੰਚਾਇਤਾਂ, ਨਗਰ ਨਿਗਮਾਂ ਅਤੇ ਪਾਲਿਕਾਵਾਂ ਵਿਚ ਵੀ ਪਿਛੜਾ ਵਰਗ ਦੇ ਲਈ ਰਾਖਵਾਂ ਨੁੰ ਵਧਾਇਆ ਹੈ।
ਮਰੀ ਹੋਈ ਗਊ ਦਾ ਬੀਮਾ ਦੇਣ ਬਦਲੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸਬੀਆਈ ਦਾ ਸਹਾਇਕ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ
ਮੌਜੂਦਾ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੇ ਲਈ ਬੀਸੀ-ਏ ਵਰਗ ਵਿਚ 8 ਫੀਸਦੀ ਰਾਖਵੇਂ ਦਾ ਪ੍ਰਾਵਧਾਨ ਸੀ, ਹੁਣ ਬੀਸੀ-ਬੀ ਵਰਗ ਦੇ ਲਈ ਵੀ ਅੱਜ ਤੋਂ 5 ਫੀਸਦੀ ਰਾਖਵਾਂ ਲਾਗੂ ਕੀਤਾ ਜਾਵੇਗਾ। ਇਸ ਤੋਂ ਬਹੁਤ ਵੱਡੇ ਪੱਧਰ ’ਤੇ ਹਰਿਆਣਾ ਦੀ ਜਨਤਾ ਨੂੰ ਰਾਖਵੇਂ ਦਾ ਫਾਇਦਾ ਮਿਲੇਗਾ। ਇਸੀ ਤਰ੍ਹਾ ਸ਼ਹਿਰੀ ਸਥਾਨਕ ਨਿਗਮਾਂ ਵਿਚ ਬੀਸੀ-ਏ ਵਰਗ ਵਿਚ 8 ਫੀਸਦੀ ਰਾਖਵੇਂ ਦਾ ਪ੍ਰਾਵਧਾਨ ਹੈ, ਹੁਣ ਬੀਸੀ-ਬੀ ਵਰਗ ਦੇ ਲਈ ਵੀ 5 ਫੀਸਦੀ ਰਾਖਵਾਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 2014 ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਤਾਂ ਪਾਰਲਿਆਮੈਂਟ ਵਿਚ ਦੇਸ਼ ਦੇ ਸਾਹਮਣੇ ਭਾਸ਼ਨ ਦਿੰਦੇ ਹੋਏ ਕਿਹਾ ਸੀ ਕਿ ਮੇਰੀ ਇਹ ਸਰਕਾਰ ਦਲਿਤਾਂ ਦੀ ਸਰਕਾਰ ਹੈ, ਗਰੀਬਾਂ ਦੀ ਸਰਕਾਰ ਹੈ, ਪਿਛੜਿਆਂ ਦੀ ਸਰਕਾਰ ਹੈ।ਵਿਰੋਧੀ ਧਿਰ ’ਤੇ ਤੰਜ ਕੱਸਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ ਹਰਿਆਣਾ ਵਿਰੋਧੀ ਧਿਰ ਦੇ ਨੇਤਾ ਸ੍ਰੀ ਭੁਪੇਂਦਰ ਸਿੰਘ ਹੁਡਾ ਚੋਣ ਆਉਣ ’ਤੇ ਬੀਸੀ-ਬੀਸੀ-ਬੀਸੀ ਦੀ ਮਾਲਾ ਜਪਦੇ ਹਨ।
ਸੁਖਬੀਰ ਬਾਦਲ ਨੇ ਕੀਤਾ ਐਲਾਨ, ਇੱਕ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਵਾਂਗਾ ਪੇਸ਼
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਓਬੀਸੀ ਸਮਾਜ ਦੀ ਵਿਰੋਧੀ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜਾਤੀਵਾਦ ਅਤੇ ਭ੍ਰਿਸ਼ਟਾਚਾਰ ਤੋਂ ਇਲਾਵਾ ਸੂਬੇ ਨੂੰ ਕੁੱਝ ਨਹੀਂ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਕਰਨਾਟਕ ਬੈਕਵਰਡ ਕਲਾਸ ਵਿਚ ਮੁਸਲਮਾਨ ਨੂੰ ਰਾਖਵਾਂ ਦੇਣ ਦਾ ਕੰਮ ਕੀਤਾ। ਹਰਿਆਣਾ ਵਿਚ ਆਏ ਤਾਂ ਇੱਥੇ ਵੀ ਅਜਿਹਾ ਹੀ ਕਰਣਗੇ। ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਮੁਸਲਮਾਨ ਦਾ ਰਾਖਵਾਂ ਹਰਿਆਣਾ ਵਿਚ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਕਾਰਜਕਰਤਾਵਾਂ ਸਮੇਤ ਜਨਸਮੂਹ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਹਿਸਾਬ ਮੰਗਣ ਕਿ ਕਾਂਗਰਸ ਦੇ ਕਾਰਜਕਾਲ ਵਿਚ 10 ਸਾਲਾਂ ਵਿਚ ਵਿਕਾਸ ਕੰਮਾਂ ਦੇ ਲਈ ਕਿੰਨ੍ਹੇ ਰੁਪਏ ਖਰਚ ਕੀਤੇ ਗਏ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਿਛਲੇ 18 ਦਿਨਾਂ ਵਿਚ ਦੂਜੀ ਵਾਰ ਬਾਬਾ ਜੈਯਰਾਮ ਦਾਸ ਦੀ ਭੂਮੀ ’ਤੇ ਉਨ੍ਹਾਂ ਦਾ ਸਵਾਗਤ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਕੁਸ਼ਲ ਅਗਵਾਈ ਹੇਠ ਓਬੀਸੀ ਆਯੋਗ ਨੂੰ ਸੰਵੈਧਾਨਿਕ ਸ਼ਕਤੀਆਂ ਦਿੱਤੀਆਂ ਗਈਆਂ ਹਨ ਅਤੇ ਇੰਨ੍ਹਾਂ ਫੈਸਲੇ ਤਹਿਤ ਕੇਂਦਰੀ , ਨਵੋਦਯ ਸਕੂਲਾਂ ਸਮੇਤ ਹੋਰ ਵਿਦਿਅਕ ਸੰਸਥਾਨਾਂ ਵਿਚ ਬੀਸੀ ਵਰਗ ਦੇ ਬੱਚਿਆਂ ਨੂੰ ਦਾਖਲੇ ਮਿਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾ ਸਿਰਫ ਬੀਸੀ ਵਰਗ ਦੇ ਅਧਿਕਾਰੀ ਨੁੰ ਸੁਰੱਖਿਅਤ ਰੱਖਣ ਦਾ ਕੰਮ ਕੀਤਾ ਹੈ ਸਗੋ ਉਨ੍ਹਾਂ ਅਧਿਕਾਰਾਂ ਦਾ ਸਰੰਖਣ ਵੀ ਕੀਤਾ ਹੈ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਪਿੰਡ ਬ੍ਰਾਹਮਣ ਮਾਜਰਾ, ਕਲਿੰਗਾ, ਤਿਗਾਂਓ, ਕਾਰਿਆਵਾਸ, ਆਸਨਕਲਾਂ ਅਤੇ ਖਾਰਿਆ ਦੇ ਸਰਪੰਚਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ’ਤੇ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਤੇ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕੇਂਦਰੀ ਗ੍ਰਹਿ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਵੱਲੋਂ ਚੁੱਕੇ ਜਾ ਰਹੇ ਭਲਾਈਕਾਰੀ ਕਦਮਾਂ ’ਤੇ ਸਾਰਿਆਂ ਦਾ ਧੰਨਵਾਦ ਪ੍ਰਗਟਾਇਆ।
Share the post "ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦਿਲ ਵਿਚ ਹਰਿਆਣਾ ਦੇਸ਼ ਵਿਚ ਸੱਭ ਤੋਂ ਉੱਪਰ – ਅਮਿਤ ਸ਼ਾਹ"