ਲੰਬੀ, 17 ਜੁਲਾਈ : ਕੌਮੀ ਸੰਯੁਕਤ ਕਿਸਾਨ ਮੋਰਚੇ ਵੱਲੋਂ 16, 17 ਅਤੇ 18 ਜੁਲਾਈ ਨੂੰ ਭਾਰਤ ਦੇ ਲੋਕ ਸਭਾ ਦੇ ਚੁਣੇ ਹੋਏ ਮੈਂਬਰਾਂ ਨੂੰ ਮੰਗ ਪੱਤਰ ਦੇਣ ਦੇ ਦਿੱਤੇ ਸੱਦੇ ਹੇਠ ਅੱਜ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੁਣੀ ਹੋਈ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਪ੍ਰਤੀਨਿਧਾਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸਦੇ ਲਈ ਬਠਿੰਡਾ ਲੋਕ ਸਭਾ ਹਲਕੇ ਦੇ ਅੰਦਰ ਪੈਂਦੇ ਜ਼ਿਲਾ ਬਠਿੰਡਾ, ਮਾਨਸਾ ਤੇ ਮੁਕਤਸਰ ਦੇ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ,ਔਰਤਾਂ ਵੱਲੋਂ ਪਿੰਡ ਬਾਦਲ ਵਿਖੇ ਹਰਸਿਮਰਤ ਕੌਰ ਬਾਦਲ ਦੇ ਘਰ ਅੱਗੇ ਧਰਨਾ ਦੇ ਕੇ ਸਟੇਜ ਚਲਾਈ ਗਈ। ਇਸ ਦੌਰਾਨ ਬੀਬਾ ਬਾਦਲ ਦੀ ਗੈਰਹਾਜ਼ਰੀ ਵਿਚ ਇਹ ਮੰਗ ਪੱਤਰ ਉਹਨਾਂ ਦੇ ਓਐਸਡੀ ਅਵਤਾਰ ਸਿੰਘ ਨੂੰ ਦਿੱਤਾ ਗਿਆ। ਇਸ ਮੌਕੇ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ,ਜਿਲਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਜਿਲਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਅਤੇ ਜਿਲਾ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਨੇ ਕਿਹਾ ਕਿ ਭਾਰਤ ਦੇ ਕਿਰਤੀ ਲੋਕ ਵਿਆਪਕ ਕਰਜ਼ੇ, ਬੇਰੁਜ਼ਗਾਰੀ ਅਤੇ ਮਹਿੰਗਾਈ ਵਰਗੀਆਂ ਗੰਭੀਰ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ।
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 7 ਕਿਲੋ ਹੈਰੋਇਨ,ਪੰਜ ਪਿਸਤੌਲਾਂ ਸਮੇਤ 2 ਕਾਬੂ
ਭਾਰਤ ਵਿੱਚ ਹਰ ਰੋਜ਼ 31 ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਗੰਭੀਰ ਖੇਤੀ ਸੰਕਟ, ਕਿਸਾਨਾਂ ਦੀਆਂ ਖੁਦਕੁਸ਼ੀਆਂ, ਪੇਂਡੂ ਤੋਂ ਸ਼ਹਿਰੀ ਸੰਕਟ ਪ੍ਰਵਾਸ, ਅਤੇ ਵਧ ਰਹੀ ਆਮਦਨ ਅਤੇ ਦੌਲਤ ਦੀ ਅਸਮਾਨਤਾ ਨੂੰ ਹੱਲ ਕਰਨ ਲਈ ਨੀਤੀਆਂ ਵਿੱਚ ਤਬਦੀਲੀ ਜ਼ਰੂਰੀ ਹੈ। ਇਸ ਲਈ, SKM ਨੇ ਕਾਰਪੋਰੇਟ ਪੱਖੀ ਨੀਤੀਆਂ ਵਿੱਚ ਤਬਦੀਲੀ ਲਈ ਕਿਸਾਨ ਆਗੂਆਂ ਨੇ ਮੈਂਬਰ ਪਾਰਲੀਮੈਂਟ ਨੂੰ ਅਪੀਲ ਕੀਤੀ ਕਿ ਤੁਸੀਂ ਸਾਡੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਖੜੇ ਹੋਵੋ ਅਤੇ ਪ੍ਰਧਾਨ ਮੰਤਰੀ ਅਤੇ ਕੈਬਨਿਟ ’ਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ’ਤੇ ਤੁਰੰਤ ਅਤੇ ਸਾਰਥਕ ਕਾਰਵਾਈ ਕਰਨ ਲਈ ਦਬਾਅ ਬਣਾਓ। ਅੱਜ ਦੇ ਇਕੱਠ ਵੱਲੋਂ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਮੁਕੰਮਲ ਖਰੀਦ ਸਮੇਤ ਸਾਰੀਆਂ ਫਸਲਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ MSP032+50% ਲਾਗੂ ਕੀਤਾ ਜਾਵੇ,
ਮਹਿੰਦਰ ਭਗਤ ਨੇ ਚੁੱਕੀ MLA ਵਜੋਂ ਸਹੁੰ, CM ਭਗਵੰਤ ਮਾਨ ਵੀ ਰਹੇ ਹਾਜ਼ਰ
ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ, ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕਰ ਕੇ ਪ੍ਰੀਪੇਡ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ, ਖੇਤੀ ਸਮੱਗਰੀ ਜਿਵੇਂ ਕਿ ਖਾਦਾਂ, ਬੀਜਾਂ, ਕੀਟਨਾਸ਼ਕਾਂ, ਬਿਜਲੀ, ਸਿੰਚਾਈ, ਮਸ਼ੀਨਰੀ, ਸਪੇਅਰ ਪਾਰਟਸ ਅਤੇ ਟਰੈਕਟਰਾਂ ’ਤੇ ਕੋਈ ਜੀਐਸਟੀ ਨਾ ਲਾਇਆ ਜਾਵੇ ਅਤੇ ਖੇਤੀ ਲਾਗਤਾਂ ’ਤੇ ਸਬਸਿਡੀ ਮੁੜ ਸ਼ੁਰੂ ਕੀਤੀ ਜਾਵੇ, ਸਾਰੀਆਂ ਫਸਲਾਂ ਅਤੇ ਪਸ਼ੂ ਪਾਲਣ ਲਈ ਜਨਤਕ ਖੇਤਰ ਦੇ ਅਧੀਨ ਵਿਆਪਕ ਬੀਮਾ ਕਵਰੇਜ ਸਕੀਮ ਲਾਗੂ ਕੀਤੀ ਜਾਵੇ ਅਤੇ ਕਾਰਪੋਰੇਟ ਪੱਖੀ PM62Y ਸਕੀਮ ਨੂੰ ਬੰਦ ਕੀਤੀ ਜਾਵੇ, ਕਿਸਾਨਾਂ, ਖੇਤ ਮਜ਼ਦੂਰਾਂ ਨੂੰ ਅਨਾਜ ਉਤਪਾਦਕ ਹੋਣ ਦੇ ਨਾਤੇ- ਪੈਨਸ਼ਨ ਦੇ ਅਧਿਕਾਰ ਨੂੰ ਮਾਨਤਾ ਦੇ ਕੇ 60 ਸਾਲ ਦੀ ਉਮਰ ਤੋਂ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ, ਭਾਰਤ ਨੂੰ ਪੁਲਿਸ ਰਾਜ ਬਣਾ ਕੇ ਅਸਹਿਮਤੀ ਅਤੇ ਲੋਕਾਂ ਦੇ ਵਿਰੋਧ ਨੂੰ ਦਬਾਉਣ ਲਈ ਭਾਰਤੀ ਦੰਡਾਵਲੀ ਅਤੇ ਸੀਆਰਪੀਸੀ ਦੀ ਥਾਂ ਪਾਰਲੀਮੈਂਟ ਵਿੱਚ ਬਿਨਾਂ ਕਿਸੇ ਜਮਹੂਰੀ ਪ੍ਰਕਿਰਿਆ ਦੇ ਲੋਕਾਂ ’ਤੇ ਮੜ੍ਹੇ ਜਾ ਰਹੇ 3 ਅਪਰਾਧਿਕ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ,
Big News: ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ ਖੋਲਿਆ ਰਿਆਇਤਾਂ ਦਾ ਪਿਟਾਰਾ
ਇਤਿਹਾਸਕ ਦਿੱਲੀ ਘੋਲ਼ ਦੇ 736 ਕਿਸਾਨ ਸ਼ਹੀਦਾਂ ਦੀ ਯਾਦ ਵਿੱਚ ਸਿੰਘੂ/ਟਿਕਰੀ ਬਾਰਡਰ ’ਤੇ ਇੱਕ ਢੁੱਕਵੀਂ ਸ਼ਹੀਦੀ ਯਾਦਗਾਰ ਦਾ ਨਿਰਮਾਣ ਕੀਤਾ ਜਾਵੇ, ਲਖੀਮਪੁਰ ਖੇੜੀ ਦੇ ਸ਼ਹੀਦਾਂ ਸਮੇਤ ਇਤਿਹਾਸਕ ਕਿਸਾਨ ਸੰਘਰਸ਼ ਦੇ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਇੱਕ ਇੱਕ ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਸ ਕਿਸਾਨ ਸੰਘਰਸ਼ ਨਾਲ ਜੁੜੇ ਸਾਰੇ ਕੇਸ ਵਾਪਸ ਲਏ ਜਾਣ। ਇਸ ਤੋਂ ਇਲਾਵਾ ਖੇਤੀਬਾੜੀ ਲਈ ਵੱਖਰਾ ਕੇਂਦਰੀ ਬਜਟ ਰੱਖਿਆ ਜਾਵੇ ਅਤੇ ਖੇਤੀਬਾੜੀ ਦਾ ਨਿਗਮੀਕਰਨ ਬੰਦ ਕੀਤਾ ਜਾਵੇ ਆਦਿ ਮੰਗਾਂ ਵੀ ਮੰਗ ਪੱਤਰ ਵਿੱਚ ਸਾਮਲ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਰੁੰਧਤੀ ਰਾਏ ਅਤੇ ਪ੍ਰੇ: ਸ਼ੇਖ ਸ਼ੌਕਤ ਹੁਸੈਨ ਖਿਲਾਫ ਯੂਏਪੀਏ ਤਹਿਤ ਕੇਸ ਅਤੇ ਨਵੇਂ ਤਿੰਨੇ ਫੌਜਦਾਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 21 ਜੁਲਾਈ ਨੂੰ ਜਮਹੂਰੀ ਅਧਿਕਾਰ ਸਭਾ ਤਰਕਸੀਲ ਸੁਸਾਇਟੀ ਵੱਲੋਂ ਜਲੰਧਰ ਵਿਖੇ ਕੀਤੀ ਜਾ ਰੀ ਕਨਵੈਨਸਨ ਵਿੱਚ ਸਰਗਰਮ ਕਿਸਾਨ ਆਗੂਆਂ ਦੀ ਸਮੂਲੀਅਤ ਕਰਵਾਈ ਜਾਵੇਗੀ।ਅੱਜ ਦੇ ਧਰਨੇ ਨੂੰ ਕਰਮਜੀਤ ਕੌਰ ਲਹਿਰਾਖਾਨਾ,ਪਰਮਜੀਤ ਕੌਰ ਪਿੱਥੋ, ਸਰੋਜ ਰਾਣੀ ਦਿਆਲਪੁਰਾ ਅਤੇ ਜੋਗਿੰਦਰ ਸਿੰਘ ਦਿਆਲਪੁਰਾ ਨੇ ਵੀ ਸੰਬੋਧਨ ਕੀਤਾ। ਹਰਬੰਸ ਸਿੰਘ ਘਣੀਆਂ ਅਤੇ ਰਾਮ ਸਿੰਘ ਨਿਰਮਾਣ ਨੇ ਲੋਕ ਪੱਖੀ ਗੀਤ ਪੇਸ਼ ਕੀਤੇ।
Share the post "ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਦੇ ਨਾਲ ਖੜਣ ਲਈ ਐਮ.ਪੀਜ਼ ਨੂੰ ਦਿੱਤੇ ਮੰਗ ਪੱਤਰ"