WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਾਜ਼ਿਲਕਾ

ਮਿਸ਼ਨ ਨਿਸਚੈ: ਫਾਜ਼ਿਲਕਾ ਪੁਲਿਸ ਦੇ ਸਹਿਯੋਗ ਨਾਲ 18 ਨੂੰ ਕਰਵਾਈ ਜਾਵੇਗੀ ਐਥਲੈਟਿਕਸ ਮੀਟ

ਫਾਜ਼ਿਲਕਾ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ ਪੰਜਾਬ ਗੋਰਵ ਯਾਦਵ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ਐਥਲੈਟਿਕ ਮੀਟ 18 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 7 ਕਿਲੋ ਹੈਰੋਇਨ,ਪੰਜ ਪਿਸਤੌਲਾਂ ਸਮੇਤ 2 ਕਾਬੂ

ਇਸ ਸਬੰਧੀ ਖੇਡ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਦੱਸਿਆ ਕਿ 26 ਜੂਨ 2024 ਨੂੰ ਸ਼ੁਰੂ ਕੀਤੇ ਮਿਸ਼ਨ ਨਿਸਚੈ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਨਸ਼ਾ ਵੇਚਣ ਵਾਲਿਆਂ ਨੂੰ ਨਕੇਲ ਪਾਈ ਗਈ ਹੈ ਉਥੇ ਹੀ ਪਿੰਡਾਂ, ਵਾਰਡਾਂ ਵਿਚ ਲੋਕਾਂ ਨਾਲ ਪੁਲਿਸ ਦੀ ਸਾਂਝ ਮਜਬੂਤ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪੁਲਿਸ ਵੱਲੋਂ ਇਹ ਖੇਡਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਜਿਸਟਰੇਸ਼ਨ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਮਲਟੀਪਰਪਜ਼ ਸਟੇਡੀਅਮ ਫਾਜਿਲਕਾ ਵਿਖੇ ਹੋਣ ਵਾਲੀ ਇਸ ਐਥਲੈਟਿਕ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜਾਂ ਦੇ ਮੁਕਾਬਲੇ ਕਰਵਾਏ ਜਾਣਗੇ।

Big News: ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ ਖੋਲਿਆ ਰਿਆਇਤਾਂ ਦਾ ਪਿਟਾਰਾ

ਇਸ ਤੋਂ ਇਲਾਵਾ ਜੈਵਲਿਨ ਥਰੋ, ਸ਼ਾਟਪੁੱਟ ਥਰੋ ਅਤੇ ਲੌਂਗ ਜੰਪ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਹਨਾਂ ਉਪਰੋਕਤ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਐਥਲੀਟਾਂ/ਦੌੜਾਕਾਂ ਨੂੰ 3100 ਰੁਪਏ, ਦੂਸਰੇ ਸਥਾਨ ਵਾਲੇ ਨੂੰ 2100 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਦੌੜਾਕ ਨੂੰ 1100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਇੰਨ੍ਹਾਂ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਵੱਡੀ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ।

 

Related posts

ਕੜਾਕੇ ਦੀ ਠੰਡ ਤੇ ਸੰਘਣੀ ਧੂੰਦ ਵਿਚ ਮੋਹਰਲੀਆਂ ਚੌਕੀਆਂ ਤੇ ਬੀਐਸਐਫ ਤੇ ਪੁਲਿਸ ਨਾਕਿਆਂ ਤੇ ਜਵਾਨਾਂ ਦਾ ਹੌਂਸਲਾਂ ਵਧਾਉਣ ਪਹੁੰਚੇ ਡਿਪਟੀ ਕਮਿਸ਼ਨਰ ਤੇ ਐਸਐਸਪੀ

punjabusernewssite

ਫਾਜਿਲਕਾ ਪੁਲਿਸ ਵੱਲੋਂ ‘‘ਮਿਸ਼ਨ ਨਿਸਚੈ’’ ਤਹਿਤ ਸਰਹੱਦੀ ਪਿੰਡਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਜਾਰੀ

punjabusernewssite

19 ਤੋਂ 23 ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵਿਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ

punjabusernewssite