WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਟਿਆਲਾ

ਪੰਜਾਬ ਵਿੱਚ 16 ਜੁਲਾਈ ਨੂੰ ਰਿਕਾਰਡ ਉੱਚ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 17 ਜੁਲਾਈ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਨੇ 16 ਜੁਲਾਈ ਨੂੰ ਇੱਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।ਮੰਤਰੀ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਹਾਊਸ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਾਮਜ਼ਦ

ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸ ਸਾਲ 23 ਜੂਨ ਨੂੰ ਪੀ.ਐਸ.ਪੀ.ਸੀ.ਐਲ ਨੇ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਸਪਲਾਈ ਕੀਤੀ ਸੀ, ਜੋ ਕਿ ਉਸ ਸਮੇਂ ਦਾ ਰਿਕਾਰਡ ਸੀ। ਹੁਣ 16 ਜੁਲਾਈ ਨੂੰ ਇਸ ਰਿਕਾਰਡ ਨੂੰ ਤੋੜ ਦਿੱਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ 16 ਜੁਲਾਈ ਨੂੰ ਪੂਰੀ ਹੋਈ 15919 ਮੈਗਾਵਾਟ ਦੀ ਸਿਖਰ ਮੰਗ ਵੀ ਇਸ ਸਾਲ 29 ਜੂਨ ਨੂੰ ਪੂਰੀ ਹੋਈ 16058 ਮੈਗਾਵਾਟ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਦੇ ਨੇੜੇ ਹੈ।ਬਿਜਲੀ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਰਣਨੀਤਕ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰਬੰਧਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਅੰਦਰ ਅਤੇ ਬਾਹਰ ਦੇ ਸਾਰੇ ਉਪਲਬਧ ਸਰੋਤਾਂ ਦੀ ਪੂਰੀ ਵਰਤੋਂ ਕੀਤੀ ਗਈ ਤਾਂ ਜੋ ਸਥਿਰ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।

 

Related posts

Ex IAS ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਖ਼ਾਨਾ ਨਹੀਂ ਰਹੇ, ਅੰਤਿਮ ਸੰਸਕਾਰ ਅੱਜ

punjabusernewssite

ਐਸਆਈਟੀ ਦੇ ਸਾਹਮਣੇ ਅੱਜ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

punjabusernewssite

SIT ਦੇ ਸਵਾਲਾਂ ਦਾ ਜਵਾਬ ਦੇਣ ਪਟਿਆਲਾ ਪਹੁੰਚੇ ਬਿਕਰਮ ਮਜੀਠੀਆ

punjabusernewssite