ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ SIT ਅੱਗੇ ਪੇਸ਼ ਨਹੀਂ ਹੋਣਗੇ। SIT ਵੱਲੋਂ ਅੱਜ ਬਿਕਰਮ ਮਜੀਠੀਆ ਨੂੰ ਪਟਿਆਲਾ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ। ਪਰ ਮਜੀਠੀਆ ਨੇ ਅੰਮ੍ਰਿਤਸਰ ਵਿਚ ਚੱਲ ਰਹੇ ਮਾਨਹਾਣੀ ਕੇਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅੱਜ ਅੰਮ੍ਰਿਤਸਰ ਕੋਰਟ ਵਿਚ ਸੁਣਵਾਈ ਹੈ ਇਸ ਲਈ ਉਹ ਅੱਜ SIT ਅੱਗੇ ਪੇਸ਼ ਨਹੀਂ ਹੋਣਗੇ।
MLA ਜਗਰੂਪ ਸਿੰਘ ਗਿੱਲ ਬਣੇ ਵਿਧਾਨ ਸਭਾ ਦੀ ਮਹੱਤਵਪੂਰਨ ਕਮੇਟੀ ਦੇ ਚੇਅਰਮੈਨ
ਇਸ ਤੋਂ ਇਲਾਵਾ ਇਕ ਮਜੀਠੀਆ ਨਾਲ ਜੂੜੀ ਇਕ ਹੋਰ ਖ਼ਬਰ ਉੱਬਰ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਨੂੰ ਉਹਨਾਂ ਖਿਲਾਫ ਦਰਜ NDPS ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ। ਮਜੀਠੀਆ ਵੱਲੋਂ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਦਾ ਪ੍ਰਗਟਾਵਾ SIT ਨੂੰ ਲਿਖੇ ਇਕ ਪੱਤਰ ਵਿਚ ਕੀਥਾ ਗਿਆ ਸੀ।
Share the post "ਮਜੀਠੀਆ ਅੱਜ SIT ਅੱਗੇ ਨਹੀਂ ਹੋਣਗੇ ਪੇਸ਼, ਪੰਜਾਬ ਸਰਕਾਰ ਪਹੁੰਚੀ ਸੁਪਰੀਮ ਕੋਰਟ!"