ਮੰਡੀ ਕਲਾਂ (ਬਠਿੰਡਾ) : 18 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਦਫ਼ਤਰ ਪੰਚਾਇਤ ਮੰਡੀ ਕਲਾਂ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਲਤੀਫ ਅਹਿਮਦ ਨੇ ਸਾਂਝੀ ਕੀਤੀ।
ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਵੰਡੀ
ਕੈਂਪ ਦੌਰਾਨ ਸ੍ਰੀ ਲਤੀਫ ਅਹਿਮਦ ਨੇ ਆਮ ਲੋਕਾਂ ਨੂੰ ਇਹ ਵੀ ਖਾਸ ਅਪੀਲ ਕੀਤੀ ਕਿ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਨ੍ਹਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਲਿਖਤੀ ਦਰਖਾਸਤਾਂ ਲਿਆਉਣੀਆਂ ਯਕੀਨੀ ਬਣਾਉਣ।ਕੈਂਪ ਮੌਕੇ ਪਿੰਡ ਮੰਡੀ ਕਲਾਂ ਤੋਂ ਇਲਾਵਾ ਪਿੰਡ ਖੋਖਰ, ਢੱਡੇ, ਰਾਮਣਵਾਸ, ਮੰਡੀ ਖੁਰਦ ਆਦਿ ਨੇੜਲੇ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।ਇਸ ਮੌਕੇ ਐਸਡੀਐਮ ਮੌੜ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਏਡੀਸੀ"