WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਠਾਨਕੋਟ

ਤਹਿਸੀਲਦਾਰ ਦੇ ਨਾਂ ’ਤੇ 30 ਹਜ਼ਾਰ ਦੀ ਰਿਸ਼ਵਤ ਲੈਂਦੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਵਿਜੀਲੈਂਸ ਵੱਲੋਂ ਕਾਬੂ

ਕਥਿਤ ਦੋਸ਼ੀ ਹਨ ਸਕੇ ਭਰਾ, ਘਰ ਦੀ ਤਲਾਸ਼ੀ ਦੌਰਾਨ ਬਰਾਮਦ ਕੀਤੀ 8,90,000 ਰੁਪਏ ਦੀ ਨਗਦੀ
ਪਠਾਨਕੋਟ , 18 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਗ੍ਰਿਫਤਾਰੀ ਉਪਰੰਤ ਪਿੰਡ ਤਲੂਰ ਵਿਖੇ ਉਕਤ ਮੁਲਜ਼ਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਟੀਮ ਨੇ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੀ ਜਾ ਸਕੇ।

ਆਮ ਆਦਮੀ ਪਾਰਟੀ ਨੇ ਹਰਿਆਣਾ ’ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫੋਂ ਉਸਦੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਮੰਗ ਕੀਤੀ ਹੈ।

ਬਠਿੰਡਾ ਪੁਲਿਸ ਵੱਲੋਂ ਫੋਨ ’ਤੇ ਧਮਕੀ ਦੇ ਕੇ ਫਿਰੋਤੀਆਂ ਮੰਗਣ ਵਾਲਾ ਡੈਂਟਰ ਗ੍ਰਿਫਤਾਰ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ

 

Related posts

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite

ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ: ਮੁੱਖ ਮੰਤਰੀ

punjabusernewssite

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

punjabusernewssite