ਕੋਟਕਪੂਰਾ, 19 ਜੁਲਾਈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪਿੰਡ ਧੂਰਕੋਟ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ।ਕੈਂਪ ਲਗਾਉਣ ਦਾ ਮੰਤਵ ਇਕੋ ਥਾਂ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ’ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ। ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰ ਰਹੇ।
ਕਿਸਾਨਾਂ ਨੂੰ ਬਾਰਡਰਾਂ ‘ਤੇ ਰੋਕਣ ਵਾਲੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਸਿਫ਼ਾਰਿਸ਼
ਇਸ ਮੌਕੇ ਜਿਲ੍ਹੇ ਦੇ ਵੱਖ ਵੱਖ ਉੱਚ ਅਧਿਕਾਰੀਆਂ, ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਤੋਂ ਇਲਾਵਾ ਸਪੀਕਰ ਸੰਧਵਾਂ ਦੇ ਪੀਆਰ ਓ ਮਨੀ ਧਾਲੀਵਾਲ, ਬਲਾਕ ਪ੍ਰਧਾਨ ਗੁਰਮੀਤ ਸਿੰਘ ਧੂਰਕੋਟ, ਡਾਕਟਰ ਰਾਜਪਾਲ ਸਿੰਘ, ਗੁਰਸੇਵਕ ਸਿੰਘ ਧੂਰਕੋਟ, ਰਾਜਵਿੰਦਰ ਸਿੰਘ ਖੋਸਾ, ਜਸਵਿੰਦਰ ਸਿੰਘ ਬਰਾੜ, ਗੁਰਤੇਜ ਸਿੰਘ ਫੌਜੀ, ਭੋਲਾ ਸਿੰਘ ਕੋਟ ਸੁਖੀਆ, ਗੁਰਦੀਪ ਸਿੰਘ ਮੰਡ ਤੋਂ ਇਲਾਵਾ ਪਿੰਡ ਧੂਰਕੋਟ, ਕੋਟ ਸੁਖੀਆ, ਮੰਡ ਵਾਲਾ ਅਤੇ ਢੁੱਡੀ ਦੇ ਵਸਨੀਕ ਵੱਡੀ ਗਿਣਤੀ ਵਿਚ ਹਾਜ਼ਰ ਰਹੇ।