spot_img

ਫਾਜਿਲਕਾ ਪੁਲਿਸ ਵੱਲੋਂ 2 ਕਿਲੋ ਅਫੀਮ ਅਤੇ 9500 ਨਸ਼ੀਲੀਆਂ ਗੋਲੀਆਂ ਸਹਿਤ ਤਿੰਨ ਕਾਬੂ

Date:

spot_img

ਫ਼ਾਜਲਿਕਾ, 19 ਜੁਲਾਈ: ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਪੁਲਿਸ ਪਾਰਟੀਆਂ ਵੱਲੋਂ 2 ਕਿਲੋ 40 ਗਰਾਮ ਅਫੀਮ ਅਤੇ 9500 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਤਿੰਨ ਜਣਿਆਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਬੁੁਲਾਰੇ ਨੇ ਦਸਿਆ ਕਿ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਖੂਈਆਂ ਸਰਵਰ ਦੀ ਨਿਗਰਾਨੀ ਹੇਠ ਸ:ਥ: ਗੁਰਮੇਲ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਅਬੋਹਰ—ਸ੍ਰੀ ਗੰਗਾਨਗਰ ਰੋਡ ਗੁੰਮਜਾਲ ਬੈਰੀਅਰ ਦੌਰਾਨ ਚਰਨਜੀਤ ਸਿੰਘ ਵਾਸੀ ਲੋਹਕਾ ਤਹਿਸੀਲ ਪੱਟੀ ਜਿਲ੍ਹਾ ਤਰਨਤਾਰਨ ਦੇ ਖਿਲਾਫ ਮੁਖਬਰੀ ਮਿਲਣ ’ਤੇ ਉਸਨੂੰ ਕਾਬੂ ਕਰਕੇ ਉਸ ਪਾਸੋਂ 9500 ਨਸੀਲੀਆ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।ਜਿਸਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 18-07-2024 ਜੁਰਮ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਖੂਈਆਂ ਸਰਵਰ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਸੋਨੂੰ ਛਾਬੜਾ ਚੋਰੀ ਦੇ ਇੱਕ ਦਰਜ਼ਨ ਮੋਟਰਸਾਈਕਲਾਂ ਸਹਿਤ ਕਾਬੁੂ

ਇਸੇ ਤਰਾਂ ਮੁਕੱਦਮਾ ਨੰਬਰ 81 ਮਿਤੀ 18—7—2024 ਜੁਰਮ 18,29/61/85 ਐਨ.ਡੀ.ਪੀ.ਐਸ ਐਕਟ ਥਾਣਾ ਬਹਾਵਵਾਲਾ ਦਰਜ ਰਜਿਸਟਰ ਕੀਤਾ ਗਿਆ ਕਿ ਜਦ ਥਾਣੇਦਾਰ ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਅਬੋਹਰ ਸਮੇਤ ਸਾਥੀ ਕਰਮਚਾਰੀਆ ਦੇ ਨਾਕਾਬੰਦੀ ਗਸਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਡਿਫੈਸ ਰੋਡ ਸੀਤੋ ਗੁੰਨੋ ਦੋਦੇਵਾਲਾ ਮੋਜੂਦ ਸੀ ਤਾਂ ਰਾਜਸਥਾਨ ਮਟੀਲੀ ਵਲੋ ਇੱਕ ਸਕੌਡਾ ਕਾਰ ਦੀ ਰੋਕ ਕੇ ਤਲਾਸ਼ੀ ਕੀਤੀ ਤਾਂ ਗੱਲੀ ਵਿੱਚੋਂ 2 ਕਿਲੋ 40 ਗਰਾਮ ਅਫੀਮ ਬਰਾਮਦ ਹੋਈ। ਜਿਸਤੇ ਗੱਡੀ ਚਾਲਕ ਅਤੇ ਉਸਦੇ ਸਾਥੀ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਵਿਜੇਪਾਲ ਉਰਫ ਰਾਮ ਦਾਸ ਵਾਸੀ ਸੁਖਚੈਨ ਥਾਣਾ ਬਹਾਵਵਾਲਾ ਅਤੇ ਦਲੀਪ ਕੁਮਾਰ ਵਾਸੀ ਸੁਖਚੈਨ ਹਾਲ ਅਬਾਦ ਵਾਰਡ ਨੰ. 4 ਮਟਿਲੀ ਸਾਦੁਲ ਸਹਿਰ ਸ਼੍ਰੀ ਗੰਗਾਨਗਰਰਾਜਸਥਾਨ ਵਜੋਂ ਹੋਈ। ਜਿਹਨਾਂ ਦੇ ਖਿਲਾਫ ਉਕਤ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...