ਸ੍ਰੀ ਗੁਰੂ ਸਾਹਿਬਾਨ ਵੱਲੋਂ ਸਦਭਾਵ ਅਤੇ ਭਾਈਚਾਰੇ ਦੇ ਦਿਖਾਏ ਮਾਰਗ ’ਤੇ ਚੱਲਣਾ ਹੀ ਗੁਰੂਆਂ ਦੇ ਪ੍ਰਤੀ ਸਾਡੀ ਸੱਚੀ ਸ਼ਰਧਾ ਦਾ ਪ੍ਰਤੀਕ – ਮੁੱਖ ਮੰਤਰੀ
ਚੰਡੀਗੜ੍ਹ, 20 ਜੁਲਾਈ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਵੱਲੋਂ ਆਪਣੇ ਨਿਵਾਸ ਸੰਤ ਕਬੀਰ ਕੁਟੀਰ ’ਤੇ ਆਏ ਸਿੱਖ ਸਮਾਜ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼੍ਰੀ ਸੈਨੀ ਨੇ ਕਿਹਾ ਕਿ ਅਸੀਂ ਆਪਣੇ ਗੁਰੂ ਸਾਹਿਬਾਨ ਦੀ ਸਿੱਖਿਆਵਾਂ ਨੂੰ ਨਵੀਂ ਪੀੜੀ ਤਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਹਾਂ ਅਤੇ ਗੁਰੂ ਸਾਹਿਬਾਨ ਨੇ ਸਦਭਾਵ, ਸਹਿਨਸ਼ੀਲਤਾ, ਭਾਈਚਾਰੇ ਅਤੇ ਆਪਸੀ ਪੇ੍ਮ ਨੂੰ ਜੋ ਰਸਤਾ ਦਿਖਾਇਆ ਹੈ, ਇਹੀ ਮੁਨੁੱਖ ਭਲਾਈ ਦਾ ਮੂਲ ਮੰਤਰ ਹੈ ਅਤੇ ਗੁਰੂਆਂ ਦੇ ਪ੍ਰਤੀ ਇਹ ਸਾਡੀ ਸੱਚੀ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾ ਸਿਰਫ ਸਿੱਖ ਗੁਰੂਆਂ ਦੀ, ਸਗੋ ਸਮਾਜ ਦੇ ਹੋਰ ਮਹਾਪੁਰਸ਼ਾਂ ਦੀ ਜੈਯੰਤੀਆਂ ਸਰਕਾਰੀ ਤੌਰ ’ਤੇ ਮਨਾਉਣ ਲਈ ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਚਾਰ-ਪ੍ਰਸਾਰ ਯੋਜਨਾ ਸ਼ੁਰੂ ਕੀਤੀ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੀਤੀ ਮੁਲਾਕਾਤ
ਇਸ ਤਰ੍ਹਾ ਦੀ ਯੋਜਨਾ ਚਲਾਉਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਇੱਕ ਬਹਾਦੁਰ ਕੌਮ ਹੈ, ਜਿਸ ਨੇ ਧਰਮ ਦੀ ਰੱਖਿਆ ਲਈ ਸਿਰ ਕਟਾ ਦਿੱਤੇ, ਪਰ ਝੁਕੇ ਨਹੀਂ। ਇਸ ਕੌਮ ਦੀ ਕੁਰਬਾਨੀਆਂ ਅਤੇ ਵੀਰਤਾ ’ਤੇ ਸਾਰੇ ਭਾਰਤਵਾਸੀਆਂ ਨੂੰ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੌਮ ਦੇ ਵੀਰ ਸੂਰਮਾਂ ਨੇ ਮਹਾਨ ਗੁਰੂਆਂ ਦੇ ਆਦਰਸ਼ਾਂ ਤੇ ਸਿਦਾਂਤਾਂ ’ਤੇ ਚੱਲਦੇ ਹੋਏ ਜਿੱਥੇ ਦੇਸ਼ ਦੇ ਸੁਤੰਤਰਤਾ ਅੰਦੋਲਨ ਵਿਚ ਵੱਧਚੜ੍ਹ ਕੇ ਹਿੱਸਾ ਲਿਆ, ਉੱਥੇ ਹੀ ਆਜਾਦੀ ਦੇ ਬਾਅਦ ਭਾਰਤ ਮਾਤਾ ਦੀ ਰੱਖਿਆ ਲਈ ਵੱਡੀ-ਵੱਡੀ ਕੁਰਬਾਨੀਆਂ ਦਿੱਤੀਆਂ ਹਨ।
MP ਅੰਮ੍ਰਿਤਪਾਲ ਸਿੰਘ ਨੇ NSA ਨੂੰ ਹਾਈਕੋਰਟ ਵਿਚ ਦਿੱਤੀ ਚੁਣੌਤੀ
ਦੇਸ਼ ਦੇ ਵਿਕਾਸ ਵਿਚ ਸਿੱਖ ਕੌਮ ਦਾ ਯੋਗਦਾਨ ਸੁਨਹਿਰੇ ਅੱਖਰਾਂ ਵਿਚ ਦਰਜ ਹੈ। ਇਸ ਮੌਕੇ ’ਤੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੂੰ 18 ਸੂਤਰੀ ਮੰਗ ਪੱਤਰ ਵੀ ਸੌਂਪਿਆ, ਜਿਸ ’ਤੇ ਮੁੱਖ ਮੰਤਰੀ ਨੇ ਸਬੰਧਿਤ ਵਿਭਾਗਾਂ ਨੁੰ ਭੇਜਕੇ ਜਰੂਰੀ ਕਾਰਵਾਈ ਦਾ ਭਰੋਸਾ ਦਿੱਤਾ। ਮੈਂਬਰਾਂ ਨੇ ਮੁੱਖ ਮੰਤਰੀ ਨੂੰ ਸਰੋਪਾ ਭੇਂਟ ਕਰ ਉਨ੍ਹਾਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ’ਤੇ ਰਾਜਸਭਾ ਸਾਂਸਦ ਕ੍ਰਿਸ਼ਣ ਲਾਲ ਪਵਾਰ, ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਾਬਾ ਭੁਪੇਂਦਰ ਸਿੰਘ, ਸਾਬਕਾ ਵਿਧਾਇਥ ਬਖਸ਼ੀਸ਼ ਸਿੰਘ ਵਿਰਕ, ਮਨਜਿੰਦਰ ਸਿੰਘ ਸਿਰਸਾ, ਬਲਜੀਤ ਸਿੰਘ ਦਾਦੂਵਾਲ ਅਤੇ ਕਵਲਜੀਤ ਸਿੰਘ ਅਜਰਾਨਾ ਸਮੇਤ ਵੱਡੀ ਗਿਣਤੀ ਵਿਚ ਸਿੱਖ ਸਮਾਜ ਦੇ ਲੋਕ ਮੌਜੂਦ ਸਨ।
Share the post "ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨਾਲ ਸਿੱਖ ਸਮਾਜ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ"