WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਹਰਸਿਮਰਤ ਦਾ ਪ੍ਰਧਾਨ ਮੰਤਰੀ ਮੋਦੀ ’ਤੇ ਵੱਡਾ ਹਮਲਾ:ਕਿਸਾਨਾਂ ਨਾਲ ਵਾਅਦਾ ਕਰਕੇ ਭੱਜਣਾ ਨਹੀਂ ਸੋਭਦਾ

ਚੰਡੀਗੜ੍ਹ, 21 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜਣਾ ਸ਼ੋਭਾ ਨਹੀਂ ਦਿੰਦਾ। ਬਿਆਨ ਵਿਚ ਦਾਅਵਾ ਕੀਤਾ ਗਿਆ ਕਿ ਬੀਬੀ ਬਾਦਲ ਨੇ ਇਹ ਮੁੱਦਾ ਬਜਟ ਸੈਸ਼ਨ ਤੋਂ ਪਹਿਲਾਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਭਾਗ ਲੈਂਦਿਆਂ ਚੁੱਕਦਿਆਂ ਕਿਹਾ ਕਿ ‘‘ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪਰ ਕਿਸਾਨਾਂ ਨੂੰ ਹੁਣ ਵੀ ਧਰਨੇ ’ਤੇ ਬੈਠਣਾ ਪੈ ਰਿਹਾ ਹੈ।ਉਹਨਾਂ ਕਿਹਾ ਕਿ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣੇ ਚਾਹੀਦੇ ਹਨ।’’

ਕੇਦਾਰਨਾਥ ਨੇੜੇ ਪੱਥਰ ਡਿੱਗਣ ਨਾਲ 3 ਸ਼ਰਧਾਲੂਆਂ ਦੀ ਮੌ+ਤ

ਇਸਤੋਂ ਇਲਾਵਾ ਉਨ੍ਹਾਂ ਦੇਸ਼ ਵਿਚ ਘੱਟ ਗਿਣਤੀਆਂ ਖਿਲਾਫ ਵਿਤਕਰਾ ਅਤੇ ਹਮਲਿਆਂ ਵਿਚ ਵਾਧਾ ਹੋਣ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਘੱਟ ਗਿਣਤੀ ਭਾਈਚਾਰੇ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਆਪਣੇ ਨਾਵਾਂ ਦੀਆਂ ਤਖਤੀਆਂ ਲਾਉਣ ਵਾਸਤੇ ਆਖ ਰਹੀ ਹੈ ਜਿਸ ਨਾਲ ਉਹਨਾਂ ਨੂੰ ਆਰਥਿਕ ਤੌਰ ’ਤੇ ਸੱਟ ਵੱਜੇਗੀ। ਉਹਨਾਂ ਕਿਹਾ ਕਿ ਇਸੇ ਤਰੀਕੇ ਰਾਜਸਥਾਨ ਵਿਚ ਅੰਮ੍ਰਿਤਧਾਰੀ ਸਿੱਖ ਬੀਬੀਆਂ ਨੂੰ ਜੁਡੀਸ਼ੀਅਲ ਪ੍ਰੀਖਿਆ ਵਾਸਤੇ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਜੋ ਕਿ ਆਪਣੇ ਧਰਮ ਨੂੰ ਅਪਣਾਉਣ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਹੈ।

ਕਿਸਾਨਾਂ ਨਾਲ ਤਕਰਾਰ ਦੌਰਾਨ ਹਰਿਆਣਾ ਸਰਕਾਰ ਨੇ ਸੱਦੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਪੰਜਾਬ ਵਿਚ ਨਸ਼ਾ ਤਸਕਰੀ ਤੇ ਨਸ਼ਿਆਂ ਦੇ ਪਸਾਰ ਵਿਚ ਹੋਏ ਵਾਧੇ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਪੰਜਾਬ ਵਿਚ ਨਸ਼ੇ ਸੁੱਟੇ ਜਾ ਰਹੇ ਹਨ। ਕੇਂਦਰੀ ਐਨਫੋਰਸਮੈਂਟ ਏਜੰਸੀਆਂ ਦੇ ਇਕਪਾਸੜ ਕੰਮਕਾਜ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਾਂ ਗ੍ਰਿਫਤਾਰ ਕੀਤਾ ਗਿਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ ਜਦੋਂ ਕਿ ਇਹੀ ਘੁਟਾਲਾ ਪੰਜਾਬ ਵਿਚ ਵੀ ਹੋਇਆ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਇਹ ਹੈ ਕਿ ਪੰਜਾਬ ਆਪ ਸਰਕਾਰ ਨਾਲ ਕੋਈ ਆਪਸੀ ਸਾਂਝ ਪਾਈ ਗਈ ਹੈ।

 

Related posts

Arvind Kejriwal ਦੀ ਘਰ ਵਿਚ ਧਮਾਕੇਦਾਰ ਐਂਟਰੀ, ਦੇਖੋ ਵੀਡੀਓ

punjabusernewssite

ਹਿਮਾਚਲ ’ਚ ਹੁਣ ਦਲ-ਬਦਲੂ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸਨ

punjabusernewssite

ਮਨੀਸ਼ ਸਿਸੋਦੀਆਂ ਨੂੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ 12 ਦਿਨਾਂ ਦਾ ਵਾਧਾ

punjabusernewssite