ਤਲਵੰਡੀ ਸਾਬੋ, 22 ਜੁਲਾਈ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਵੱਲੋਂ ਪ੍ਰੋ.(ਡਾ.) ਐਸ.ਕੇ.ਬਾਵਾ ਉਪ ਕੁਲਪਤੀ ਦੀ ਰਹਿ-ਨੁਮਾਈ ਹੇਠ “ਕਾਨੂੰਨ ਜਾਗਰੂਕਤਾ ਅਭਿਆਨ”ਦਾ ਆਗਾਜ਼ ਸੈਮੀਨਾਰ ਦਾ ਆਯੋਜਨ ਕਰਕੇ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਸੁਰੇਸ਼ ਕੁਮਾਰ ਗੋਇਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਜਨਰਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਅਤੇ ਰਾਜੇਸ਼ ਸਨੇਹੀ ਡੀ.ਐਸ.ਪੀ. ਤਲਵੰਡੀ ਸਾਬੋ, ਪ੍ਰੈਜ਼ੀਡੈਂਟ ਜ਼ਿਲ੍ਹਾ ਬਾਰ ਐਸੋਸਿਏਸ਼ਨ ਬਠਿੰਡਾ ਅਤੇ ਪ੍ਰੈਜ਼ੀਡੈਂਟ ਬਾਰ ਐਸੋਸਿਏਸ਼ਨ ਤਲਵੰਡੀ ਸਾਬੋ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਵਿੱਚ ਇਲਾਕੇ ਦੇ ਨਾਮਵਰ ਵਕੀਲ ਅਤੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਆਪਣੇ ਸੰਦੇਸ਼ ਵਿੱਚ ਡਾ. ਬਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਾਨੂੰਨ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਦਾਇਰ ਹੋਈ ਪਟੀਸ਼ਨ, ਲੋਕ ਸਭਾ ਮੈਂਬਰਸ਼ਿਪ ‘ਤੇ ਮੰਡਰਾਇਆ ਖ਼ਤਰਾਂ?
ਜਿਸ ਤਹਿਤ ਫੈਕਲਟੀ ਆਫ਼ ਲਾਅ ਦੇ ਵਿਦਿਆਰਥੀ ਡਾ. ਗੁਰਪ੍ਰੀਤ ਕੌਰ ਡੀਨ ਦੀ ਰਹਿ-ਨੁਮਾਈ ਹੇਠ ਇੱਕ ਮਹੀਨਾ ਵੱਖ-ਵੱਖ ਪਿੰਡਾਂ ਵਿੱਚ ਸਥਾਨਕ ਪੰਚਾਇਤਾਂ ਦੇ ਸਹਿਯੋਗ ਨਾਲ ਸੈਮੀਨਾਰ ਆਯੋਜਿਤ ਕਰਨਗੇ ਜਿਸ ਦੀ ਸ਼ੁਰੂਆਤ ਪਿੰਡ ਜਗਾ ਰਾਮ ਤੀਰਥ ਤੋਂ ਕੀਤੀ ਗਈ ਹੈ। ਮੁੱਖ ਬੁਲਾਰੇ ਸ਼੍ਰੀ ਗੋਇਲ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਇਨ੍ਹਾਂ ਕਾਨੂੰਨਾਂ ਨੂੰ ਭਾਰਤੀ ਨਿਆਂ ਸੰਹਿਤਾ-2023 ਦੇ ਨਾਮ ਨਾਲ ਜਾਣਿਆ ਜਾਵੇਗਾ। ਨਾਗਰਿਕਾਂ ਦੇ ਹੱਕਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੀੜ੍ਹਤ ਵੱਲੋਂ ਹੁਣ ਜ਼ੀਰੋ ਐਫ.ਆਈ.ਆਰ ਕਿਸੇ ਵੀ ਥਾਣੇ ਵਿੱਚ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਦੋਸ਼ੀ ਦੀ ਅਰੈਸਟ ਸਮੇਂ ਆਡਿਓ ਅਤੇ ਵੀਡੀਓ ਰਿਕਾਰਡਿੰਗ ਜ਼ਰੂਰੀ ਹੈ ਤਾਂ ਜੋ ਕੋਰਟ ਵਿੱਚ ਉਸ ਨੂੰ ਸਬੂਤ ਵਜੋਂ ਪੇਸ਼ ਕੀਤਾ ਜਾ ਸਕੇ। ਨਵੇਂ ਕਾਨੂੰਨਾਂ ਦੀ ਵਿਸ਼ੇਸ਼ਤਾ ਬਾਰੇ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਹੁਣ ਲੋਕਾਂ ਨਿਆਂ ਹਿੱਤ ਕੇਂਦਰਿਤ ਹਨ,
Big News: ਮੋਦੀ ਸਰਕਾਰ ਦਾ ਵੱਡਾ ਫੈਸਲਾ: RSS ਦੇ ਉਪਰੋਂ ਪਾਬੰਦੀ ਹਟਾਈ !
ਉਦਾਹਰਣ ਵਜੋਂ ਉਨ੍ਹਾਂ ਦੱਸਿਆ ਕਿ 5000 ਰੁਪਏ ਤੱਕ ਦੇ ਚੌਰੀ ਅਤੇ ਠੱਗੀ ਦੇ ਅਪਰਾਧੀ ਨੂੰ ਹੁਣ ਸੋਸਾਇਟੀ ਦੀ ਸੇਵਾ ਹਿੱਤ ਸਜਾ ਸੁਣਾਈ ਜਾਏਗੀ। ਇਸ ਤੋਂ ਇਲਾਵਾ ਉਨ੍ਹਾਂ ਸੈਕਸ਼ਨ- 124(ਏ) ਦੇ ਖਾਤਮੇ ਬਾਰੇ ਵੀ ਜਾਣਕਾਰੀ ਦਿੱਤੀ।ਮੁੱਖ ਮਹਿਮਾਨ ਅਤੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਕਾਨੂੰਨੀ ਜਾਗਰੂਕਤਾ ਅਭਿਆਨ ਲਈ ਫੈਕਲਟੀ ਆਫ਼ ਲਾਅ ਦੇ ਵਿਦਿਆਰਥੀਆਂ ਦੇ ਨਾਲ-ਨਾਲ ਐਨ.ਐਸ.ਐਸ. ਦੇ ਵਲੰਟੀਅਰਾਂ ਦੇ ਸਹਿਯੋਗ ਦਾ ਵਾਅਦਾ ਵੀ ਕੀਤਾ।ਡਾ. ਕੌਰ ਡੀਨ ਨੇ ਧੰਨਵਾਦੀ ਭਾਸ਼ਣ ਵਿੱਚ ਸਾਰਿਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਅਤੇ ਕਰਤੱਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਤਵੰਤਿਆਂ ਵੱਲੋਂ ਜਾਗਰੂਕਤਾ ਅਭਿਆਨ ਸੰਬੰਧੀ ਪੋਸਟਰ ਰੀਲੀਜ਼ ਕੀਤਾ ਗਿਆ ਤੇ ਆਯੋਜਕਾਂ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦਾਸ਼ਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸੈਮੀਨਾਰ ਦੇ ਆਯੋਜਨ ਨਾਲ “ਕਾਨੂੰਨ ਜਾਗਰੂਕਤਾ ਅਭਿਆਨ”ਦਾ ਆਗਾਜ਼"