ਬਠਿੰਡਾ, 22 ਜੁਲਾਈ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ’ਆਪ ਸਰਕਾਰ’ ਦੀ ਵਾਅਦਾ ਖਿਲਾਫ਼ੀ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।ਇਸ ਸਮੇਂ ਹਾਜ਼ਿਰ ਆਗੂਆਂ ਗੁਰਵਿੰਦਰ ਸਿੰਘ ਪੰਨੂ,ਬਿਕਰਮਜੀਤ ਸਿੰਘ, ਖੁਸ਼ਦੀਪ ਸਿੰਘ, ਜਗਜੀਤ ਸਿੰਘ ਬਰਾੜ,ਕਰਮਜੀਤ ਸਿੰਘ ਦਿਓਣ, ਇਕਬਾਲ ਸਿੰਘ ਪੂਹਲਾ, ਗਗਨਦੀਪ ਸਿੰਘ, ਅਨਿਲ ਕੁਮਾਰ, ਕੁਲਦੀਪ ਸਿੰਘ,ਗੁਰਜੀਤ ਸਿੰਘ, ਬਲਜੀਤ ਸਿੰਘ, ਮਿਥੁਨ ਕੁਮਾਰ, ਸੰਜੀਵ ਕੁਮਾਰ, ਗੁਰਦਿੱਤ ਸਿੰਘ ਗੋਰਾ, ਸੰਦੀਪ ਕੁਮਾਰ ਜਸਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼
ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ’ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ। ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ।
Big News: ਮੋਦੀ ਸਰਕਾਰ ਦਾ ਵੱਡਾ ਫੈਸਲਾ: RSS ਦੇ ਉਪਰੋਂ ਪਾਬੰਦੀ ਹਟਾਈ !
ਰੋਸ਼ ਵਜੋਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ਘਨਈਆ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਮੁਤਾਬਿਕ ਅੱਜ ਮਹਿੰਗਾਈ ਅਨੁਸਾਰ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।
Share the post "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਈ ਘਨੱਈਆ ਚੌਕ ਵਿਖੇ ਫ਼ੂਕਿਆ ਸਰਕਾਰ ਦਾ ਪੁਤਲਾ"