13 ਅਗਸਤ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ
ਬਠਿੰਡਾ, 23 ਜੁਲਾਈ : 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧ ਦੇ ਵਿਚ ਵਧੀਕ ਡਿਪਟੀ ਕਮਿਸ਼ਨਰ ਲਤੀਫ਼ ਅਹਿਮਦ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕਰਕੇ ਦਸਿਆ ਕਿ ਇਸ ਸਾਲ ਵੀ ਆਜ਼ਾਦੀ ਦਿਹਾੜਾ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੀ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।
ਚੋਣਾਂ ਦਾ ਮੌਸਮ: ਹਰਿਆਣਾ ਦੇ ਹਰ ਪਿੰਡ ’ਚ ‘ਸੱਥਾਂ’ ਬਣਾ ਕੇ ਦੇਵੇਗੀ ਸਰਕਾਰ, ਨੌਕਰੀਆਂ ਦਾ ਪਿਟਾਰਾ ਵੀ ਖੋਲਿਆ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟਰੈਫਿਕ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਬਿਜਲੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਇਹ ਵੀ ਖ਼ਾਸ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਨੰਗੀਆਂ ਤੇ ਢਿੱਲੀਆਂ ਤਾਰਾਂ ਨਾ ਹੋਣ।
ਐਮ.ਪੀ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਿਹਰਸਲ ਤੇ ਸਮਾਗਮ ਵਾਲੇ ਦਿਨ ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਚ ਵੱਖ-ਵੱਖ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।




