ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

Date:

spot_img

ਚੰਡੀਗੜ੍ਹ, 23 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ 5 ਗੈਰ ਸਰਕਾਰੀ ਮੈਂਬਰਾਂ

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ ਦਾ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਜੌੜਾਮਾਜਰਾ

(ਇੱਕ ਔਰਤਾਂ ਲਈ) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਯੋਗਤਾ, ਇਮਾਨਦਾਰੀ, ਅਨੁਸੂਚਿਤ ਜਾਤੀ ਨਾਲ ਸਬੰਧਤ ਜਿਸ ਵੱਲੋਂ ਅਨੁਸੂਚਿਤ ਜਾਤੀ ਦੀ ਭਲਾਈ ਲਈ ਕੰਮ ਕੀਤੇ ਹੋਣ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 19 ਅਗਸਤ 2024 ਤੱਕ ਦੇ ਸਕਦੇ ਹਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...