WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ SDO ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ 13(1)ਏ ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ , ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

 

Related posts

ਆਰ.ਪੀ.ਜੀ. ਹਮਲੇ ਦੇ ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ  ਦੇ ਅਧਾਰ ’ਤੇ ਇੱਕ ਏਕੇ-56 ਰਾਈਫਲ ਬਰਾਮਦਗੀ ਅਤੇ ਦੋ ਪਨਾਹਗ਼ਾਰਾਂ ਦੀ ਗਿ੍ਰਫਤਾਰੀ ਹੋਈ

punjabusernewssite

ਐਫ਼.ਸੀ.ਆਈ ਦੇ ਨਵੇਂ ਹੁਕਮ ਕਣਕ ਖ਼ਰੀਦ ’ਚ ਆਪ ਸਰਕਾਰ ਲਈ ਖੜੀ ਕਰ ਸਕਦੇ ਹਨ ਮੁਸ਼ਕਿਲ

punjabusernewssite

ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਵਲੋਂ ਸਾਲ 2022-23 ਲਈ ਇਕ ਅਪ੍ਰੈਲ ਤੋਂ 30 ਜੂਨ, 2022 ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ

punjabusernewssite