ਬਠਿੰਡਾ, 23 ਜੁਲਾਈ: ਮੋਦੀ ਸਰਕਾਰ 3.0 ਦਾ ਪਹਿਲਾ ਆਮ ਬਜਟ ਹਰ ਵਰਗ ਨੂੰ ਖੁਸ਼ਹਾਲ ਕਰਨ ਵਾਲਾ ਸਾਬਤ ਹੋਵੇਗਾ। ਇਸ ਬਜਟ ਨੂੰ ਨੌਜਵਾਨਾਂ ਲਈ ਲਾਹੇਵੰਦ ਦੱਸਦਿਆਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ (ਟੀ.ਬੀ.ਡੀ.ਸੀ.ਏ.) ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮ ਬਜਟ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਤੇ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਦੇਸ਼ ਦੀਆਂ 500 ਵੱਡੀਆਂ ਕੰਪਨੀਆਂ ਵੱਲੋਂ ਹਰ ਵਿਦਿਆਰਥੀ ਨੂੰ 5,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ, ਜਿਸ ਦਾ ਨੌਜਵਾਨਾਂ ਨੂੰ ਕਾਫੀ ਫਾਇਦਾ ਹੋਵੇਗਾ, ਦੇਸ਼ ’ਚ ਨੌਜਵਾਨਾਂ ਨੂੰ ਜਿੰਨਾ ਜ਼ਿਆਦਾ ਰੁਜ਼ਗਾਰ ਮਿਲੇਗਾ, ਓਨਾ ਹੀ ਦੇਸ਼ ਖੁਸ਼ਹਾਲ ਹੋਵੇਗਾ।
ਕੇਂਦਰੀ ਬਜ਼ਟ ਵਿਕਸਤ ਭਾਰਤ ਦਾ ਸੁਫਨਾ ਪੂਰਾ ਕਰਨ ਵਾਲਾ: ਗੁਰਪ੍ਰੀਤ ਸਿੰਘ ਮਲੂਕਾ
ਇਸ ਦੇ ਨਾਲ ਹੀ ਔਰਤਾਂ ਦੇ ਸਸ਼ਕਤੀਕਰਨ ’ਤੇ ਜ਼ੋਰ ਦਿੰਦੇ ਹੋਏ ਬਜਟ ’ਚ ਔਰਤਾਂ ਲਈ ਨਵੀਆਂ ਲਾਭਕਾਰੀ ਯੋਜਨਾਵਾਂ ਲਿਆਂਦੀਆਂ ਗਈਆਂ ਹਨ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਮੁਲਾਜ਼ਮ ਵਰਗ ਅਤੇ ਵਪਾਰੀ ਵਰਗ ਨੂੰ ਵੀ ਇਨਕਮ ਟੈਕਸ ਵਿੱਚ ਵੱਡੀ ਛੋਟ ਦਿੱਤੀ ਗਈ ਹੈ, ਜਿਸ ਤਹਿਤ ਸਰਕਾਰ ਨੇ 3 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਮੁਕਤ ਕਰ ਦਿੱਤਾ ਹੈ ਅਤੇ 3 ਲੱਖ ਰੁਪਏ ਤੋਂ ਉੱਪਰ ਦੀ ਆਮਦਨ ’ਤੇ ਬਹੁਤ ਘੱਟ ਟੈਕਸ ਲਗਾਇਆ ਗਿਆ ਹੈ, ਜੋ ਰਾਹਤ ਦੀ ਖਬਰ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜ਼ਾਂ ਲਈ ਤਿੰਨ ਹੋਰ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਛੋਟ ਦਿੱਤੀ ਗਈ ਹੈ, ਜਿਸ ਕਾਰਨ ਉਕਤ ਦਵਾਈਆਂ ਸਸਤੀਆਂ ਹੋ ਜਾਣਗੀਆਂ, ਜੋ ਕਿ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਣਗੀਆਂ।
Share the post "ਮੋਦੀ ਸਰਕਾਰ ਦੇ ਆਮ ਬਜਟ ’ਚ ਪੀਐੱਮ ਇੰਟਰਨਸ਼ਿਪ ਸਕੀਮ ਦਾ ਨੌਜਵਾਨਾਂ ਨੂੰ ਮਿਲੇਗਾ ਫਾਇਦਾ: ਅਸ਼ੋਕ ਬਾਲਿਆਂਵਾਲੀ"