ਬਾਜਵਾ ਨੇ ਬਜਟ ’ਚ ਪੰਜਾਬ ਅਤੇ ਖੇਤੀ ਸੈਕਟਰ ਦੀ ਅਣਦੇਖੀ ਕਰਨ ਲਈ ਮੋਦੀ ਸਰਕਾਰ ਦੀ ਕੀਤੀ ਆਲੋਚਨਾ

Date:

spot_img

ਚੰਡੀਗੜ੍ਹ, 23 ਜੁਲਾਈ: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਖੇਤਰ ਦੀ ਪੂਰੀ ਤਰਾਂ ਅਣਗੌਲਿਆ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਸਰਹੱਦੀ ਸੂਬਾ ਹੈ ਬਲਕਿ ਭਾਰਤ ਲਈ ਅਨਾਜ ਦਾ ਕਟੋਰਾ ਵੀ ਹੈ, ਪਰ ਕੇਂਦਰੀ ਵਿੱਤ ਮੰਤਰਾਲਾ ਪੰਜਾਬ ਲਈ ਇੱਕ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਕਰਨ ਵਿਚ ਅਸਫਲ ਰਿਹਾ ਹੈ। ਕਿਸਾਨ 23 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ।

ਮੁਲਾਜਮ ਆਗੂ ਅਰਜਨ ਸਰਾਂ ਦੀ ਬੇਵਕਤੀ ਮੌਤ ’ਤੇ ਜਥੇਬੰਦੀ ਵੱਲੋਂ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਐਮਐਸਪੀ ’ਤੇ ਇੱਕ ਸ਼ਬਦ ਵੀ ਨਹੀਂ ਬੋਲਿਆ।ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੂਰੇ ਦੇਸ਼ ਵਿੱਚ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਲਈ 1.52 ਲੱਖ ਕਰੋੜ ਰੁਪਏ ਅਲਾਟ ਕੀਤੇ, ਜੋ ਖੇਤੀਬਾੜੀ ਖੇਤਰ ਨੂੰ ਡੂੰਘੇ ਸੰਕਟ ਤੋਂ ਬਾਹਰ ਕੱਢਣ ਲਈ ਕਾਫ਼ੀ ਨਹੀਂ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਵਿਸ਼ੇਸ਼ ਪੈਕੇਜ ਦੀ ਲੋੜ ਹੈ।ਬਾਜਵਾ ਨੇ ਕਿਹਾ ਕਿ ਬਜਟ ਵਿੱਚ ਪੁਰਵੋਦਿਆ ਨਾਂ ਦੀ ਵੱਡੀ ਯੋਜਨਾ ਦੇ ਹਿੱਸੇ ਵਜੋਂ ਬਿਹਾਰ ਲਈ ਐਕਸਪ੍ਰੈਸਵੇਅ ਅਤੇ ਉਦਯੋਗਿਕ ਪੈਕੇਜ ਸਮੇਤ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਬਿਹਾਰ ਲਈ ਲੱਗੀ ਫੰਡਾਂ ਦੀ ਝੜੀ ਤੇ ਪੰਜਾਬ ਨੂੰ ਕੀਤਾ ਗਿਆ ਨਜ਼ਰਅੰਦਾਜ਼: ਕਾਂਗਰਸ ਪ੍ਰਧਾਨ

ਇਸੇ ਤਰਾਂ ਕੇਂਦਰੀ ਵਿੱਤ ਮੰਤਰੀ ਨੇ ਆਂਧਰਾ ਪ੍ਰਦੇਸ਼ ਵਿੱਚ ਅਮਰਾਵਤੀ ਲਈ 15,000 ਕਰੋੜ ਰੁਪਏ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ 2024 ਦਾ ਬਜਟ ਜਨਤਾ ਦਲ (ਯੂ) ਦੇ ਨਿਤੀਸ਼ ਕੁਮਾਰ ਅਤੇ ਟੀਡੀਪੀ ਦੇ ਚੰਦਰ ਬਾਬੂ ਨਾਇਡੂ ਨੂੰ ਖ਼ੁਸ਼ ਕਰਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਸਰਕਾਰ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ। ਬਾਜਵਾ ਨੇ ਕਿਹਾ ਕਿ ਬਜਟ ਦਾ ਇੱਕੋ-ਇੱਕ ਮਕਸਦ ਸਰਕਾਰ ਨੂੰ ਬਚਾਉਣਾ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

पीएम नरेंद्र मोदी के प्रयासों से विश्व की विधा बना योग: केंद्रीय मंत्री मनोहर लाल

👉प्रधानमंत्री नरेंद्र मोदी ने देश और दुनिया के नागरिकों...

जापान में चल रहे अंतरराष्ट्रीय गीता महोत्सव के दौरान हुआ भव्य अंतरराष्ट्रीय योग दिवस का आयोजन

👉मुख्यमंत्री नायब सिंह सैनी ने वीडियो मैसेज के माध्यम...