‘ਬਿਹਾਰ ਨੂੰ 70 ਹਜ਼ਾਰ ਕਰੋੜ, ਆਂਧਰਾ ਪ੍ਰਦੇਸ਼ ਨੂੰ 15 ਹਜ਼ਾਰ ਕਰੋੜ ਤੇ ਪੰਜਾਬ ਨੂੰ ਜ਼ੀਰੋ’
ਮੋਹਾਲੀ, 23 ਜੁਲਾਈ: ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਡੂੰਘੀ ਨਿਰਾਸ਼ਾ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਸ ਬਜਟ ਵਿਚ ਵਿਤੀ ਸਰੋਤਾਂ ਦੀ “ਕਾਣੀ ਵੰਡ”ਕੀਤੀ ਗਈ ਹੈ ਕਿਉਂਕਿ ਸਾਰਾ ਧਿਆਨ ਭਾਜਪਾ ਦੀਆਂ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਨ ਵੱਲ ਹੀ ਦਿਤਾ ਗਿਆ ਹੈ ਤਾਂ ਕਿ ਮੋਦੀ ਸਰਕਾਰ ਨੂੰ ਠੁੰਮਣਾ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਝੋਲੀਆਂ ਭਰ ਕੇ ਫੰਡ ਲੁਟਾਏ ਗਏ ਹਨ ਜਦੋਂ ਕਿ ਸਰਹੱਦੀ ਸੂਬੇ ਪੰਜਾਬ ਨੂੰ ਇਕ ਦੁਆਨੀ ਵੀ ਨਹੀਂ ਦਿਤੀ ਗਈ। ਸ:ਸਿੱਧੂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਸਾਲਾਂ ਤੋਂ ਅੰਦੋਲਨ ਦੇ ਰਾਹ ਪਏ ਹੋਏ ਮੁਲਕ ਦੇ ਕਿਸਾਨਾਂ ਲਈ ਵੀ ਇਸ ਬਜਟ ਵਿਚ ਕੋਈ ਰਾਹਤ ਜਾਂ ਉਮੀਦ ਨਹੀਂ ਹੈ।
ਕੇਂਦਰੀ ਬਜਟ ਪੰਜਾਬ ਨਾਲ ਵਿਤਕਰੇ ਵਾਲਾ: ਸੁਖਬੀਰ ਸਿੰਘ ਬਾਦਲ
ਉਹਨਾਂ ਕਿਹਾ, ‘‘ਪਿਛਲੇ ਦਸ ਸਾਲਾਂ ਵਿੱਚ ਕੋਈ ਉਮੀਦ ਨਹੀਂ ਸੀ, ਅਤੇ ਹੁਣ ਵੀ ਕੋਈ ਉਮੀਦ ਨਹੀਂ ਹੈ,’’ ਉਨ੍ਹਾਂ ਹੋਰ ਕਿਹਾ ਕਿ ਇਸ ਬਜਟ ਵਿਚ ਪੰਜਾਬ ਦੀ ਆਰਥਿਕਤਾ ਅਤੇ ਭਾਰਤ ਦੀ ਖੁਰਾਕ ਸੁਰੱਖਿਆ ਲਈ ਜ਼ਰੂਰੀ ਕਿਸਾਨਾਂ ਅਤੇ ਖੇਤੀ ਸੈਕਟਰ ਦੀਆਂ ਲੋੜਾਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ । ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਵਿੱਤ ਮੰਤਰੀ ਸੀਤਾਰਮਨ ਵਲੋਂ ਐਲਾਨੀਆਂ ਗਈਆਂ ਆਮਦਨ ਕਰ ਦੀਆਂ ਨਵੀਆਂ ਦਰਾਂ ਨੇ ਮੱਧ ਵਰਗ ਨੂੰ ਨਿਰਾਸ਼ ਕੀਤਾ ਹੈ, ਜਿਸ ਨੂੰ ਆਮਦਨ ਕਰ ਵਿਚ ਨਵੀਆਂ ਰਿਆਇਤਾਂ ਦੀ ਆਸ ਸੀ। ਉਹਨਾਂ ਕਿਹਾ ਕਿ ਨਵੀਆਂ ਦਰਾਂ ਨਾਲ ਮੱਧ-ਵਰਗ ਦੇ ਪਰਿਵਾਰਾਂ ਉੱਤੇ ਹੋਰ ਬੋਝ ਪਵੇਗਾ। ਉਨ੍ਹਾਂ ਕਿਹਾ, ’’ਇਸ ਬਜਟ ਨੇ ਮੱਧ ਵਰਗ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਜੇਬਾਂ ’ਤੇ ਸੱਟ ਮਾਰੀ ਹੈ।
Share the post "ਬਜਟ ਵਿਚ ਵਿੱਤੀ ਸਰੋਤਾਂ ਦੀ “ਕਾਣੀ ਵੰਡ”ਤੋਂ ਬਿਨਾਂ ਹੋਰ ਕੁਝ ਵੀ ਨਹੀਂ-ਬਲਬੀਰ ਸਿੱਧੂ"