WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ: ਅਮਨ ਅਰੋੜਾ

ਚੰਡੀਗੜ੍ਹ, 23 ਜੁਲਾਈ:ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਇਸ ਬਜਟ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਬਦਲਾਖੋਰੀ ਵਾਲਾ ਚਿਹਰਾ ਬੇਨਕਾਬ ਕਰ ਦਿੱਤਾ ਹੈ ਕਿਉਂ ਜੋ ਉਹ ਸੂਬੇ ਦੀਆਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਜਿੱਤਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਮੋਦੀ ਸਰਕਾਰ ਦਾ ਵਿਸ਼ੇਸ਼ ਧਿਆਨ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣਾ ਹੈ।

Big News:ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ, ਵਿਰੋਧੀ ਧੜੇ ਨੇ ਚੁੱਕੇ ਸਵਾਲ

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣੇ ਜਾਂਦੇ ਪੰਜਾਬ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਇਆ ਪਰ ਇਸ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਸਰਹੱਦੀ ਸੂਬੇ ਨੂੰ ਅੱਖੋਂ ਪਰੋਖੇ ਕਰਦਿਆਂ ਖੇਤੀਬਾੜੀ, ਪੇਂਡੂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਕੋਈ ਵੀ ਉਪਬੰਧ ਨਹੀਂ ਕੀਤਾ ਗਿਆ ਜਦ ਕਿ ਇਸ ਦੇ ਉਲਟ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਲਈ ਭਾਜਪਾ ਨੇ ਆਪਣੇ ਭਾਈਵਾਲ ਪਾਰਟੀਆਂ ਟੀ.ਡੀ.ਪੀ. ਅਤੇ ਜੇ.ਡੀ (ਯੂ) ਪ੍ਰਸ਼ਾਸਤ ਸੂਬਿਆਂ ਆਂਧਰਾ ਪ੍ਰਦੇਸ਼ ਅਤੇ ਬਿਹਾਰ ਨੂੰ ਵਿਸ਼ੇਸ਼ ਸੌਗਾਤਾਂ ਦਿੱਤੀਆਂ ਹਨ।

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੀਤੇ ਦਿਨੀਂ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫ਼ੰਡਾਂ ਦੀ ਮੰਗ ਕੀਤੀ ਹੈ ਪਰ ਅੱਜ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਦਿਆਂ ਆਫ਼ਤ ਪ੍ਰਬੰਧਨ, ਫ਼ਸਲੀ ਵਿਭਿੰਨਤਾ, ਉਦਯੋਗ ਜਾਂ ਐਮ.ਐਸ.ਐਮ.ਈਜ਼ ਲਈ ਕੋਈ ਵੀ ਵਿਸ਼ੇਸ਼ ਗਰਾਂਟ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਬਜਟ ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਦੁਹਰਾਏ ਜਾਂਦੇ ਆਪਣੇ ਨਾਅਰੇ “ਸਬਕਾ ਸਾਥ, ਸਬਕਾ ਵਿਕਾਸ” ਦੀ ਪੋਲ ਖੋਲ੍ਹਦਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਾਸ਼ਾਜਨਕ ਅਤੇ ਦਿਸ਼ਾਹੀਣ ਹੋਣ ਦੇ ਨਾਲ-ਨਾਲ ਭਾਰਤ ਦੇ ਆਮ ਲੋਕਾਂ ਖ਼ਾਸ ਤੌਰ ’ਤੇ ਪੰਜਾਬ ਦੇ ਲੋਕਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਦੀ ਸਪੱਸ਼ਟ ਉਦਾਹਰਣ ਹੈ।

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ

ਸ੍ਰੀ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪ੍ਰਮੁੱਖ ਮੁੱਦਿਆਂ ਦੇ ਹੱਲ ਪ੍ਰਤੀ ਆਪਣੀ ਨਾਕਾਮੀ ਦਾ ਸਬੂਤ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿੱਚ ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਗ਼ਰੀਬਾਂ ਲਈ ਵੀ ਕੋਈ ਖ਼ਾਸ ਉਪਬੰਧ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰ ਸਾਲ ਨੌਜਵਾਨਾਂ ਨੂੰ ਦੋ ਕਰੋੜ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ ਪਰ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਵਿਵਾਦਪੂਰਣ ਅਗਨੀਵੀਰ ਸਕੀਮ ਨੂੰ ਖ਼ਤਮ ਕਰਨ ਅਤੇ ਫ਼ੌਜ ਦੀ ਰਵਾਇਤੀ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਨ ਦੀ ਬਜਾਏ, ਸਰਕਾਰ ਉਨ੍ਹਾਂ ਨੌਜਵਾਨਾਂ (ਅਗਨੀਵੀਰਾਂ) ਦੀ ਦੁਰਦਸ਼ਾ ’ਤੇ ਟਾਲਾ ਵੱਟੀ ਬੈਠੀ ਹੈ।

 

Related posts

ਅਕਾਲੀ ਦਲ ਨੂੰ ਝਟਕਾ: ਸ਼੍ਰੋਮਣੀ ਕਮੇਟੀ ਮੈਂਬਰ ਆਪ ਵਿਚ ਹੋਇਆ ਸ਼ਾਮਲ

punjabusernewssite

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਮੁੱਖ ਸਕੱਤਰ

punjabusernewssite

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇੱਕ ਹਫਤੇ ਵਿੱਚ 5 ਕਿਲੋ ਹੈਰੋਇਨ, 4.90 ਕਿਲੋ ਅਫੀਮ ਸਹਿਤ 241 ਨਸ਼ਾ ਤਸਕਰ ਕਾਬੂ

punjabusernewssite