ਨਵੀਂ ਦਿੱਲੀ, 23 ਜੁਲਾਈ: ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ‘ਸਰਕਾਰ ਬਚਾਓ-ਮਹਿੰਗਾਈ ਵਧਾਓ’ ਕਰਾਰ ਦਿੱਤਾ ਹੈ। ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ, ਔਰਤਾਂ, ਨੌਜਵਾਨਾਂ ਅਤੇ ਮੁਲਾਜ਼ਮਾਂ ਨੂੰ ਇਸ ਬਜਟ ਤੋਂ ਕੁਝ ਨਹੀਂ ਮਿਲਿਆ ਪਰ ਮੋਦੀ ਨੇ ਟੈਕਸਾਂ ਵਿੱਚ ਵਾਧਾ ਨਾ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਰਾਹਤ ਜ਼ਰੂਰ ਦਿੱਤੀ ਹੈ। ੲਹ ਬਜਟ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ, ਅਗਨੀਵੀਰ ਯੋਜਨਾ ਖਤਮ ਕਰਨ, ਪੁਰਾਣੀ ਪੈਨਸ਼ਨ ’ਤੇ ਟੈਕਸ ਛੋਟ, ਪੈਟਰੋਲ-ਡੀਜ਼ਲ ਅਤੇ ਹੋਰ ਰੋਜ਼ਮਰ੍ਹਾ ਦੀਆਂ ਚੀਜ਼ਾਂ ’ਤੇ ਪੂਰੀ ਤਰ੍ਹਾਂ ਚੁੱਪ ਹੈ। ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਹੈ। ਇਸ ਲਈ ਦਿੱਲੀ ਵਾਲਿਆਂ ਦੀ ਨਫਰਤ ਕਾਰਨ ਮੋਦੀ ਜੀ ਨੇ ਦਿੱਲੀ ਨੂੰ ਇੱਕ ਰੁਪਿਆ ਵੀ ਨਹੀਂ ਦਿੱਤਾ। ਜਦੋਂ ਕਿ ਦਿੱਲੀ ਹਰ ਸਾਲ ਕੇਂਦਰ ਨੂੰ 2.32 ਲੱਖ ਕਰੋੜ ਰੁਪਏ ਦਾ ਟੈਕਸ ਅਦਾ ਕਰਦੀ ਹੈ।
ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ: ਅਮਨ ਅਰੋੜਾ
ਇਸ ਦੇ ਨਾਲ ਹੀ ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 80 ਕਰੋੜ ਲੋਕਾਂ ਨੂੰ ਜੋ ਮੁਫਤ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ, ਉਸ ਦਾ 50 ਫੀਸਦੀ ਹਿੱਸਾ ਪੰਜਾਬ ਇਕੱਲਾ ਹੀ ਦਿੰਦਾ ਹੈ। ਫਿਰ ਵੀ ਪੰਜਾਬ ਨੂੰ ਬਜਟ ਵਿੱਚ ਕੁਝ ਨਹੀਂ ਮਿਲਿਆ। ਇਹ ਬਜਟ ਪੰਜਾਬ ਵਿਰੋਧੀ ਹੈ ਅਤੇ ਅਸੀਂ ਇਸ ਨੂੰ ਪੂਰੀ ਤਰ੍ਹਾਂਖਾਰਜ ਕਰਦੇ ਹਾਂ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ’ਤੇ ਪ੍ਰਤੀਕਿਰਿਆ ਦਿੱਤੀ। ਸੰਜੇ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਦੋ-ਤਿੰਨ ਗੱਲਾਂ ਅਹਿਮ ਹਨ। ਪਹਿਲਾ, ਪਿਛਲੇ ਕਈ ਸਾਲਾਂ ਤੋਂ ਬਜਟ ਦੀ ਖੁਸ਼ਹਾਲੀ ਦਾ ਅੰਦਾਜ਼ਾ ਸਟਾਕ ਮਾਰਕੀਟ ਦੀ ਚੜ੍ਹਤ ਅਤੇ ਗਿਰਾਵਟ ਤੋਂ ਲਗਾਇਆ ਜਾਂਦਾ ਹੈ।
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼
ਮੋਦੀ ਸਰਕਾਰ ਦੇ ਬਜਟ ਤੋਂ ਬਾਅਦ ਸ਼ੇਅਰ ਬਾਜ਼ਾਰ ’ਚ ਕਰੀਬ 12,00 ਅੰਕਾਂ ਦੀ ਗਿਰਾਵਟ ਦੇਖਣ ਨੂੰ ਮਿਲੀ। ਮਤਲਬ ਕਿ ਇਸ ਬਜਟ ਦੇ ਆਉਣ ਤੋਂ ਬਾਅਦ ਵੀ ਸ਼ੇਅਰ ਬਾਜ਼ਾਰ ਵਿੱਚ ਕੋਈ ਉਤਸ਼ਾਹ ਨਹੀਂ ਹੈ। ਦੂਜਾ, ਵੱਖ-ਵੱਖ ਵਰਗਾਂ ਦੇ ਲੋਕ ਜਿਨ੍ਹਾਂ ਨੂੰ ਬਜਟ ਤੋਂ ਉਮੀਦਾਂ ਸਨ, ਉਨ੍ਹਾਂ ਨੂੰ ਵੀ ਨਿਰਾਸ਼ਾ ਹੋਈ ਹੈ, ਦੇਸ਼ ਦੇ ਅੰਨਦਾਤਾ ਕਿਸਾਨ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਇਕ ਸਾਲ ਤੋਂ ਸੜਕਾਂ ’ਤੇ ਬੈਠੇ ਹਨ। ਉਹ ਐਮਐਸਪੀ ਦੀ ਮੰਗ ਕਰ ਰਿਹੇ ਹਨ। ਕਿਸਾਨ ਉਮੀਦ ਕਰ ਰਹੇ ਸਨ ਕਿ ਸਾਡਾ ਘੱਟੋ-ਘੱਟ ਸਮਰਥਨ ਮੁੱਲ ਦੁੱਗਣਾ ਹੋ ਜਾਵੇਗਾ, ਪਰ ਬਜਟ ਵਿੱਚ ਕੋਈ ਵਿਵਸਥਾ ਨਹੀਂ ਹੈ। ਜਦੋਂ ਕਿ ਸਿੰਘੂ ਬਾਰਡਰ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਸਮੇਤ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ 750 ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਅਜੇ ਵੀ ਅੰਦੋਲਨ ਕਰ ਰਹੇ ਹਨ।ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦੁੱਧ ਵਿੱਚੋਂ ਮੱਖੀਆਂ ਵਾਂਗ ਸੁੱਟ ਦਿੱਤਾ ਹੈ। ਉਨ੍ਹਾਂ ਨੂੰ ਇਹ ਵੀ ਯਾਦ ਨਹੀਂ ਕਿ ਦੇਸ਼ ਵਿੱਚ ਕਿਸਾਨ ਵੀ ਰਹਿੰਦੇ ਹਨ।
ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ
ਸੰਜੇ ਸਿੰਘ ਨੇ ਕਿਹਾ ਕਿ ਐਨਡੀਏ ਦੇ ਦਲਾਂ ਵੱਲੋਂ ਵੀ ਅਗਨੀਵੀਰ ਯੋਜਨਾ ਨੂੰ ਕੂੜੇਦਾਨ ਵਿੱਚ ਸੁੱਟਣ ਦੀ ਮੰਗ ਕੀਤੀ ਜਾ ਰਹੀ ਹੈ। ਇਹ ਯੋਜਨਾ ਦੇਸ਼ ਦੀ ਫੌਜ ਅਤੇ ਸਾਡੇ ਜਵਾਨਾਂ ਨਾਲ ਧੋਖਾ ਹੈ। ਸੰਜੇ ਸਿੰਘ ਨੇ ਕਿਹਾ ਕਿ ਇਸ ਦੇਸ਼ ਦੇ ਛੋਟੇ ਨਿਵੇਸ਼ਕ ਸ਼ੇਅਰ ਬਾਜ਼ਾਰ ਦੀਆਂ ਛੋਟੀਆਂ ਕੰਪਨੀਆਂ ਵਿੱਚ ਪੈਸਾ ਲਗਾ ਕੇ ਆਪਣਾ ਘਰ ਚਲਾਉਂਂਦੇ ਹਨ। ਦੇਸ਼ ਵਿੱਚ ਇਨ੍ਹਾਂ ਛੋਟੇ ਨਿਵੇਸ਼ਕਾਂ ਦੀ ਗਿਣਤੀ 10 ਕਰੋੜ ਦੇ ਕਰੀਬ ਹੈ। ਜੇਕਰ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਇਹ ਗਿਣਤੀ 30 ਕਰੋੜ ਤੱਕ ਪਹੁੰਚ ਜਾਂਦੀ ਹੈ। ਪਰ ਸਰਕਾਰ ਨੇ ਲੰਬੀ ਮਿਆਦ ਦੀ ਆਮਦਨ ’ਤੇ ਟੈਕਸ 10 ਤੋਂ ਵਧਾ ਕੇ 12.5 ਫੀਸਦੀ ਅਤੇ ਛੋਟੀ ਮਿਆਦ ਦੀ ਆਮਦਨ ’ਤੇ 15 ਤੋਂ ਵਧਾ ਕੇ 20 ਫੀਸਦੀ ਕਰ ਦਿੱਤਾ ਹੈ। ਯਾਨੀ ਜੇਕਰ ਕੋਈ ਵਿਅਕਤੀ ਆਪਣੇ ਸ਼ੇਅਰਾਂ ਨੂੰ ਇੱਕ ਸਾਲ ਤੋਂ ਵੱਧ ਸਮੇਂ ਤੱਕ ਰੱਖਣ ਤੋਂ ਬਾਅਦ ਵੇਚਦਾ ਹੈ ਤਾਂ ਹੁਣ ਉਸ ਨੂੰ ਆਪਣੀ ਆਮਦਨ ਤੋਂ ਸਰਕਾਰ ਨੂੰ 12.5 ਫੀਸਦੀ ਟੈਕਸ ਦੇਣਾ ਹੋਵੇਗਾ। ਜੇਕਰ ਉਹ ਸ਼ਾਰਟ ਟਰਮ ਸ਼ੇਅਰ ਵੇਚਦਾ ਹੈ ਤਾਂ ਹੁਣ ਉਸ ਨੂੰ ਆਪਣੀ ਆਮਦਨ ਦਾ 20 ਫੀਸਦੀ ਦੇਣਾ ਹੋਵੇਗਾ।
ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਦੱਸਿਆ
‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੂਰੇ ਬਜਟ ਭਾਸ਼ਣ ਦੌਰਾਨ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ, ਜਦਕਿ ਪੰਜਾਬ ਹੀ ਅਜਿਹਾ ਸੂਬਾ ਹੈ ਜੋ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਦਾ ਕੰਮ ਕਰਦਾ ਹੈ। ਖੁਰਾਕ ਸੁਰੱਖਿਆ ਕਾਨੂੰਨ ਤਹਿਤ ਕੇਂਦਰ ਸਰਕਾਰ ਵੱਲੋਂ 80 ਕਰੋੜ ਲੋਕਾਂ ਨੂੰ ਦਿੱਤੇ ਜਾਣ ਵਾਲੇ ਅਨਾਜ ਦਾ 50 ਫੀਸਦੀ ਹਿੱਸਾ ਇਕੱਲਾ ਪੰਜਾਬ ਹੀ ਦਿੰਦਾ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਸਰਹੱਦਾਂ ’ਤੇ ਹਰ ਰੋਜ਼ ਪੰਜਾਬ ਦੇ ਜਵਾਨ ਸ਼ਹੀਦ ਹੋ ਰਹੇ ਹਨ ਪਰ ਬਜਟ ’ਚ ਪੰਜਾਬ ਦਾ ਨਾਂ ਵੀ ਨਾ ਲੈਣਾ ਬਹੁਤ ਮੰਦਭਾਗਾ ਹੈ। ਕੰਗ ਨੇ ਕਿਹਾ ਕਿ ਬਜਟ ਵਿੱਚ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਗਿਆ ਸੀ ਪਰ ਹੜ੍ਹਾਂ ਕਾਰਨ ਸਭ ਤੋਂ ਵੱਧ ਨੁਕਸਾਨ ਝੱਲਣ ਵਾਲੀਆਂ ਪੰਜਾਬ ਦੀਆਂ ਫ਼ਸਲਾਂ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਗਿਆ।
ਐਮ.ਪੀ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਕੰਗ ਨੇ ਕਿਹਾ ਕਿ ਪਿਛਲੇ ਬਜਟ ’ਚ ਪੰਜਾਬ ਲਈ ਖਾਦਾਂ ਅਤੇ ਇਸ ਨਾਲ ਸਬੰਧਤ ਚੀਜ਼ਾਂ ’ਤੇ 25 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦਾ ਐਲਾਨ ਕੀਤਾ ਗਿਆ ਸੀ, ਇਸ ਵਾਰ ਇਹ 36 ਫੀਸਦੀ ਘਟਾ ਕੇ 16 ਹਜ਼ਾਰ ਕਰੋੜ ਰੁਪਏ ਕਰ ਦਿੱਤੀ ਗਈ ਹੈ, ਜਦਕਿ ਡੀਜ਼ਲ-ਪੈਟਰੋਲ ਅਤੇ ਹੋਰ ਚੀਜ਼ਾਂ ਦੀ ਕੀਮਤ ਦੁੱਗਣੀ ਹੋ ਗਈ ਹੈ। ਕੰਗ ਨੇ ਕਿਹਾ ਕਿ ਦੇਸ਼ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੇ ਲਈ ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਹਰਿਆਣਾ ਸਰਹੱਦ ’ਤੇ ਹੜਤਾਲ ’ਤੇ ਬੈਠੇ ਹਨ। ਧਰਨੇ ਦੌਰਾਨ ਪੰਜਾਬ ਦਾ ਇੱਕ ਨੌਜਵਾਨ ਕਿਸਾਨ ਵੀ ਸ਼ਹੀਦ ਹੋ ਗਿਆ ਸੀ ਪਰ ਬਜਟ ਵਿੱਚ ਐਮਐਸਪੀ ਦਾ ਕੋਈ ਜ਼ਿਕਰ ਨਹੀਂ ਸੀ। ਇਹ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਇਸ ਲਈ ਪੰਜਾਬ ਨੂੰ ਸਰਹੱਦੀ ਸੁਰੱਖਿਆ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਵਾਧੂ ਫੰਡਾਂ ਦੀ ਲੋੜ ਹੈ, ਜਿਸ ਨੂੰ ਕੇਂਦਰ ਨੂੰ ਸਮਝਣਾ ਚਾਹੀਦਾ ਹੈ।
Share the post "’ਸਰਕਾਰ ਬਚਾਉ ਅਤੇ ਮਹਿੰਗਾਈ ਵਧਾਉ’ ਵਾਲਾ ਹੈ ਮੋਦੀ ਸਰਕਾਰ ਦਾ ਬਜਟ : ਸੰਜੇ ਸਿੰਘ"