WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਮਾਮਲੇ ’ਚ ਹੋਵੇ ਮੁੜ ਵਿਚਾਰ: ਸੰਧਵਾਂ

ਚੰਡੀਗੜ੍ਹ, 24 ਜੁਲਾਈ:ਸ਼ੰਭੂ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ ’ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਮਾਮਲੇ ‘ਤੇ ਹਰਿਆਣਾ ਸਰਕਾਰ ਨੂੰ ਲਾਈ ਸਵਾਲਾਂ ਦੀ ਝੜੀ

ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅਤੇ ਸਮਰਪਣ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਇਹ ਮੰਨਦਾ ਹਾਂ ਕਿ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਮਾਣ-ਸਨਮਾਨ ਦੇਣਾ ਬਣਦਾ ਹੈ।

ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼, ਦਿੱਤਾ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ’ਤੇ ਬਣੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਕਿਸਾਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਲਈ ਉਹ ਮਾਣ-ਸਨਮਾਨ ਦੇ ਹੱਕਦਾਰ ਹਨ, ਇਸ ਲਈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਰੁਖ਼ੀ ਅਤੇ ਬੇਇਨਸਾਫ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦ ਸ਼ੁਭਕਰਨ ਅਤੇ ਹੋਰ ਕਿਸਾਨ-ਮਜ਼ਦੂਰਾਂ, ਜਿਨ੍ਹਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਸੰਤਾਪ ਝੱਲਣਾ ਪਿਆ, ਲਈ ਨਿਆਂ ਨੂੰ ਯਕੀਨੀ ਬਣਾਈਏ।

 

Related posts

ਟਰਾਂਸਪੋਰਟ ਮੰਤਰੀ ਵੱਲੋਂ ਐਸ.ਟੀ.ਸੀ. ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ

punjabusernewssite

ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ

punjabusernewssite

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

punjabusernewssite