ਚੰਡੀਗੜ੍ਹ, 24 ਜੁਲਾਈ: ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਬਜਟ ਵਿੱਚ ਪੰਜਾਬ ਨੂੰ ਅਣਦੇਖਾ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਇਹ ਬਜਟ ਕੇਵਲ ਤੇ ਕੇਵਲ ਭਾਜਪਾ ਨੇ ਆਪਣੀ ਭਾਈਵਾਲ ਪਾਰਟੀਆਂ ਨੂੰ ਖੁਸ਼ ਕਰਕੇ ਕੇਂਦਰ ਦੀ ਆਪਣੀ ਲੰਗੜੀ ਸਰਕਾਰ ਨੂੰ ਬਚਾਉਣ ਦੇ ਲਈ ਜਾਰੀ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਬਜਟ ਵਿੱਚ ਪੰਜਾਬ ਨਾਲ ਵਿਤਕਰਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਨਾਲ ਜਾਣਬੂਝ ਕੇ ਅਣਦੇਖਾ ਕੀਤਾ ਹੈ, ਜਦਕਿ ਬਿਹਾਰ ਤੇ ਆਂਧਰਾ ਪ੍ਰਦੇਸ਼ ਵਰਗੇ ਰਾਜਾਂ ਨੂੰ ਖੁਸ਼ ਕਰਨ ਲਈ ਵਾਧੂ ਵਿੱਤੀ ਪੈਕੇਜ ਦਿੱਤੇ ਹਨ।
ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਇੰਟਰਨੈਸ਼ਨਲ ਪੱਧਰ ਤੇ ਨਸ਼ਿਆਂ ਦੀ ਮਾਰ ਪੈਂਦੀ ਰਹਿੰਦੀ ਹੈ। ਇਸਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ। ਬੀਤੇ ਸਾਲ ਪੰਜਾਬ ਨੂੰ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪਿਆ ਸੀ, ਉਸਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕਜ ਨਹੀਂ ਦਿੱਤਾ। ਉਨ੍ਹਾਂ ਮੋਦੀ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਬਜਟ ਵਿੱਚ ਕੋਈ ਮਦਦ ਨਾ ਦੇ ਕੇ ਇੱਥੇ ਦੇ ਲੋਕਾਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ।
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਹਰਚੰਦ ਸਿੰਘ ਬਰਸਟ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਵਨੀਤ ਬਿਟੂ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਉਹ ਫੂਡ ਪ੍ਰੋਸੈਸਿੰਗ ਦੇ ਲਈ ਕੇਂਦਰ ਸਰਕਾਰ ਤੋਂ ਕੀ ਲੈ ਕੇ ਆਏ ਹਨ ਅਤੇ ਪੰਜਾਬ ਦੇ ਵਿਕਾਸ ਦੇ ਲਈ ਉਨ੍ਹਾਂ ਦੀ ਕੀ ਪਲਾਨਿੰਗ ਹੈ। ਇਹਨਾਂ ਦੋਵਾਂ ਨੂੰ ਪੰਜਾਬੀ ਹੋਣ ਦੇ ਨਾਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਵਾਜ਼ ਚੁਕਣੀ ਚਾਹੀਦਾ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਲੈ ਕੇ ਪੰਜਾਬ ਦੇ ਲੋਕ ਕਦੇ ਵੀ ਉਨ੍ਹਾਂ ਨੂੰ ਮੁਆਫ ਨਹੀਂ ਕਰਨਗੇ।
Share the post "ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ’ਤੇ ਕੇਂਦਰਤ: ਹਰਚੰਦ ਸਿੰਘ ਬਰਸਟ"