ਨਵੀਂ ਦਿੱਲੀ, 25 ਜੁਲਾਈ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਤਖ਼ਤ ਨੂੰ ਵਾਪਸ ਭਾਰਤ ਲਿਆਉਣ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਰਾਜ ਸਭਾ ’ਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਂ ਪੰਜਾਬ ਤੋਂ ਆਇਆ ਹਾਂ ਜਿੱਥੇ ਕਦੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਰਾਜ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸੱਚਮੁੱਚ ਵਧੀਆ ਸ਼ਾਸਨ ਸੀ, ਜਿੱਥੇ ਸਾਰਿਆਂ ਨੂੰ ਇਨਸਾਫ਼ ਮਿਲਦਾ ਸੀ। ਉਨ੍ਹਾਂ ਦੇ ਰਾਜ ਦੌਰਾਨ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਕੋਈ ਵਿਤਕਰਾ ਨਹੀਂ ਕੀਤਾ ਗਿਆ।
ਪੰਜਾਬ ਤੋਂ ਬਾਅਦ ਹਰਿਆਣਾ ਦੇ ਲੋਕਾਂ ਨੇ ਵੀ ਰਿਫ਼ਾਈਨਰੀ ’ਤੇ ਚੁੱਕੀ ਉਂਗਲ
ਬੀਬੀਸੀ ਵਿਸ਼ਵ ਇਤਿਹਾਸ ਦੇ ਇੱਕ ਸਰਵੇਖਣ ਨੇ ਮਹਾਰਾਜ ਰਣਜੀਤ ਸਿੰਘ ਨੂੰ ’ਗਰੇਟੇਅਸਟ ਲੀਡਰ ਆੱਫ ਆਲ ਟਾਈਮ’ ਦਾ ਖ਼ਿਤਾਬ ਦਿੱਤਾ ਹੈ। ਮੈਂ ਇਸ ਸਦਨ ਵਿੱਚ ਅਜਿਹੇ ਮਹਾਤਮਾ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਦੀ ਗੱਦੀ ਵਾਪਸ ਲਿਆਉਣ ਦੀ ਅਪੀਲ ਕਰਦਾ ਹਾਂ।ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸ਼ਾਹੀ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਭਾਰਤ ਸਰਕਾਰ ਨੂੰ ਅੰਤਰਰਾਸ਼ਟਰੀ ਸਬੰਧਾਂ ਰਾਹੀਂ ਬ੍ਰਿਟਿਸ਼ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਸ ਗੱਦੀ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
Share the post "ਐਮ.ਪੀ ਰਾਘਵ ਚੱਢਾ ਨੇ ਸੰਸਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਤਖ਼ਤ ਨੂੰ ਵਾਪਸ ਲਿਆਉਣ ਦੀ ਰੱਖੀ ਮੰਗ"