WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਿਰੋਜ਼ਪੁਰ

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ – ਰਾਜਪਾਲ

ਸਰਹੱਦੀ ਜ਼ਿਲਿ੍ਹਆਂ ਵਿੱਚ ਪਿੰਡ ਪੱਧਰ ’ਤੇ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਚੰਗੇ ਨਤੀਜ਼ੇ ਆਏ ਸਾਹਮਣੇ
ਫ਼ਿਰੋਜ਼ਪੁਰ 25 ਜੁਲਾਈ : ਸੂਬੇ ਦੀ ਖੁਸ਼ਹਾਲੀ, ਤਰੱਕੀ ਤੇ ਵਿਕਾਸ ਤੋਂ ਇਲਾਵਾ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਰਾਂਤੀਕਾਰੀ ਰੋਲ ਨਿਭਾਉਣ, ਹਰ ਖੇਤਰ ਵਿੱਚ ਔਰਤਾਂ ਦਾ ਅੱਗੇ ਆਉਣਾ ਦੇਸ਼ ਦੀ ਤਰੱਕੀ ਲਈ ਸ਼ੁੱਭ ਸ਼ਗਨ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਬਾਰੇ ਕੇ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਸੂਬੇ ਦੇ ਬਾਰਡਰ ਜ਼ਿਲਿ੍ਹਆਂ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਉਣ ਦੇ ਸ਼ੁਰੂ ਕੀਤੇ ਯਤਨ ਦੇ ਹੁਣ ਚੰਗੇ ਨਤੀਜ਼ੇ ਸਾਹਮਣੇ ਆ ਰਹੇ ਹਨ। ਸਾਡੀਆਂ ਸੁਰੱਖਿਆ ਏਜੰਸੀਆਂ ਸਰਹੱਦੋਂ ਪਾਰ ਤੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਦੇ ਸੌਦਾਗਰਾਂ ਨੂੰ ਰਲ ਕੇ ਕਾਬੂ ਕਰਨ ਵਿਚ ਵੱਡੇ ਪੱਧਰ ’ਤੇ ਕਾਮਯਾਬ ਹੋ ਰਹੀਆਂ ਹਨ।ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ-ਅੰਦਰ ਪੂਰੀ ਭਾਰਤ ਪਾਕਿ-ਸਰਹੱਦ ਉੱਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ:ਡਾ.ਬਲਬੀਰ ਸਿੰਘ

, ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਸ਼ਿਆਂ ਅਤੇ ਹਥਿਆਰਾਂ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀ ਕਰ ਰਿਹਾ, ਜਿਸ ਦੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਐਲਾਨ ਕੀਤਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਛੇ ਜ਼ਿਲਿਆਂ ਵਿੱਚ ਚੰਗਾ ਕੰਮ ਕਰਨ ਵਾਲੀਆਂ ਕਮੇਟੀਆਂ / ਪੰਚਾਇਤਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿੱਚ ਪਹਿਲਾ ਇਨਾਮ ਤਿੰਨ ਲੱਖ ਰੁਪਏ, ਦੂਸਰਾ ਇਨਾਮ ਦੋ ਲੱਖ ਰੁਪਏ ਤੇ ਤੀਸਰਾ ਇਨਾਮ ਇਕ ਲੱਖ ਰੁਪਏ ਹੋਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿਸੇ ਪਿੰਡ ਦੇ ਨਸ਼ਾ ਮੁਕਤ ਹੋ ਜਾਣ ’ਤੇ ਪਿੰਡ ਨੂੰ ਇਨਾਮੀ ਰਾਸ਼ੀ ਜਾਰੀ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਸੂਬੇ ਭਰ ਵਿਚ ਨਸ਼ਿਆਂ ਦੇ ਖਾਤਮੇ ਲਈ ਹਰ ਜ਼ਿਲ੍ਹੇ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਈਆਂ ਜਾਣ। ਇਸ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਅਨੁਰਾਗ ਵਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਪੱਧਰ ‘ਤੇ ਬਣੀਆਂ ਸੁਰੱਖਿਆ ਕਮੇਟੀਆਂ ਵੱਲੋ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ਵਿੱਚ ਪੁਲਿਸ, ਬੀ.ਐਸ.ਐਫ਼. ਅਤੇ ਫੌਜ ਦੀ ਕਾਫ਼ੀ ਮਦਦ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਇਸ ਮੌਕੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਜੋ ਵੀ ਵਿਅਕਤੀ ਸਰਹੱਦ ਪਾਰ ਤੋਂ ਆਉਂਦੇ ਡਰੋਨ ਨੂੰ ਫੜਾਉਣ ਵਿੱਚ ਪੁਲਿਸ ਦੀ ਮਦਦ ਕਰੇਗਾ ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਚਲਾਈ ਮੁਹਿੰਮ ‘ਹਰ ਮਨੁੱਖ ਲਾਵੇ ਇਕ ਰੁੱਖ’ ਤਹਿਤ ਰਾਜਪਾਲ, ਡੀ.ਜੀ.ਪੀ., ਮੁੱਖ ਸਕੱਤਰ ਅਤੇ ਵਿਧਾਇਕਾਂ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਪੌਦੇ ਲਗਾਏ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਜੇਸ਼ ਧੀਮਾਨ,ਵਿਧਾਇਕ ਗੁਰੂਹਰਸਹਾਏ ਫ਼ੌਜਾ ਸਿੰਘ ਸਰਾਰੀ, ਵਧੀਕ ਮੁੱਖ ਸਕੱਤਰ ਕੇ ਸ਼ਿਵਾ ਪ੍ਰਸ਼ਾਦ, ਡਵੀਜਨਲ ਕਮਿਸ਼ਨਰ ਅਰੁਣ ਸੇਖੜੀ, ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਅਜੇ ਮਲੂਜਾ, ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਸੇਨੂ ਦੁੱਗਲ, ਐਸ.ਐਸ.ਪੀ. ਫ਼ਿਰੋਜ਼ਪੁਰ ਸੌਮਿਆ ਮਿਸ਼ਰਾ, ਐਸ.ਐਸ.ਪੀ. ਫ਼ਾਜ਼ਿਲਕਾ ਡਾ. ਪ੍ਰਗਿਆ ਜੈਨ ਅਤੇ ਫ਼ੌਜ ਤੇ ਬੀ.ਐਸ.ਐਫ਼ ਦੇ ਅਧਿਕਾਰੀਆਂ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Related posts

ਡੀਜੀਪੀ ਨੇ ਭਿ੍ਰਸਟਾਚਾਰ ਦੇ ਦੋਸ਼ਾਂ ਹੇਠ ਇੰਸਪੈਕਟਰ ਸਹਿਤ ਤਿੰਨ ਪੁਲਿਸ ਮੁਲਾਜਮਾਂ ਨੂੰ ਕੀਤਾ ਬਰਖਾਸਤ

punjabusernewssite

ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਠਵੇਂ ਦਿਨ ਵੀ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਜਾਰੀ

punjabusernewssite

ਗੁਰੂਹਰਸਹਾਏ ’ਚ ਯੂਥ ਅਕਾਲੀ ਦਲ ਵਲੋਂ ‘ਪੰਜਾਬ ਯੂਥ ਮਿਲਣੀ’ ਕਰਵਾਈ

punjabusernewssite