Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਜਲੰਧਰ

ਲੋਕਾਂ ਦੀਆਂ ਆਸਾਂ-ਉਮੀਦਾਂ ਉੱਤੇ ਖਰਾ ਉੱਤਰਿਆ ’ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ

9 Views

ਦੂਜੇ ਦਿਨ ਵੀ ਮੁੱਖ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉੱਤੇ ਕੀਤਾ ਨਿਪਟਾਰਾ
ਜਲੰਧਰ, 25 ਜੁਲਾਈ: ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਉਪਰਾਲੇ ਨੂੰ ਸ਼ਾਨਦਾਰ ਤਜਰਬਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਿਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ।ਇਸ ਦੋ-ਦਿਨਾ ਪ੍ਰੋਗਰਾਮ ਦੇ ਅੱਜ ਦੂਜੇ ਦਿਨ ਜਲੰਧਰ ਵਿੱਚ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਵਿੱਚ ਲੋਕ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ। ਮੁੱਖ ਮੰਤਰੀ ਨੇ ਵੀ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਨਿਰਾਸ਼ ਨਹੀਂ ਕੀਤਾ ਸਗੋਂ ਨਿੱਜੀ ਦਿਲਚਸਪੀ ਲੈ ਕੇ ਹਾਜ਼ਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ:ਡਾ.ਬਲਬੀਰ ਸਿੰਘ

ਇਸ ਪ੍ਰੋਗਰਾਮ ਵਿੱਚ ਸਿਰਫ ਜਲੰਧਰ ਜ਼ਿਲ੍ਹੇ ਤੋਂ ਹੀ ਨਹੀਂ ਸਗੋਂ ਟਾਂਡਾ, ਤਰਨ ਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ ਸਮੇਤ ਹੋਰ ਵੱਖ-ਵੱਖ ਜ਼ਿਲਿ੍ਹਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਮੁੱਖ ਮੰਤਰੀ ਨੇ ਵਾਰੋ-ਵਾਰੀ ਹਰੇਕ ਵਿਅਕਤੀ ਨਾਲ ਮੁਲਾਕਾਤ ਕੀਤੀ ਅਤੇ ਬੜੇ ਠਰ੍ਹਮੇ ਨਾਲ ਦੁੱਖ-ਤਕਲੀਫ਼ ਸੁਣੀ। ਕੁਝ ਲੋਕ ਬਿਜਲੀ ਵਿਭਾਗ ਨਾਲ ਜੁੜੇ ਮਸਲੇ ਲੈ ਕੇ ਪਹੁੰਚੇ ਸਨ ਜਦਕਿ ਕੁਝ ਲੋਕਾਂ ਦੀਆਂ ਸਮੱਸਿਆਵਾਂ ਸਿੰਚਾਈ, ਸਿੱਖਿਆ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਸਨ। ਇੱਥੇ ਹਾਜ਼ਰ ਬਹੁਤ ਸਾਰੇ ਲੋਕਾਂ ਨੇ ਤਾਂ ਇਸ ਨਿਵੇਕਲੇ ਪ੍ਰੋਗਰਾਮ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।’ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਵਿੱਚ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਉੱਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਗੇੜੇ ਨਹੀਂ ਲਾਉਣੇ ਪੈਣਗੇ ਕਿਉਂਕਿ ਸਰਕਾਰ ਖੁਦ ਉਨ੍ਹਾਂ ਕੋਲ ਆ ਕੇ ਮੌਕੇ ’ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ।

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ:ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੋ ਦਿਨਾਂ ਪ੍ਰੋਗਰਾਮ ਦਾ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਪ੍ਰੋਗਰਾਮ ਨੂੰ ਜਾਰੀ ਰੱਖਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲੰਧਰ ਨੂੰ ਆਪਣਾ ਕੈਂਪ ਆਫਿਸ ਬਣਾਇਆ ਹੈ ਤਾਂ ਜੋ ਦੁਆਬਾ ਤੇ ਮਾਝਾ ਦੇ ਲੋਕ ਆਪਣਾ ਕੰਮਕਾਜ ਕਰਵਾਉਣ ਲਈ ਉਨ੍ਹਾਂ ਕੋਲ ਸਿੱਧੀ ਪਹੁੰਚ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਹਫ਼ਤੇ ਵਿਚ ਦੋ ਦਿਨ ਜਲੰਧਰ ਆ ਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਨਣਗੇ।

 

Related posts

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

punjabusernewssite

PNRC ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਵਿਜੀਲੈਂਸ ਵੱਲੋ ਗ੍ਰਿਫਤਾਰ

punjabusernewssite

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

punjabusernewssite