WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਤਿਰੂਵਨੰਤਪੁਰਮ (ਕੇਰਲਾ), 26 ਜੁਲਾਈ:ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ ’ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।

ਭਾਰਤੀ ਲੋਕ ਇੰਗਲੈਂਡ ਵਾਂਗ ਟੈਕਸ ਦੇ ਰਹੇ ਹਨ, ਬਦਲੇ ’ਚ ਸਰਕਾਰ ਸੋਮਾਲੀਆ ਵਰਗੀਆਂ ਸਹੂਲਤਾਂ ਦਿੰਦੀ ਹੈ:ਚੱਢਾ

ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।ਇਹ ਸਹਿਯੋਗ ਦੋਵਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਂ ਦੇ ਹੱਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।ਪੰਜਾਬ ਦੇ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪਰਮਜੀਤ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।

 

Related posts

ਗੁਜਰਾਤ ਚੋਣਾਂ: ਅਰਵਿੰਦ ਕੇਜਰੀਵਾਲ ਦਾ ਜਨਮ ਮਹਿੰਗਾਈ ਅਤੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਹੋਇਆ ਹੈ: ਰਾਘਵ ਚੱਢਾ

punjabusernewssite

ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿੰਲਡਰ

punjabusernewssite

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਦੀ ਵੱਡੀ ਛਾਪੇਮਾਰੀ

punjabusernewssite