WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ

ਪਾਤੜਾਂ ਦੇ ਕਾਰਜ ਸਾਧਕ ਅਫਸਰ, ਜੇਈ, ਸੈਨਟਰੀ ਤੇ ਚੀਫ ਸੈਨਟਰੀ ਇੰਸਪੈਕਟਰ ਨੂੰ ਚਾਰਜਸ਼ੀਟ ਜਾਰੀ
ਚੰਡੀਗੜ੍ਹ, 26 ਜੁਲਾਈ: ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ। ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ’ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖ਼ਰੀਦ ਲਈ ਸਿਹਤ ਵਿਭਾਗ ਵੱਲੋਂ ਵੱਡੇ ਜ਼ਿਲਿਆਂ ਲਈ ਦੋ ਲੱਖ ਰੁਪਏ ਅਤੇ ਛੋਟੇ ਜ਼ਿਲਿਆ ਲਈ ਇੱਕ ਲੱਖ ਰੁਪਏ ਜਾਰੀ ਕਰ ਦਿੱਤੇ ਹਨ।ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਦੱਸਿਆ ਕਿ ਟੈਸਟਿੰਗ ਕਿੱਟਾਂ ਲਈ ਕੁੱਲ 25 ਲੱਖ ਰੁਪਏ ਜਾਰੀ ਕੀਤੇ ਗਏ ਹਨ।ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਵਿੱਚ ਪਾਤੜਾਂ ਦੇ ਕਾਰਜ ਸਾਧਕ ਅਫਸਰ, ਜੇਈ, ਸੈਨਟਰੀ ਤੇ ਚੀਫ ਸੈਨਟਰੀ ਇੰਸਪੈਕਟਰ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ।

ਨਗਰ ਨਿਗਮ ਦਾ ਜੇ.ਈ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਇਸੇ ਤਰ੍ਹਾਂ ਮੁੱਖ ਸਕੱਤਰ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਖਰੜ ਵਿਖੇ ਪਾਣੀ ਦੇ ਟੈਂਕ ਦੀ ਸਫਾਈ ਨਾ ਹੋਣ ਦੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਉਪਰੋਕਤ ਨਿਰਦੇਸ਼ਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ, ਪ੍ਰਬੰਧਕੀ ਸਕੱਤਰ ਸਿਹਤ ਪ੍ਰਿਯਾਂਕ ਭਾਰਤੀ, ਸਕੱਤਰ ਸਿਹਤ ਡਾ. ਅਭਿਨਵ, ਮੁੱਖ ਕਾਰਜਕਾਰੀ ਅਧਿਕਾਰੀ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਮਾਲਵਿੰਦਰ ਸਿੰਘ ਜੱਗੀ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਓਮਾ ਸ਼ੰਕਰ ਗੁਪਤਾ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸਿਵਲ ਸਰਜਨ, ਮਿਉਂਸਪਲੈਟੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

 

Related posts

ਮਨੀਸ ਤਿਵਾੜੀ ਨੇ ਧਨਾਸ ਕਲੋਨੀ ਵਿਖੇ ਸਮਾਲ ਫਲੈਟਸ ਕੰਪਲੈਕਸ ਨੂੰ ਓਪਨ ਏਅਰ ਜਿਮਨੇਜੀਅਮ ਸਮਰਪਿਤ ਕੀਤਾ

punjabusernewssite

ਕਿਸਾਨ ਸ਼ੁਭਕਰਨ ਦੀ ਮੌਤ ਲਈ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜਿੰਮੇਵਾਰ

punjabusernewssite

ਕਿਸਾਨਾਂ ਲਈ ਵੱਡੀ ਖ਼ੁਸਖਬਰੀ: ਖੇਤੀਬਾੜੀ ਲਈ 90 ਹਜ਼ਾਰ ਨਵੇਂ ਸੋਲਰ ਪੰਪ ਮੁਹੱਈਆ ਕਰਵਾਏਗੀ ਮਾਨ ਸਰਕਾਰ

punjabusernewssite