WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ

ਬਠਿੰਡਾ, 26 ਜੁਲਾਈ : ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰ, ਨਕਾਰਾ ਹੋਏ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾ ਨੇ ਸ਼ਿਰਕਤ ਕੀਤੀ।

ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ ਸਮਾਰੋਹ ਮਨਾਇਆ

ਇਸ ਮੌਕੇ ਵਿਧਾਇਕ ਸ. ਗਿੱਲ ਨੇ ਕਿਹਾ ਕਿ ਸ਼ਹੀਦਾਂ ਵਲੋਂ ਦੇਸ਼ ਲਈ ਦਿੱਤੀਆ ਗਈਆਂ ਸ਼ਹਾਦਤਾਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਦੁਸਮਣ ਨੇ ਸਾਡੇ ਦੇਸ਼ ਦੀ ਸਾਂਤੀ ਭੰਗ ਕਰਨ ਦੀ ਕੋਸ਼ਿਸ ਕੀਤੀ ਹੈ ਤਾਂ ਸਾਡੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਇਸ ਮੌਕੇ ਵਿਧਾਇਕ ਸ. ਗਿੱਲ ਤੋਂ ਇਲਾਵਾ ਏਡੀਸੀ (ਜਨਰਲ) ਲਤੀਫ਼ ਅਹਿਮਦ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਹੋਏ ਸੈਨਿਕਾਂ ਤੇ ਪੁਰਸਕਾਰ ਵਿਜੇਤਾਵਾ ਨੂੰ 5100 ਰੁਪਏ ਦੇ ਚੈਂਕ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਸੈਨਿਕ ਇੰਸਟੀਚਿਊਟ ਆਫ਼ ਮੈਨੇਜੇਮੈਂਟ ਅਤੇ ਟੈਕਨਾਲੋਜੀ ਦੀਆਂ ਵਿਦਿਆਰਥਣਾਂ ਵੱਲੋਂ ਦੇਸ਼ ਭਗਤੀ ਦੇ ਨਗਮੇ ਗਾਏ ਗਏ ਅਤੇ ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਨੂੰ ਸਮਾਪਤੀ ਦੀ ਰਸਮ ਅਦਾ ਕੀਤੀ ਗਈ।

 

Related posts

ਮੋਗਾ ’ਚ ਕਿਸਾਨਾਂ ’ਤੇ ਲਾਠੀਚਾਰਜ਼ ਦੀ ਕਿਸਾਨ ਆਗੂਆਂ ਨੇ ਕੀਤੀ ਨਿੰਦਾ

punjabusernewssite

ਮੁੱਖ ਮੰਤਰੀ ਚੰਨੀ 30 ਨੂੰ ਕਾਂਗੜ੍ਹ ਦੇ ਹੱਕ ’ਚ ਵਜਾਉਣਗੇ ਚੋਣ ਵਿਗਲ

punjabusernewssite

ਭਾਜਪਾ ਆਗੂ ਵੀਨੂੰ ਗੋਇਲ ਦੁਆਰਾ ਬੈਠਕਾਂ ਦਾ ਦੌਰ ਲਗਾਤਾਰ ਜਾਰੀ

punjabusernewssite