WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ ‘‘ਕਿੱਥੇ ਤੁਰ ਗਿਆਂ ਯਾਰਾ’’ ਗੀਤ ਤੇ ਵੀਡਿਓ ਰਿਲੀਜ਼
ਚੰਡੀਗੜ੍ਹ, 26 ਜੁਲਾਈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ‘‘ਕਿੱਥੇ ਤੁਰ ਗਿਆਂ ਯਾਰਾ’’ ਗੀਤ ਅਤੇ ਵੀਡਿਓ ਰਲੀਜ ਕੀਤੀ। ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਆਵਾਜ਼ ਦਿੱਤੀ ਹੈ।ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ।

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ’ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ ਸਰੀਰਕ ਤੌਰ ’ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ।ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਸਮਰਪਿਤ ‘ਕਿੱਥੇ ਤੁਰ ਗਿਆਂ ਯਾਰਾ‘ ਗੀਤ ਲਿਖਣ ਵਾਲੇ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸਵਰਗੀ ਸੁਰਿੰਦਰ ਛਿੰਦਾ ਨਾਲ ਬਹੁਤ ਨੇੜਲੀ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ। ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ।

ਨਗਰ ਨਿਗਮ ਦਾ ਜੇ.ਈ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ।ਇਸ ਮੌਕੇ ਸਾਬਕਾ ਸੰਸਦ ਸਾਧੂ ਸਿੰਘ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਐਮ.ਐਲ.ਏ ਆਤਮਾ ਨਗਰ ਕੁਲਦੀਪ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜਾ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਕਰਤਾਰ ਸਿੰਘ, ਨਿਰਮਾਤਾ ਤਲਜਿੰਦਰ ਸਿੰਘ ਨਾਗਰਾ ਅਤੇ ਬੌਬੀ ਬਾਜਵਾ ਹਾਜ਼ਰ ਸਨ।ਇਹ ਸਮਾਗਮ ਸੁਰਿੰਦਰ ਛਿੰਦਾ ਦੀ ਸਦੀਵੀ ਵਿਰਾਸਤ ਅਤੇ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਮਰਪਿਤ ਸੀ।

 

Related posts

ਪੰਜਾਬੀ ਸਾਹਿਤ ਸਭਾ (ਰਜਿ) ਦੀ ਮਹੀਨਾਵਾਰ ਇਕੱਤਰਤਾ ਹੋਈ

punjabusernewssite

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਜਾਗਰੂਕਤਾ ਰੈਲੀ ਕੱਢੀ

punjabusernewssite

ਵਿਰਾਸਤੀ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਫਾਊਂਡੇਸ਼ਨ ਤੇ ਅਧਿਕਾਰੀਆਂ ਨੇ ਕੀਤੀ ਮੀਟਿੰਗ

punjabusernewssite