ਬਰਵਾਲਾ/ਡੱਬਵਾਲੀ, 26 ਜੁਲਾਈ: ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪੂਰੇ ਜ਼ੋਰ-ਸ਼ੋਰ ਨਾਲ ਚੋਣ ਮੈਦਾਨ ਵਿੱਚ ਉਤਰ ਚੁੱਕੀ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਬਰਵਾਲਾ ਅਤੇ ਡੱਬਵਾਲੀ ਤੋਂ ਪਰਿਵਰਤਨ ਜਨ ਸੰਵਾਦ ਰੈਲੀ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਅਗਲੇ 15 ਦਿਨਾਂ ਵਿੱਚ ਹਰਿਆਣਾ ਵਿੱਚ 45 ਰੈਲੀਆਂ ਕਰੇਗੀ। ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਵੀ ਮੌਜੂਦ ਸਨ। ਪਰਿਵਰਤਨ ਜਨਸੰਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਰਾਜ ਕਰਦਿਆਂ ਅਣਗਿਣਤ ਸਾਲ ਹੋ ਗਏ ਹਨ, ਲੋਕਾਂ ਨੇ ਹਰ ਪਾਰਟੀ ਨੂੰ ਵੋਟਾਂ ਪਾਈਆਂ ਪਰ ਇਨ੍ਹਾਂ ਸਾਰਿਆਂ ਨੇ ਹਰਿਆਣੇ ਦਾ ਦਿਲ ਤੋੜਿਆ ਅਤੇ ਹਰਿਆਣੇ ਨੂੰ ਲੁੱਟਿਆ। ਜੇਕਰ ਕਿਸੇ ਡਾਕਟਰ ਤੋਂ ਬਿਮਾਰੀ ਠੀਕ ਨਹੀਂ ਹੁੰਦੀ ਤਾਂ ਡਾਕਟਰ ਨੂੰ ਬਦਲਣਾ ਚਾਹੀਦਾ ਹੈ। ਇਸ ਲਈ ਇਸ ਵਾਰ ਹਰਿਆਣਾ ਦੇ ਲੋਕਾਂ ਨੂੰ ਬਦਲਾਅ ਲਈ ਵੋਟ ਦੇਣਾ ਚਾਹੀਦਾ ਹੈ।
‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਵੱਲੋਂ ਕਾਬੁੂ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਿਰਫ਼ ਢਾਈ ਸਾਲਾਂ ਵਿੱਚ 43 ਹਜ਼ਾਰ ਨੌਕਰੀਆਂ ਦੇਣ ਤੋਂ ਬਾਅਦ ਮੈਂ ਤੁਹਾਡੇ ਸਾਹਮਣੇ ਖੜ੍ਹਾ ਹਾਂ। ਆਮ ਆਦਮੀ ਪਾਰਟੀ ਨੇ ਕਿਸੇ ਤੋਂ ਇੱਕ ਰੁਪਿਆ ਵੀ ਰਿਸ਼ਵਤ ਨਹੀਂ ਲਈ। ਸਾਧਾਰਨ ਘਰਾਂ ਦੇ ਬੱਚੇ ਅਫ਼ਸਰ ਬਣ ਰਹੇ ਹਨ। ਹਰਿਆਣਾ ਵਾਂਗ ਪੰਜਾਬ ਵਿੱਚ ਪੇਪਰ ਲੀਕ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਛੋਟੇ ਅਤੇ ਵੱਡੇ ਭਰਾ ਹਨ। ਅਸੀਂ ਪੰਜਾਬ ਵਿੱਚ ਜੋ ਗਾਰੰਟੀ ਦਿੱਤੀ ਸੀ ਅਸੀਂ ਹਰਿਆਣਾ ਦੇ ਲੋਕਾਂ ਨੂੰ ਵੀ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਕਮ ਟੈਕਸ ਦੇ ਕਮਿਸ਼ਨਰ ਸਨ। ਉਹ ਜਾਣਦੇ ਹਨ ਕਿ ਟੈਕਸ ਦਾ ਪੈਸਾ ਕਿੱਥੇ ਖ਼ਰਚ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਅਜਿਹੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਕਿ ਗ਼ਰੀਬ ਬੱਚੇ ਵੀ ਨੀਟ ਅਤੇ ਜੇਈਈ ਦੇ ਪੇਪਰ ਪਾਸ ਕਰਕੇ ਡਾਕਟਰ ਅਤੇ ਇੰਜੀਨੀਅਰ ਬਣ ਰਹੇ ਹਨ। ਦਿੱਲੀ ਵਿੱਚ ਅਮੀਰ-ਗ਼ਰੀਬ ਦੇ ਬੱਚੇ ਇੱਕੋ ਬੈਂਚ ’ਤੇ ਬੈਠ ਕੇ ਪੜ੍ਹਦੇ ਹਨ। ਉਨ੍ਹਾਂ ਕਿਹਾ ਕਿ 10 ਸਾਲ ਹੋ ਗਏ ਹਨ ਹਰਿਆਣਾ ਦੀ ਭਾਜਪਾ ਸਰਕਾਰ ਨੇ ਨਾ ਤਾਂ ਨੌਕਰੀਆਂ ਦਿੱਤੀਆਂ ਹਨ ਅਤੇ ਨਾ ਹੀ ਸੜਕਾਂ ਬਣਾਈਆਂ ਹਨ, ਸੀਵਰੇਜ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ।
ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਕੇਸਾਂ ਦੀ ਕੀਤੀ ਮੁੜ ਸਮੀਖਿਆ
ਆਮ ਆਦਮੀ ਪਾਰਟੀ ਪੰਜਾਬ ਵਿੱਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਭਾਜਪਾ ਨੇ ਸਰਹੱਦਾਂ ਬੰਦ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਰਾਹਾਂ ਵਿੱਚ ਮੇਖ਼ਾਂ ਪਾ ਦਿੱਤੀਆਂ। ਜੇਕਰ ਕਿਸਾਨ ਦਿੱਲੀ ਨਹੀਂ ਜਾਵੇਗਾ ਤਾਂ ਕਿ ਲਾਹੌਰ ਜਾਵੇਗਾ? 750 ਕਿਸਾਨ ਸ਼ਹੀਦ ਹੋਏ ਪਰ ਉਨ੍ਹਾਂ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿ ਰਹੇ ਸਨ ਕਿ 400 ਪਾਰ, ਪਰ ਇਸ ਵਾਰ ਬੇੜਾ ਵੀ ਪਾਰ ਨਹੀਂ ਹੋਇਆ। ਭਾਜਪਾ ਬੈਸਾਖੀ ਦੇ ਸਹਾਰੇ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੀ ਹੁਣ ਰਾਜਨੀਤੀ ਵਿੱਚ ਅੱਗੇ ਆਉਣਾ ਚਾਹੀਦਾ ਹੈ। ਜੇ ਇਨ੍ਹਾਂ ਤੋਂ ਬਿਨਾਂ ਚੁੱਲ੍ਹਾ ਨਹੀਂ ਚੱਲ ਸਕਦਾ ਤਾਂ ਦੇਸ਼ ਵੀ ਨਹੀਂ ਚੱਲ ਉਨ੍ਹਾਂ ਕਿਹਾ ਕਿ ਇਸ ਵਾਰ ਚੱਦਰ ਇਮਾਨਦਾਰ ਆਮ ਆਦਮੀ ਪਾਰਟੀ ਨੂੰ ਸੌਂਪ ਦਿਓ ਤੁਹਾਡੀ ਚੋਰੀ ਰੁਕ ਜਾਵੇਗਾ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਦਿੱਲੀ ਵਿੱਚ ਚੰਗੇ ਸਕੂਲ ਬਣਾਉਣ ਲਈ ਅਤੇ ਸਤੇਂਦਰ ਜੈਨ ਨੂੰ ਚੰਗੇ ਹਸਪਤਾਲ ਬਣਾਉਣ ਲਈ ਜੇਲ੍ਹ ਵਿੱਚ ਡੱਕਿਆ ਗਿਆ।
ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ’ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ
ਕਿਸੇ ਨੇ ਪੀਐਮ ਮੋਦੀ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਜਿੱਥੇ ਵੀ ਜਾਂਦੇ ਹਨ ਸੂਫੜਾ ਸਾਫ਼ ਕਰ ਦਿੰਦੇ ਹਨ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ ਗਿਆ। ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਗਲੇ 15 ਦਿਨਾਂ ਵਿੱਚ 45 ਵੱਡੀਆਂ ਜਨਤਕ ਮੀਟਿੰਗਾਂ ਕਰਨ ਜਾ ਰਹੀ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਸੀਨੀਅਰ ਆਗੂ ਇਸ ਸਾਰੇ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਣਗੇ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਵਿੱਚ ਬਦਲਾਅ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦਾ ਮਾਣ ਭਗਵੰਤ ਮਾਨ ਹੈ, ਉਸੇ ਤਰ੍ਹਾਂ ਹਰਿਆਣਾ ਦੇ ਲਾਲ ਅਰਵਿੰਦ ਕੇਜਰੀਵਾਲ ਨੇ ਦਿੱਲੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਬਦਲਾਅ ਲਿਆਂਦਾ ਹੈ।
Share the post "ਭਗਵੰਤ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ’ਤੇ ਕਸਿਆ ਤੰਜ਼, ਜੇ ਪੰਜਾਬ ਦਾ ਕਿਸਾਨ ਦਿੱਲੀ ਨਹੀਂ ਜਾਵੇਗਾ ਤਾਂ ਕੀ ਲਾਹੌਰ ਜਾਵੇਗਾ?"