ਬਟਾਲਾ ‘ਚ ਪੁਲਿਸ ਤੇ ਗੈਂਗ.ਸਟਰ ਵਿਚਕਾਰ ਚੱਲੀ ਗੋ+ਲੀ

Date:

spot_img
ਸੁਨਿਆਰੇ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਸੀ ਪੁਲਿਸ ਨੂੰ ਲੋੜੀਦਾ
ਬਟਾਲਾ, 27 ਜੁਲਾਈ: ਸ਼ਨੀਵਾਰ ਤੜਕਸਾਰ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਹੋਏ ਪੁਲਿਸ ਮੁਕਾਬਲੇ ਵਿਚ ਗੈਂਗਸਟਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਮੁਕਾਬਲੇ ਤੋਂ ਬਾਅਦ ਇੱਕ ਚਰਚਿਤ ਗਰੋਹ ਦੇ ਇਸ ਗੈਂਗਸਟਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਘਟਨਾ ਵਾਲੇ ਸਥਾਨ ‘ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਮੌਕੇ ਉਪਥ ਪੁੱਜ ਗਏ ਸਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗੈਂਗਸਟਰ ਵੀ ਪਹਿਚਾਣ ਮਲਕੀਤ ਸਿੰਘ ਦੇ ਤੌਰ ‘ਤੇ ਹੋਏ ਹੈ ਜੋ ਕਿ ਗੈਂਗਸਟਰ ਹੈਰੀ ਚੱਠਾ ਦੇ ਗਿਰੋਹ ਦਾ ਮੈਂਬਰ ਦੱਸਿਆ ਜਾ ਰਿਹਾ।
ਸੂਚਨਾ ਮੁਤਾਬਿਕ ਬੀਤੇ ਕੱਲ ਸ੍ਰੀ ਹਰਗੋਬਿੰਦਪੁਰ ਵਿਖੇ ਇੱਕ ਸੁਨਿਆਰੇ ਦੀ ਦੁਕਾਨ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਦੇ ਵਿੱਚ ਵੀ ਮਲਕੀਤ ਸਿੰਘ ਦਾ ਵੱਡਾ ਹੱਥ ਸੀ ਅਤੇ ਇਸ ਨੇ ਹੀ ਆਪਣੇ ਗੁਰਗਿਆਂ ਨੂੰ ਕਹਿ ਕੇ ਇਹ ਘਟਨਾ ਨੂੰ ਅੰਜਾਮ ਦਿੱਤਾ ਸੀ। ਮੁੱਢਲੀ ਸੂਚਨਾ ਮੁਤਾਬਿਕ ਸੁਨਿਆਰੇ ਦੀ ਦੁਕਾਨ ਉੱਪਰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਸਰਗਰਮੀ ਨਾਲ ਇਸ ਗਰੋਹ ਦੀ ਭਾਲ ਵਿੱਚ ਲੱਗੀ ਹੋਈ ਸੀ ਤੇ ਅੱਜ ਸਵੇਰ ਤੋਂ ਹੀ ਪੁਲਿਸ ਮਲਕੀਤ ਸਿੰਘ ਦਾ ਪਿੱਛਾ ਕਰ ਰਹੀ ਸੀ ਜੋ ਕਿ ਇੱਕ ਮਰਸਡੀਜ਼ ਗੱਡੀ ਵਿੱਚ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ।
ਇਸ ਦੌਰਾਨ ਪੁਲਿਸ ਨੇ ਉਸ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਇਸਦੇ ਵੱਲੋਂ ਪੁਲਿਸ ‘ਤੇ ਗੋਲੀ ਚਲਾ ਦਿੱਤੀ ਗਈ। ਪੁਲਿਸ ਵੱਲੋਂ ਚਲਾਈ ਜਵਾਬੀ ਗੋਲੀ ਇਸਦੇ ਲੱਤ ਵਿੱਚ ਲੱਗੀ ਅਤੇ ਉਹ ਜਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਅਦ ਵਿੱਚ ਪੂਰੀ ਘਟਨਾ ਦਾ ਬਿਓਰਾ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

spot_img

Share post:

Popular

More like this
Related