Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਾਡੀ ਸਿਹਤ

ਮਿਆਰੀ ਸਿਹਤ ਸਹੂਲਤਾਂਃਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

12 Views

ਐਂਬੂਲੈਸਾਂ ਦੀ ਰੀਅਲ-ਟਾਈਮ ਟਰੈਕਿੰਗ ਨੂੰ ਯਕੀਨੀ ਬਣਾਇਆ: ਮੁੱਖ ਮੰਤਰੀ
ਚੰਡੀਗੜ੍ਹ, 28 ਜੁਲਾਈ:ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ ਦੇ ਲੋਕਾਂ ਨੂੰ ਐਂਬੂਲੈਂਸਾਂ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨਾਲ ‘ਟਸਲਬਾਜ਼ੀ’ ਵਿਚ ਰਹਿਣ ਵਾਲੇ ਪੰਜਾਬ ਦੇ ਰਾਜਪਾਲ ਦਾ ਅਸਤੀਫ਼ਾ ਪ੍ਰਵਾਨ

ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਇਹ ਐਂਬੂਲੈਂਸਾਂ ਸੜਕ ਸੁਰੱਖਿਆ ਫੋਰਸ ਨਾਲ ਤਾਲਮੇਲ ਜ਼ਰੀਏ ਕੰਮ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਈਆਂ ਜਾਣ। ਜ਼ਿਕਰਯੋਗ ਹੈ ਕਿ 14 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਨ੍ਹਾਂ 58 ਹਾਈਟੈੱਕ ਐਂਬੂਲੈਂਸਾਂ ਵਿੱਚ ਸਿਹਤ ਸੰਭਾਲ ਲਈ ਜ਼ਰੂਰੀ ਦਵਾਈਆਂ ਅਤੇ ਅਤਿ ਆਧੁਨਿਕ ਉਪਕਰਨਾਂ ਦੀ ਸਹੂਲਤ ਉਪਲੱਬਧ ਹੋਵੇਗੀ। ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਮੁੱਢਲੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣਗੀਆਂ ਤਾਂ ਜੋ ਸਮੇਂ ਸਿਰ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ

ਦੱਸਣਯੋਗ ਹੈ ਕਿ ਇਹ ਐਂਬੂਲੈਂਸਾਂ ਸੂਬੇ ਵਿੱਚ ਮਾਨਵਤਾ ਦੀ ਸੇਵਾ ਲਈ ਵੱਡੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਮੌਜੂਦਾ ਵਰ੍ਹੇ ਵਿੱਚ ਇਨ੍ਹਾਂ ਐਂਬੂਲੈਂਸਾਂ ਰਾਹੀਂ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ, ਜਿਨ੍ਹਾਂ ਵਿੱਚ 10,737 ਦਿਲ ਦੇ ਮਰੀਜ਼, 28,540 ਗਰਭਵਤੀ ਔਰਤਾਂ ਅਤੇ ਹੋਰ ਮਰੀਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਐਂਬੂਲੈਸਾਂ ਵਿੱਚ 80 ਬੱਚਿਆਂ ਦੇ ਸੁਰੱਖਿਅਤ ਜਣੇਪੇ ਵੀ ਹੋਏ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਪੀੜਤਾਂ ਵਾਸਤੇ ਐਂਬੂਲੈਂਸ ਸੇਵਾਵਾਂ ਯਕੀਨੀ ਬਣਾਉਣ ਲਈ 108 ਹੈਲਪਲਾਈਨ ਨਾਲ ਲਗਾਤਾਰ ਤਾਲਮੇਲ ਨਾਲ ਕੰਮ ਕਰ ਰਹੀ ਹੈ।

 

Related posts

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਦੀ ਜਾਗਰੂਕਤਾ ਸਬੰਧੀ ਪੋਸਟਰ ਰਿਲੀਜ਼

punjabusernewssite

ਰੋਜਾਨਾ ਯੋਗਾ ਕਰਨ ਦੀ ਆਦਤ ਹੀ ਰੱਖ ਸਕਦੀ ਹੈ ਨਿਰੋਗ: ਡਾ: ਧੀਰਾ ਗੁਪਤਾ

punjabusernewssite

ਵਰਦਾਨ ਸਾਬਿਤ ਹੋ ਰਿਹਾ ਆਰ.ਬੀ.ਐਸ.ਕੇ. ਪ੍ਰੋਗਰਾਮ

punjabusernewssite