Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨੋਟ ਗਿਣਨ ਵਾਲੀ ਮਸ਼ੀਨ ਤੇ 1.07 ਕਰੋੜ ਦੀ ਡਰੱਗ ਮਨੀ ਸਹਿਤ ਕੀਤਾ ਕਾਬੂ

14 Views

ਅੰਮ੍ਰਿਤਸਰ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ ਚੋਟੀ ਦੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ 1.07 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਤਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਬਾਗ ਸਿੰਘ ਵਾਸੀ ਪਿੰਡ ਲੋਹਕਾ ਤਰਨਤਾਰਨ ਅਤੇ ਕਮਲਦੀਪ ਸਿੰਘ ਵਾਸੀ ਪੱਟੀ ਤਰਨਤਾਰਨ ਵਜੋਂ ਹੋਈ ਹੈ। ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਪੈਸੇ ਗਿਣਨ ਵਾਲੀ ਮਸ਼ੀਨ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਅਤੇ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਹੈ।

ਖ਼ੁਸਖਬਰ:ਪੈਰਿਸ ਓਲੰਪਿਕ ’ਚ ਚੰਡੀਗੜ੍ਹ ਦੀ ਕੁੜੀ ਨੇ ਭਾਰਤ ਦੀ ਝੋਲੀ ਪਾਇਆ ਪਹਿਲਾਂ ਤਮਗਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਵਿਦੇਸ਼ ਅਧਾਰਿਤ ਨਸ਼ਾ ਤਸਕਰ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਸੂਬੇ ਭਰ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੰਡ ਵਿੱਚ ਸ਼ਾਮਲ ਸੰਗਠਿਤ ਅਪਰਾਧ ਦਾ ਨੈੱਟਵਰਕ ਚਲਾ ਰਹੇ ਹਨ ਅਤੇ ਉਨ੍ਹਾਂ ਨੇ ਆਪਣੇ ਗੁਰਗਿਆਂ ਨੂੰ ਡਰੱਗ ਮਨੀ ਇਕੱਤਰ ਕਰਨ ਅਤੇ ਇਹ ਪੈਸੇ ਹਵਾਲਾ ਰੂਟ ਜ਼ਰੀਏ ਉਨ੍ਹਾਂ ਨੂੰ ਭੇਜਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਖੁਫੀਆ ਸੂਹ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੇ ਉਕਤ ਨਸ਼ਾ ਤਸਕਰਾਂ ਦੇ ਦੋ ਗੁਰਗਿਆਂ ਦਿਲਬਾਗ ਸਿੰਘ ਅਤੇ ਕਮਲਦੀਪ ਸਿੰਘ ਨੂੰ ਫਤਿਹਗੜ੍ਹ ਚੂੜੀਆਂ ਰੋਡ, ਅੰਮ੍ਰਿਤਸਰ ਵਿਖੇ ਕਿਰਾਏ ਦੇ ਮਕਾਨ ਤੋਂ ਗ੍ਰਿਫ਼ਤਾਰ ਕਰ ਲਿਆ।

ਮਿਆਰੀ ਸਿਹਤ ਸਹੂਲਤਾਂਃਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਇਨਕ੍ਰਿਪਟਡ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਇਕੱਤਰ ਕੀਤੀ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਉਨ੍ਹਾਂ ਨੂੰ ਹਵਾਲਾ ਰੂਟ ਰਾਹੀਂ ਭੇਜਣੀ ਸੀ।ਉਨ੍ਹਾਂ ਕਿਹਾ ਕਿ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੋਵੇਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕਈ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਐਫਆਈਆਰ ਨੰਬਰ 45 ਮਿਤੀ 27.07.2024 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

Related posts

ਵਪਾਰ ਅਤੇ ਸਨਅਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ: ਹਰਪਾਲ ਚੀਮਾ

punjabusernewssite

Mumbai ’ਚ ਸਿੱਖ TTE ਦੀ ਯਾਤਰੀਆਂ ਵੱਲੋਂ ਕੁੱਟਮਾਰ ਦਾ ਮਾਮਲਾ ਭਖਿਆ

punjabusernewssite

ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੇ ਮੁੱਦੇ ਉਤੇ ਧਾਲੀਵਾਲ ਵਿਦੇਸ਼ ਸਕੱਤਰ ਨੂੰ ਮਿਲੇ

punjabusernewssite