WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਡੀ ਸਿਹਤ

ਨੈਸ਼ਨਲ ਵਾਇਰਲ ਹੈਪਾਟਾਈਟਸ ਕੰਟਰੋਲ ਪ੍ਰੋਗ੍ਰਾਮ ਅਧੀਨ ਕੀਤਾ ਜਾਂਦਾ ਹੈ ਹੈਪਾਟਾਈਟਸ ਬੀ ਅਤੇ ਸੀ ਦਾ ਮੁਫ਼ਤ ਇਲਾਜ: ਡਾ ਤੇਜਵੰਤ ਢਿੱਲੋਂ

ਬਠਿੰਡਾ: ਵਿਸ਼ਵ ਹੈਪੇਟਾਇਟਿਸ ਦਿਵਸ ਦੇ ਸਬੰਧ ਵਿੱਚ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਸ਼ਵ ਹੈਪੇਟਾਇਟਿਸ ਹਰ ਸਾਲ ਮਿਤੀ 28 ਜੁਲਾਈ ਨੂੰ ਮਨਾਇਆ ਜਾਂਦਾਂ ਹੈ । ਹੈਪੇਟਾਇਟਿਸ ਇਕ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। ਇਹ ਬਿਮਾਰੀ ਦੀਆ ਪੰਜ ਕਿਸਮਾਂ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ ਜ਼ਿਆਦਾ ਖਤਰਨਾਕ ਹਨ। ਉਹਨਾਂ ਦੱਸਿਆ ਕਿ ਹੈਪੇਟਾਈਟਸ— ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਇਸਦੀ ਚਪੇਟ ਵਿੱਚ ਜਦੋਂ ਕੋਈ ਵਿਅਕਤੀ ਆਉਂਦਾ ਹੈ ਤਾਂ ਉਸ ਨੂੰ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ, ਦੰਦਾ ਦਾ ਇਲਾਜ਼ ਕਰਵਾਉਣ ਸਮੇਂ, ਖੂਨ ਦਾਨ ਕਰਨ ਮੌਕੋ, ਗਰਭਵਤੀ ਔਰਤ ਨੂੰ, ਟੈਟੂ ਖੁਦਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਪਰਸੋਨਲ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ।

ਅਨੁਸ਼ਾਸ਼ਨ ਅਤੇ ਨਿਰੋਏ ਸਮਾਜ ਦੀ ਸਿਰਜਣਾ ਚ ਖੇਡਾਂ ਦਾ ਵੱਡਾ ਯੋਗਦਾਨ:ਗੁਰਪ੍ਰੀਤ ਮਲੂਕਾ

ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ, ਬੇਸਲਾਈਨ ਟੇਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ ਜਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲਜਾਂ, ਏ.ਆਰ.ਟੀ. ਕੇਂਦਰਾਂ ਅਤੇ ਓ.ਐਸ.ਟੀ. ਕੇਂਦਰਾਂ ਅਤੇ ਸਬ ਡਵੀਜਨਲ ਹਸਪਤਾਲਾਂ ਵਿਖੇ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦੇ ਟੀਕਾਕਰਣ ਦੀ ਮਹੱਤਤਾ ਦੱਸਦੇ ਹੋਏ ਟੀਕਾਕਰਨ ਹੋਣਾ ਜਰੂਰੀ ਹੈ। ਜੋ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਅਤੇ ਮੁਫ਼ਤ ਲਗਾਇਆ ਜਾਂਦਾ ਹੈ ਅਤੇ ਹੈਪਾਟਾਈਟਸ ਏ ਅਤੇ ਈ ਦੂਸ਼ਿਤ ਪਾਣੀ ਪੀਣ ਅਤੇ ਗਲੇ ਸੜੇ ਫਲ ਖਾਣ ਨਾਲ, ਮੱਖੀਆਂ ਦੁਆਰਾ ਅਤੇ ਬਿਨ੍ਹਾਂ ਹੱਥ ਧੋਏ ਖਾਣਾ ਖਾਣ ਨਾਲ ਫੈਲਦੀ ਹੈ। ਹੈਪਾਟਾਈਟਸ ਬੀ ਅਤੇ ਸੀ ਬਿਮਾਰੀ ਦੂਸਿਤ ਸਰਿੰਜਾਂ, ਅਸੁਰੱਖਿਅਤ ਸੈਕਸ ਸਬੰਧ, ਪੀੜਿਤ ਮਰੀਜ਼ ਦਾ ਖੂਨ ਤੰਦਰੁਸਤ ਮਰੀਜ਼ ਦੇ ਲਗਾਉਣ ਨਾਲ, ਗਰਭਵਤੀ ਔਰਤ ਤੋਂ ਨਵਜੰਮੇ ਬੱਚੇ ਨੂੰ ਹੁੰਦੀ ਹੈ।

ਜੱਜ ਸਾਹਿਬਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਪੌਦੇ

ਨਸ਼ਾ ਕਰਨ ਵਾਲਿਆਂ ਵਿੱਚ ਇਹ ਬਿਮਾਰੀ ਬਹੁਤ ਜਿਆਦਾ ਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਹੈਪਾਟਾਈਟਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਬਿਮਾਰੀ ਬਹੁਤ ਜਾਨਲੇਵਾ ਅਤੇ ਖਤਰਨਾਕ ਹੋ ਸਕਦੀ ਹੈ। ਹੈਪਾਟਾਈਟਸ ਏ ਅਤੇ ਈ ਤੋਂ ਬਚਣ ਲਈ ਸਾਫ਼ ਸੁਥਰਾ ਪਾਣੀ ਅਤੇ ਖਾਣ ਪੀਣ ਦੀਆਂ ਸਾਫ਼ ਸੁਥਰੀਆਂ ਵਸਤਾਂ ਦੀ ਵਰਤੋਂ ਸਾਫ਼ ਹੱਥਾਂ ਨਾਲ ਕਰਨੀ ਚਾਹੀਦੀ ਹੈ। ਹੈਪਾਟਾਈਟਸ ਬੀ ਅਤੇ ਸੀ ਤੋਂ ਬਚਣ ਲਈ ਸਾਂਝੇ ਦੰਦਾਂ ਦੇ ਬੁਰਸ਼, ਸ਼ੇਵਿੰਗ ਬਲੇਡ, ਟੈਟੂ ਬਨਵਾਉਣ, ਸਾਝੀਆਂ ਟੀਕਿਆਂ ਦੀਆਂ ਸੁਈਆਂ ਵਰਤਣ, ਅਸੁਰੱਖਿਅਤ ਜਿਣਸੀ ਸਬੰਧਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਖੂਨ ਦੀ ਜਰੂਰਤ ਹੈ ਤਾਂ ਸਿਰਫ਼ ਮੰਨਜੂਰਸੁਦਾ ਬਲੱਡ ਬੈਂਕ ਤੋਂ ਲੈ ਕੇ ਹੀ ਲਗਾਉਣਾ ਚਾਹੀਦਾ ਹੈ। ਨਸ਼ਾ ਵਰਤਣ ਵਾਲੇ, ਜੇਲ੍ਹ ਕੈਦੀ, ਥੇਲੇਸੀਮੀਆ ਦੇ ਮਰੀਜ਼, ਡਾਇਲਸਿਸ ਕਰਵਾਉਣ ਵਾਲੇ ਮਰੀਜ਼ ਹਰੇਕ ਸਾਲ ਆਪਣਾ ਹੈਪਾਟਾਈਟਸ ਦਾ ਟੈਸਟ ਜਰੂਰ ਕਰਵਾਉਣ। ਜੇ ਕਿਸੇ ਵੀ ਵਿਅਕਤੀ ਨੂੰ ਆਪਣੇ ਵਿੱਚ ਹੈਪਾਟਾਈਟਸ ਦੇ ਕੋਈ ਲੱਛਣ ਆਉਂਦੇ ਹਨ ਤਾਂ ਆਪਣਾ ਟੈਸਟ ਜਰੂਰ ਕਰਵਾਉਣ।

 

Related posts

ਬਲਾਕ ਢੁੱਡੀਕੇ ਵਿਖੇ ਕੀਤਾ ਜਾ ਰਿਹਾ ਹੈ ਘਰ ਘਰ ਡੇਂਗੂ ਮਲੇਰੀਆ ਸਰਵੇਖਣ

punjabusernewssite

ਵਿਧਾਇਕ ਜਗਸੀਰ ਸਿੰਘ ਨੇ ਆਯੂੁੁਸ਼ਮਾਨ ਭਾਰਤ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਵੈਨ ਨੂੰ ਝੰਡੀ ਦੇ ਕੀਤਾ ਰਵਾਨਾ

punjabusernewssite

ਐਸ.ਐਸ.ਡੀ. ਗਰਲਜ ਕਾਲਜ ਵਿੱਚ ਵਿਸ਼ਵ ਏਡਜ਼ ਦਿਵਸ ਮਨਾਇਆ

punjabusernewssite