WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਖੇਡ ਜਗਤ

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

8 Views

ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ’ਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ
ਬਠਿੰਡਾ, 30 ਜੁਲਾਈ: ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਟਰਾਇਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਤੇ ਮਾਨਸਾ ਦੇ ਲੜਕੇ-ਲੜਕੀਆਂ (12 ਤੋਂ 14 ਸਾਲ) ਨੇ ਹਿੱਸਾ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸਕਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

4 ਅਗੱਸਤ ਦੇ ਡੈਲੀਗੇਟ ਇਜਲਾਸ ਸਬੰਧੀ ਡੀਟੀਐੱਫ ਦੀ ਸੂਬਾ ਕਮੇਟੀ ਨੇ ਘੜੀ ਵਿਉਤਬੰਦੀ

ਸ. ਕਾਹਲੋਂ ਨੇ ਦੱਸਿਆ ਕਿ ਓਂਕਾਰ ਸਿੰਘ ਸਕੱਤਰ ਜਨਰਲ ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਅਤੇ ਮਨਿੰਦਰਪਾਲ ਸਿੰਘ ਸਕੱਤਰ ਜਨਰਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ’ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਨ੍ਹਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਨ੍ਹਾਂ ਦਾ ਰਹਿਣਾ-ਸਹਿਣਾ, ਖੁਰਾਕ, ਟਰੇਨਿੰਗ, ਖੇਡ ਆਦਿ ਦਾ ਸਾਜੋ-ਸਮਾਨ ਮੁਫ਼ਤ ਦਿੱਤਾ ਜਾਵੇਗਾ। ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚੋਂ ਨੌਜਵਾਨਾਂ ਦੇ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।ਇਨ੍ਹਾਂ ਟਰਾਇਲਾਂ ਵਿੱਚ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਗਈ।

Related posts

ਗੁਲਜ਼ਾਰਇੰਦਰ ਚਾਹਲ ਨੇ ਪੰਜਾਬ ਕਿ੍ਕਟ ਐਸੋਸੀਏਸ਼ਨ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

punjabusernewssite

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ:ਮੀਤ ਹੇਅਰ

punjabusernewssite

ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦਾ ਸਟਿੱਕਰ ਹਰਚੰਦ ਸਿੰਘ ਬਰਸਟ ਨੇ ਕੀਤਾ ਜਾਰੀ

punjabusernewssite