ਮੋਹਾਲੀ , 30 ਜੁਲਾਈ: ਆਮ ਆਦਮੀ ਪਾਰਟੀ ਪੰਜਾਬ ਨੇ ਭਾਜਪਾ ਦੀ ਤਾਨਾਸ਼ਾਹੀ, ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਅਤੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਰੱਖਣ ਵਿਰੁੱਧ ਮੰਗਲਵਾਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ।‘ਆਪ’ ਆਗੂਆਂ ਨੇ ਕਿਹਾ ਕਿ ਏਜੰਸੀਆਂ ਕੋਲ ਅਰਵਿੰਦ ਕੇਜਰੀਵਾਲ ਜਾਂ ਕਿਸੇ ‘ਆਪ’ ਆਗੂ ਖਿਲਾਫ਼ ਕਿਸੇ ਵੀ ਘਪਲੇ ਦਾ ਕੋਈ ਸਬੂਤ ਨਹੀਂ ਹੈ ਪਰ ਉਹ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸੀ ਕੈਦੀ ਹਨ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਮੋਹਾਲੀ ਦੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਨੇੜੇ ’ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਲਗਾਤਾਰ ਬਦਸਲੂਕੀ ਦੇ ਖਿਲਾਫ ਆਯੋਜਿਤ ਰਾਜ ਪੱਧਰੀ ਪ੍ਰਦਰਸ਼ਨ ’ਚ ਹਜ਼ਾਰਾਂ ਲੋਕਾਂ ਸਹਿਤ ‘ਆਪ’ ਦੇ ਕੈਬਨਿਟ ਮੰਤਰੀ, ਵਿਧਾਇਕ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ।
ਅਕਾਲੀ ਦਲ ’ਚ ਵੱਡੀ ਹਲਚਲ: ਚੰਦੂਮਾਜਰਾ, ਜੰਗੀਰ ਕੌਰ, ਢੀਂਢਸਾ, ਮਲੂਕਾ, ਰੱਖੜਾ, ਵਡਾਲਾ ਆਦਿ ਆਗੂਆਂ ਨੂੰ ਕੱਢਿਆ
’ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਮੰਚ ਸੰਚਾਲਨ ਕੀਤਾ ਅਤੇ ਅਰਵਿੰਦ ਕੇਜਰੀਵਾਲ ਵਿਰੁੱਧ ਕੀਤੀਆਂ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਾਰਵਾਈਆਂ ਲਈ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਈਡੀ ਅਤੇ ਸੀਬੀਆਈ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਗੁਜਰਾਤ ਚੋਣਾਂ ਤੋਂ ਬਾਅਦ ਭਾਜਪਾ ਸਮਝ ਗਈ ਕਿ ਜੇਕਰ ਕੋਈ ਉਨ੍ਹਾਂ ਨੂੰ ਚੁਨੌਤੀ ਦੇ ਸਕਦਾ ਹੈ ਤਾਂ ਉਹ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹੈ। ਅਰਵਿੰਦ ਕੇਜਰੀਵਾਲ ਨੂੰ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲੀ ਅਤੇ ਫਿਰ ਉਹ ਸੁਪਰੀਮ ਕੋਰਟ ਤੋਂ ਜ਼ਮਾਨਤ ਲੈਣ ਹੀ ਵਾਲੇ ਸਨ ਕਿ ਸੀਬੀਆਈ ਨੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਗ੍ਰਿਫਤਾਰ ਕਰ ਲਿਆ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਅਸੀਂ ਸਾਰੇ ਆਪਣੇ ਪਿਆਰੇ ਨੇਤਾ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿੱਚ ਇਕੱਠੇ ਹੋਏ ਹਾਂ ਅਤੇ ਭਾਰਤ ਗਠਜੋੜ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਵਿਰੋਧ ਕਰਨ ਲਈ ਦੇਸ਼ ਭਰ ਚ ਅਜਿਹੇ ਪ੍ਰਦਰਸ਼ਨ ਕਰ ਰਿਹਾ ਹੈ।
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ
ਭੁੱਲਰ ਨੇ ਅੱਗੇ ਕਿਹਾ ਕਿ ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਫਿਰ ਦਿੱਲੀ ਦੇ ਤਿੰਨ ਵਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਕਾਰਨ ਇਹ ਸੀ ਕਿ ਭਾਜਪਾ ਨੂੰ ਪਤਾ ਸੀ ਕਿ ਜੇਕਰ ਅਰਵਿੰਦ ਕੇਜਰੀਵਾਲ ਪ੍ਰਚਾਰ ਕਰਦੇ ਰਹੇ ਤਾਂ ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨਾ ਯਕੀਨੀ ਹੈ। ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਆਈ.ਆਰ.ਐਸ. ਸਨ ਨੇ ਲੋਕਾਂ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਅੰਤ ਵਿੱਚ ਲੋਕਾਂ ਦੀ ਸ਼ਕਤੀ ਅਤੇ ਸੱਚ ਦੀ ਹੀ ਜਿੱਤ ਹੁੰਦੀ ਹੈ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਿਆਸੀ ਪਾਰਟੀ ਦੇ ਕੌਮੀ ਕਨਵੀਨਰ ਤੇ ਕਿਸੇ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਜੇਲ੍ਹ ਵਿੱਚ ਡੱਕਿਆ ਗਿਆ ਹੋਵੇ।
ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ
ਭਾਜਪਾ ਨੂੰ ਡਰ ਹੈ ਕਿ ਕਈ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਜੇਕਰ ਅਰਵਿੰਦ ਕੇਜਰੀਵਾਲ ਬਾਹਰ ਆ ਕੇ ਚੋਣ ਪ੍ਰਚਾਰ ਕਰਦੇ ਹਨ ਤਾਂ ਭਾਜਪਾ ਦੇ ਸਾਰੇ ਉਮੀਦਵਾਰਾਂ ਦੀ ਜ਼ਮਾਨਤ ਜਮਾਂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਦਿਨੋ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ ਪਰ ਫਿਰ ਵੀ ਉਨ੍ਹਾਂ ਨੂੰ ਬਿਨਾਂ ਡਾਕਟਰੀ ਸਹਾਇਤਾ ਦੇ ਜੇਲ੍ਹ ਵਿੱਚ ਰੱਖਿਆ ਗਿਆ ਹੈ। ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਭਾਜਪਾ ਸਿਆਸੀ ਪਾਰਟੀਆਂ ਦੇ ਆਗੂਆਂ ਨਿਪਟਾਉਣ ਲਈ ਗੈਰ-ਸੰਵਿਧਾਨਕ ਗਤੀਵਿਧੀਆਂ ਦਾ ਸਹਾਰਾ ਲੈ ਰਹੀ ਹੈ। ’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸੰਵਿਧਾਨ ਅਤੇ ਸਾਡੇ ਲੋਕਤੰਤਰ ਦੇ ਵਿਰੁੱਧ ਹੈ। ਵਿਧਾਇਕ ਬੁੱਧ ਰਾਮ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਸਖ਼ਤ ਨਿੰਦਾ ਕੀਤੀ ਅਤੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਕੀਤੀ।
Share the post "ਆਪ ਪੰਜਾਬ ਵੱਲੋਂ ਭਾਜਪਾ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ"