WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 31 ਜੁਲਾਈ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲਿ੍ਹਆਂਵਾਲਾ ਬਾਗ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਜ਼ਲਿ੍ਹਆਂਵਾਲਾ ਬਾਗ ਵਿੱਚ ਜੋ ਵਾਪਰਿਆ ਸੀ, ਉਸ ਨਾਲ ਪੂਰੇ ਦੇਸ਼ ਵਿੱਚ ਅੰਗਰੇਜ਼ਾਂ ਵਿਰੁੱਧ ਗੁੱਸਾ ਸਿਖਰਾਂ ‘ਤੇ ਸੀ ਅਤੇ ਪੰਜਾਬ ਦੇ ਨੌਜਵਾਨ ਸ. ਊਧਮ ਸਿੰਘ ਨੇ ਇਸ ਬੇਰਹਿਮ ਕਤਲੇਆਮ ਦਾ ਬਦਲਾ ਲੈਣ ਦਾ ਅਹਿਦ ਲਿਆ ਸੀ।

ਜ਼ਮੀਨ ਪ੍ਰਾਪਤੀ ਘੁਟਾਲੇ ’ਚ ਕਰੋੜਾਂ ਦੇ ਘਪਲੇ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex SDM ਗ੍ਰਿਫ਼ਤਾਰ

ਸਪੀਕਰ ਨੇ ਕਿਹਾ ਕਿ ਲੰਡਨ ਵਿਚ ਸ. ਊਧਮ ਸਿੰਘ ਦੇ ਠਹਿਰਨ ਦਾ ਉਦੇਸ਼ ਪੰਜਾਬ ਦੇ ਗਵਰਨਰ ਰਹੇ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਦਾ ਮੌਕਾ ਲੱਭਣਾ ਸੀ, ਜਿਸ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਸੀ। ਉਨ੍ਹਾਂ ਕਿਹਾ ਕਿ 13 ਮਾਰਚ, 1940 ਨੂੰ ਈਸਟ ਇੰਡੀਆ ਐਸੋਸੀਏਸ਼ਨ ਦੀ ਇੱਕ ਮੀਟਿੰਗ ਦੌਰਾਨ ਸ. ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਜ਼ਲਿ੍ਹਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਸ. ਊਧਮ ਸਿੰਘ ਨੂੰ 31 ਜੁਲਾਈ, 1940 ਪੈਂਟਨਵਿਲੇ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ।ਸ. ਸੰਧਵਾਂ ਨੇ ਕਿਹਾ ਕਿ ਲਗਭੱਗ ਸਾਢੇ ਅੱਠ ਦਹਾਕਿਆਂ ਬਾਅਦ ਵੀ ਸ਼ਹੀਦ ਊਧਮ ਸਿੰਘ ਲੱਖਾਂ ਲੋਕਾਂ ਦੇ ਦਿਲਾਂ ਵਸਦੇ ਹਨ ਅਤੇ ਉਨ੍ਹਾਂ ਦੀ ਹਿੰਮਤ, ਦਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ।

 

Related posts

ਬਿਜਲੀ ਚੋਰੀ ਵਿਰੁੱਧ ਮੁਹਿੰਮ: 2 ਦਿਨਾਂ ਵਿਚ 50,781 ਕੁਨੈਕਸ਼ਨਾਂ ਦੀ ਹੋਈ ਜਾਂਚ, ਚੋਰੀ ਦੇ 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਕੀਤਾ ਜੁਰਮਾਨਾ

punjabusernewssite

ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਮਾਮਲੇ ’ਚ ਹੋਵੇ ਮੁੜ ਵਿਚਾਰ: ਸੰਧਵਾਂ

punjabusernewssite

ਪਟਿਆਲਾ ਦੇ ਜੇਲ੍ਹ ਸੁਪਰਡੈਂਟ ਨੇ ਅਗਾਉਂ ਸੇਵੀ ਮੁਕਤੀ(VRS) ਦੀ ਅਰਜ਼ੀ ਲਈ ਵਾਪਸ

punjabusernewssite