spot_img

ਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਭੂੰਦੜ

Date:

spot_img

ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ: ਢੀਂਡਸਾ ਇਕ ਸੀਨੀਅਰ ਆਗੂ ਹਨ ਜਿਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਾਰਟੀ ਦੇ ਸਰਪ੍ਰਸਤ ਪਾਰਟੀ ਦੇ ਕਿਸੇ ਵੀ ਫੈਸਲੇ ਨੂੰ ਪਲਟ ਨਹੀਂ ਸਕਦੇ।

ਜ਼ਮੀਨ ਪ੍ਰਾਪਤੀ ਘੁਟਾਲੇ ’ਚ ਕਰੋੜਾਂ ਦੇ ਘਪਲੇ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex SDM ਗ੍ਰਿਫ਼ਤਾਰ

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਾ ਹੋਣ ਲਈ ਆਖਣ ਦੀ ਥਾਂ ’ਤੇ ਸ: ਢੀਂਡਸਾ ਨੇ ਪਾਰਟੀ ਵਿਚੋਂ ਕੱਢੇ ਆਗੂਆਂ ਦੀ ਅਗਵਾਈ ਕਰਨ ਨੂੰ ਤਰਜੀਹ ਦਿੱਤੀ ਤੇ ਹੁਣ ਪਾਰਟੀ ਦੇ ਸੰਵਿਧਾਨ ਮੁਤਾਬਕ ਲਏ ਫੈਸਲਿਆਂ ਨੂੰ ਪਲਟਣ ਵਾਸਤੇ ਅਖੌਤੀ ਤਾਨਾਸ਼ਾਹ ਵਜੋਂ ਕੰਮ ਕਰ ਰਹੇ ਹਨ।

ਪੰਜਾਬ ਦਾ ਸਭ ਤੋਂ ਮਹਿੰਗਾ Ladowal Toll Plaza ਮੁੜ ਤੋਂ ਪੁਲਿਸ ਨੇ ਕਰਵਾਇਆ ਚਾਲੂ,ਕਿਸਾਨ ਆਗੂ ਲਏ ਹਿਰਾਸਤ ’ਚ

ਬਲਵਿੰਦਰ ਸਿੰਘ ਭੂੰਦੜ ਨੇ ਇਹ ਵੀ ਕਿਹਾ ਕਿ ਪਾਰਟੀ ਦੇ 8 ਆਗੂਆਂ ਖਿਲਾਫ ਕਾਰਵਾਈ ਇਸ ਕਰ ਕੇ ਕੀਤੀ ਗਈ ਹੈ ਕਿਉਂਕਿ ਉਹਨਾਂ ਨੇ 26 ਨੂੰ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਉਸ ਮਤੇ ਵੱਲ ਧਿਆਨ ਨਹੀਂ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਕਿਸੇ ਵੀ ਤਰੀਕੇ ਦੇ ਮਤਭੇਦ ਪਾਰਟੀ ਫੋਰਮ ’ਤੇ ਵਿਚਾਰੇ ਜਾਣ। ਉਹਨਾਂ ਕਿਹਾ ਕਿ ਕੱਢੇ ਗਏ ਆਗੂਆਂ ਨੇ ਪਾਰਟੀ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਗੈਰ ਸਮਾਂਤਰ ਸੰਗਠਨ ਖੜ੍ਹਾ ਕਰ ਕੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਹ ਪਾਰਟੀ ਦੇ ਖਿਲਾਫ ਕੰਮ ਕਰਨਗੇ ਅਤੇ ਉਹਨਾਂ ਦਾ ਇਕਲੌਤਾ ਮਕਸਦ ਪਾਰਟੀ ਕੇਡਰ ਨੂੰ ਗੁੰਮਰਾਹ ਕਰਨਾ ਹੈ।

 

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...